ਕਿਸ਼ਨਗੜ੍ਹ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਬਹੁੜੀ ਮੇਅਰ

ਸੜਕ ਦੀ ਮਾੜੀ ਹਾਲਤ ਦਾ ਜਾਇਜ਼ਾ ਲੈਂਦੇ ਹੋਈ ਮੇਅਰ ਰਾਜ ਬਾਲਾ ਮਲਿਕ ਤੇ ਹੋਰ।

ਮੁਕੇਸ਼ ਕੁਮਾਰ ਚੰਡੀਗੜ੍ਹ, 13 ਫਰਵਰੀ ਮੇਅਰ ਰਾਜ ਬਾਲਾ ਮਲਿਕ ਨੇ ਅੱਜ ਪਿੰਡ ਕਿਸ਼ਨਗੜ੍ਹ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨੂੰ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਪਿੰਡ ਕਿਸ਼ਨਗੜ੍ਹ ਵਿਕਾਸ ਕਮੇਟੀ ਦੇ ਚੇਅਰਪਰਸਨ ਤੇ ਨਾਮਜ਼ਦ ਕੌਂਸਲਰ ਕਮਲਾ ਸ਼ਰਮਾ ਅਤੇ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ। ਮੇਅਰ ਤੇ ਨਿਗਮ ਦੀ ਟੀਮ ਨੇ ਪਿੰਡ ਦੀਆਂ ਵੱਖ-ਵੱਖ ਗਲੀਆਂ ਸਮੇਤ ਫਿਰਨੀ ਵਾਲੀ ਸੜਕ, ਬਾਜ਼ਾਰ ਅਤੇ ਰਿਹਾਇਸ਼ੀ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਵਿੱਚ ਸੀਵਰੇਜ ਸਿਸਟਮ, ਟੁੱਟੀਆਂ ਸੜਕਾਂ, ਸਫਾਈ ਵਿਵਸਥਾ ਦੀ ਘਾਟ, ਬਿਜਲੀ ਅਤੇ ਪਾਣੀ ਦੀ ਸਪਲਾਈ ਦਾ ਮੰਦੜਾ ਹਾਲ ਹੈ। ਮੇਅਰ ਨੂੰ ਕਿਸ਼ਨਗੜ੍ਹ ਦੀ ਵਿਕਾਸ ਕਮੇਟੀ ਨੇ ਦੱਸਿਆ ਕਿ ਬਰਸਾਤੀ ਪਾਣੀ ਦੀ ਨਿਕਾਸੀ ਵਾਲੀਆਂ ਪਾਈਪਲਾਈਨਾਂ ਨੂੰ ਦਰੁਸਤ ਕਰਨ ਦੀ ਲੋੜ ਹੈ। ਇਸ ਦੇ ਨਾਲ ਹੀ ਕਮੇਟੀ ਮੈਂਬਰਾਂ ਨੇ ਮੇਅਰ ਨੂੰ ਪਿੰਡ ਵਿੱਚ ਪਾਣੀ ਦੀ ਸਪਲਾਈ ਲਾਈਨ ਨੂੰ ਮਜਬੂਤ ​​ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਸੀਵਰੇਜ ਸਮੱਸਿਆ ਹੱਲ ਕਰਨ ਮਗਰੋਂ ਹੋਣਗੇ ਬਾਕੀ ਕੰਮ ਪਿੰਡ ਕਿਸ਼ਨਗੜ੍ਹ ਵਿਕਾਸ ਕਮੇਟੀ ਮੈਂਬਰਾਂ ਨੇ ਫੈਸਲਾ ਕੀਤਾ ਕਿ ਸਭ ਤੋਂ ਪਹਿਲਾਂ ਸੀਵਰੇਜ ਸਮੱਸਿਆ ਹੱਲ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਸੜਕਾਂ ਦੀ ਮੁਰੰਮਤ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕੀਤੇ ਜਾਣਗੇ। ਪਿੰਡ ਕਿਸ਼ਨਗੜ੍ਹ ਵਾਸੀਆਂ ਨੇ ਨਿਗਮ ਦੀ ਟੀਮ ਨੂੰ ਪਿੰਡ ਦੇ ਦਰੱਖ਼ਤਾਂ ਦੇ ਛੰਗਾਈ ਅਤੇ ਗੈਰਕਾਨੂੰਨੀ ਤੌਰ ’ਤੇ ਥਾਂ-ਥਾਂ ਪਾਰਕ ਕੀਤੇ ਵਾਹਨਾਂ ਨੂੰ ਹਟਾਉਣ ਦੀ ਅਪੀਲ ਕੀਤੀ। ਇਨ੍ਹਾਂ ਸ਼ਿਕਾਇਤਾਂ ਅਤੇ ਲੋੜਾਂ ਨੂੰ ਮੁੱਖ ਰੱਖਦੇ ਹੋਏ ਮੇਅਰ ਨੇ ਮੌਕੇ ’ਤੇ ਹਾਜ਼ਰ ਨਿਗਮ ਦੇ ਇੰਜਨੀਅਰਿੰਗ ਵਿੰਗ ਨੂੰ ਹਦਾਇਤ ਦਿੱਤੀ ਕਿ ਉਹ ਪਿੰਡ ਵਿੱਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਅਨੁਮਾਨ ਤਿਆਰ ਕਰਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਦੋਵਾਂ ਮੁਲਕਾਂ ਦਰਮਿਆਨ ਸੰਤੁਲਨ ਜਾਂ ਆਪਸੀ ਸੂਝ-ਬੂਝ ਕਾਇਮ ਕਰਨ ’ਤੇ ਜ਼ੋ...

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਸ਼੍ਰੋਮਣੀ ਕਮੇਟੀ ’ਤੇ ਬਾਦਲਾਂ ਨੂੰ ਕੁਝ ਨਾ ਕਹਿਣ ਦਾ ਦੋਸ਼

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸਾਬਕਾ ਸੰਸਦ ਮੈਂਬਰ ਦੀ ਅਗਵਾਈ ਹੇਠ ਅਕਾਲੀਆਂ ਨੇ ਦੂਜੇ ਦਿਨ ਵੀ ਦਿੱਤੀਆਂ...

ਸ਼ਹਿਰ

View All