ਗੈਸ ਲੀਕ ਹੋਣ ਕਾਰਨ ਧਮਾਕਾ; ਪਤੀ-ਪਤਨੀ ਜ਼ਖ਼ਮੀ

ਹਸਪਤਾਲ ਵਿੱਚ ਦਾਖਲ ਪਤੀ ਸੁਰਿੰਦਰ ਕੁਮਾਰ ਤੇ ਪਤਨੀ ਮਾਲਤੀ। -ਫੋਟੋ: ਰੂਬਲ

ਹਰਜੀਤ ਸਿੰਘ ਡੇਰਾਬੱਸੀ, 13 ਫਰਵਰੀ ਇਥੋਂ ਦੀ ਅਮਰਦੀਪ ਕਲੋਨੀ ਦੇ ਘਰ ਵਿੱਚ ਅੱਜ ਰਸੋਈ ਗੈਸ ਲੀਕ ਹੋ ਗਈ। ਇਸ ਦੌਰਾਨ ਗੈਸ ਨੇ ਅੱਗ ਫੜ ਲਈ ਤੇ ਘਰ ਵਿੱਚ ਧਮਾਕਾ ਹੋ ਗਿਆ। ਇਸ ਕਾਰਨ ਘਰ ਦਾ ਮਾਲਕ ਸੁਰਿੰਦਰ ਕੁਮਾਰ ਅਤੇ ਉਸ ਦੀ ਪਤਨੀ ਮਾਲਤੀ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦੌਰਾਨ ਬੱਚੇ ਸਕੂਲ ਗਏ ਹੋਣ ਕਾਰਨ ਉਨ੍ਹਾਂ ਦਾ ਬਚਾਅ ਹੋ ਗਿਆ। ਧਮਾਕੇ ਦੌਰਾਨ ਮਕਾਨ ਕਾਫੀ ਨੁਕਸਾਨਿਆ ਗਿਆ। ਜ਼ਖ਼ਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਕਾਨ ਮਾਲਕ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਬਰਵਾਲਾ ਰੋਡ ’ਤੇ ਨਿੱਜੀ ਫੈਕਟਰੀ ਵਿੱਚ ਕੰਮ ਕਰਦਾ ਹੈ। ਉਸ ਦੇ ਦੋ ਬੱਚੇ ਹਨ ਜਿਨ੍ਹਾਂ ਨੂੰ ਸਕੂਲ ਭੇਜਣ ਮਗਰੋਂ ਉਹ ਕਮਰੇ ਵਿੱਚ ਸੋ ਰਿਹਾ ਸੀ। ਉਸ ਦੀ ਪਤਨੀ ਮਾਲਤੀ ਰਸੋਈ ਵਿੱਚ ਗੈਸ ’ਤੇ ਖਾਣਾ ਬਣਾ ਰਹੀ ਸੀ। ਇਸ ਦੌਰਾਨ ਅਚਾਨਕ ਰਸੋਈ ਵਿੱਚ ਗੈਸ ਲੀਕ ਹੋ ਗਈ ਜਿਸ ਨੇ ਥੋੜੀ ਦੇਰ ਵਿੱਚ ਹੀ ਅੱਗ ਫੜ ਲਈ ਤੇ ਰਸੋਈ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ। ਉਨ੍ਹਾਂ ਦੱਸਿਆ ਕਿ ਕਿਸਮਤ ਨਾਲ ਸਿਲੰਡਰ ਫਟਣ ਤੋਂ ਬਚ ਗਿਆ ਪਰ ਅੱਗ ਲੱਗਣ ਤੋਂ ਬਾਅਦ ਹੋਏ ਧਮਾਕੇ ਦੌਰਾਨ ਉਹ ਦੋਵੇਂ ਪਤੀ-ਪਤਨੀ ਝੁਲਸ ਗਏ। ਧਮਾਕੇ ਕਾਰਨ ਉਨ੍ਹਾਂ ਦੇ ਮਕਾਨ ਨੂੰ ਕਾਫੀ ਨੁਕਸਾਨ ਪਹੁੰਚਿਆ। ਧਮਾਕਾ ਐਨਾ ਜਬਰਦਸਤ ਸੀ ਕਿ ਕਮਰਿਆਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਉਨ੍ਹਾਂ ਕਿਹਾ ਕਿ ਥੋੜੀ ਦੇਰ ਪਹਿਲਾਂ ਹੀ ਦੋਵੇਂ ਬੱਚਿਆਂ ਨੂੰ ਸਕੂਲ ਭੇਜਿਆ ਸੀ। ਜੇਕਰ ਉਹ ਵੀ ਘਰ ਹੁੰਦੇ ਤਾਂ ਘਟਨਾ ਹੋਰ ਭਿਆਨਕ ਰੂਪ ਧਾਰ ਸਕਦੀ ਸੀ। ਪਤੀ-ਪਤਨੀ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿਥੇ ਉਹ ਜ਼ੇਰੇ ਇਲਾਜ ਹਨ। ਉਨ੍ਹਾਂ ਦੱਸਿਆ ਕਿ ਗੁਆਂਢੀਆਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਦੋਵਾਂ ਮੁਲਕਾਂ ਦਰਮਿਆਨ ਸੰਤੁਲਨ ਜਾਂ ਆਪਸੀ ਸੂਝ-ਬੂਝ ਕਾਇਮ ਕਰਨ ’ਤੇ ਜ਼ੋ...

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਸ਼੍ਰੋਮਣੀ ਕਮੇਟੀ ’ਤੇ ਬਾਦਲਾਂ ਨੂੰ ਕੁਝ ਨਾ ਕਹਿਣ ਦਾ ਦੋਸ਼

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸਾਬਕਾ ਸੰਸਦ ਮੈਂਬਰ ਦੀ ਅਗਵਾਈ ਹੇਠ ਅਕਾਲੀਆਂ ਨੇ ਦੂਜੇ ਦਿਨ ਵੀ ਦਿੱਤੀਆਂ...

ਸ਼ਹਿਰ

View All