ਕੁੱਟਮਾਰ ਕਾਰਨ ਨੌਜਵਾਨ ਜ਼ਖ਼ਮੀ

ਸਿਵਲ ਹਸਪਤਾਲ ’ਚ ਦਾਖਲ ਨੌਜਵਾਨ।

ਮਿਹਰ ਸਿੰਘ ਕੁਰਾਲੀ, 24 ਮਈ ਨੇੜਲੇ ਪਿੰਡ ਖਿਜ਼ਰਾਬਾਦ ਵਿਚ ਇੱਕ ਨੌਜਵਾਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੀੜਤ ਨੌਜਵਾਨ ਇੰਦਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਦਾ ਇੱਕ ਵਸਨੀਕ ਜੋ ਕਿ ਸਾਧ ਦੇ ਬਾਣੇ ਵਿੱਚ ਰਹਿੰਦਾ ਹੈ, ਨੇ ਉਸ ਨੂੰ ਪਿੰਡ ਦੇ ਧਾਰਮਿਕ ਅਸਥਾਨ ’ਤੇ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਇਸ ਵਿਅਕਤੀ ਨੇ ਉਸ ਦੀ ਕੁੱਟਮਾਰ ਕੀਤੀ ਤੇ ਉਹ ਜ਼ਖ਼ਮੀ ਹੋ ਗਿਆ। ਇੰਦਰਜੀਤ ਸਿੰਘ ਨੇ ਦੱਸਿਆ ਕਿ ਕੁੱਟਮਾਰ ਦੌਰਾਨ ਉਸ ਦੇ ਕੇਸਾਂ ਦੀ ਬੇਅਦਬੀ ਵੀ ਕੀਤੀ ਗਈ। ਉਸ ਨੇ ਕਿਹਾ ਕਿ ਹਸਪਤਾਲ ਵਿੱਚ ਵੀ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ। ਉਸ ਨੇ ਪੁਲੀਸ ਤੋਂ ਇਨਸਾਫ਼ ਤੇ ਕਾਰਵਾਈ ਦੀ ਮੰਗ ਕੀਤੀ ਹੈ। ਇਸੇ ਦੌਰਾਨ ਦੂਜੀ ਧਿਰ ਨਾਲ ਸਬੰਧਤ ਵਿਅਕਤੀ, ਜੋ ਕਿ ਖੁਦ ਕੁਰਾਲੀ ਹਸਪਤਾਲ ਵਿੱਚ ਦਾਖ਼ਲ ਹੈ, ਨੇ ਸਾਰੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਉਸ ਦੀ ਵੀ ਕੁੱਟਮਾਰ ਕੀਤੀ ਗਈ ਹੈ ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਹੈ। ਥਾਣਾ ਮਾਜਰੀ ਦੇ ਐੱਸਐਚਓ ਹਿੰਮਤ ਸਿੰਘ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਤੇ ਦੋਵੇਂ ਧਿਰਾਂ ਦੇ ਬਿਆਨ ਲਏ ਜਾ ਰਹੇ ਹਨ ਜਿਸ ਮਗਰੋਂ ਕਾਰਵਾਈ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All