ਗੁਲਜ਼ਾਰ ਸੰਧੂ ਬਣੇ ਪ੍ਰੋਫੈਸਰ ਆਫ਼ ਐਮੀਨੈਂਸ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 21 ਸਤੰਬਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪ੍ਰੋ. ਗੁਲਜ਼ਾਰ ਸਿੰਘ ਸੰਧੂ ਨੂੰ ਉਨ੍ਹਾਂ ਦੀ ਸਾਹਿਤ ਅਤੇ ਪੱਤਰਕਾਰੀ ਦੇ ਖ਼ੇਤਰ ਵਿੱਚ ਯੋਗਦਾਨ ਲਈ ਪ੍ਰੋਫੈਸਰ ਆਫ ਐਮੀਨੈਂਸ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪ੍ਰੋ. ਗੁਲਜ਼ਾਰ ਸਿੰਘ ਸੰਧੂ ਨੇ ਗੁਰੂ ਗੋਬਿੰਦ ਸਿੰਘ ਖਾਲਸਾ ਸਕੂਲ ਮਾਹਿਲਪੁਰ ਤੋਂ ਮੈਟ੍ਰਿਕ ਕਰਨ ਤੋਂ ਬਾਅਦ ਬੀ.ਏ. ਦੀ ਡਿਗਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਤੋਂ ਪ੍ਰਾਪਤ ਕੀਤੀ। ਉਨ੍ਹਾਂ ਐਮ.ਏ ਅੰਗਰੇਜ਼ੀ, ਕੈਂਪ ਕਾਲਜ ਨਵੀਂ ਦਿੱਲੀ ਤੋਂ ਕੀਤੀ। ਉਹ ਪੰਜਾਬੀ ਟ੍ਰਿਬਿਊਨ ਅਤੇ ਦੇਸ਼ ਸੇਵਕ ਅਖ਼ਬਾਰ ਦੇ ਸੰਪਾਦਕ ਤੋਂ ਇਲਾਵਾ ਪੰਜਾਬ ਰੈਡ ਕਰਾਸ ਚੰਡੀਗੜ੍ਹ ਦੇ ਸਕੱਤਰ ਵੀ ਰਹੇ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਦੇ ਜਨਸੰਚਾਰ ਵਿਭਾਗ ਦੇ ਪ੍ਰੋਫੈਸਰ ਤੇ ਮੁਖੀ ਵਜੋਂ ਵੀ ਸੇਵਾ ਨਿਭਾਈ। ਖੇਤੀ ਮੰਤਰਾਲੇ ਨਵੀਂ ਦਿੱਲੀ ਦੇ ਐਡੀਟਰ ਅਤੇ ਗ੍ਰਾਮ ਨਿਵਾਸ ਮੰਤਰਾਲੇ ਨਵੀਂ ਦਿੱਲੀ ਦੇ ਡਾਇਰੈਕਟਰ ਵਜੋਂ ਵੀ ਉਨ੍ਹਾਂ ਨੇ ਕੰਮ ਕੀਤਾ। ਅੱਠ ਕਹਾਣੀ ਸੰਗ੍ਰਹਿ, ਇਕ ਨਾਵਲ ਅਤੇ ਚਾਰ ਵਾਰਤਕਾਂ ਦੇ ਰਚੈਤਾ ਪ੍ਰੋ. ਸੰਧੂ ਨੇ 6 ਕਿਤਾਬਾਂ ਅਨੁਵਾਦ ਕਰਨ ਤੋਂ ਬਿਨਾ ਪੰਜ ਪੰਜਾਬੀ, ਇਕ ਉਰਦੂ ਅਤੇ ਦੋ ਅੰਗਰੇਜ਼ੀ ਦੀਆਂ ਕਿਤਾਬਾਂ ਦਾ ਸੰਪਾਦਨ ਵੀ ਕੀਤਾ ਹੈ। ਉਨ੍ਹਾਂ ਨੂੰ ਹੁਣ ਤੱਕ ਭਾਰਤ ਸਾਹਿਤ ਅਕਾਦਮੀ ਪੁਰਸਕਾਰ, ਪੰਜਾਬੀ ਅਕਾਦਮੀ ਲੁਧਿਆਣਾ ਵੱਲੋਂ ਕਰਤਾਰ ਸਿੰਘ ਧਾਰੀਵਾਲ ਪੁਰਸਕਾਰ, ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼੍ਰੋਮਣੀ ਸਾਹਿਤਕਾਰ ਪੁਰਸਕਾਰ ਅਤੇ ਇੰਟਰਨੈਸ਼ਨਲ ਪੰਜਾਬੀ ਲਿਟਰੇਰੀ ਟਰੱਸਟ ਕੈਨੇਡਾ ਵੱਲੋਂ ਯਾਦਗਾਰੀ ਐਵਾਰਡਾਂ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।  ਪ੍ਰੋਂ ਸੰਧੂ ਤੋਂ ਪਹਿਲਾਂ ਡਾ. ਅਤਰ ਸਿੰਘ, ਸੰਤ ਸਿੰਘ ਸੇਖੋਂ, ਬਲਵੰਤ ਗਾਰਗੀ, ਗੁਰਦਿਆਲ ਸਿੰਘ, ਸੁਤਿੰਦਰ ਸਿੰਘ ਨੂਰ ਤੇ ਕਰਤਾਰ ਸਿੰਘ ਦੁੱਗਲ ਨੂੰ ਇਸ ਖਿਤਾਬ ਨਾਲ ਨਿਵਾਜਿਆ ਜਾ ਚੁੱਕਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਸਿਨੇਮਾ ਹਾਲ, ਜਿਮ, ਕੋਚਿੰਗ ਸੈਂਟਰ ਬੰਦ; ਕਰਫਿਊ ਦੀ ਮਿਆਦ ਵਧਾਈ; ਕਰੋਨਾ...

ਦਿੱਲੀ ਵਿੱਚ 26 ਅਪਰੈਲ ਤਕ ਰਹੇਗਾ ਲੌਕਡਾਊਨ

ਦਿੱਲੀ ਵਿੱਚ 26 ਅਪਰੈਲ ਤਕ ਰਹੇਗਾ ਲੌਕਡਾਊਨ

ਮੁੱਖ ਮੰਤਰੀ ਕੇਜਰੀਵਾਲ ਵੱਲੋਂ ਪਰਵਾਸੀਆਂ ਨੂੰ ਦਿੱਲੀ ਨਾ ਛੱੜਣ ਦੀ ਅਪੀਲ...

ਸ਼ਹਿਰ

View All