ਜਥੇਦਾਰ ਹਨੂੰਮਾਨ ਸਿੰਘ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸਾਲਾਨਾ ਗੁਰਮਤਿ ਸਮਾਗਮ ਦਾ ਦ੍ਰਿਸ਼। -ਫੋਟੋ: ਸੋਢੀ

ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 3 ਦਸੰਬਰ ਇਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ (ਤਤਕਾਲੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਬੀਬੀ ਦਲੇਰ ਕੌਰ ਪੰਡੋਰੀ ਖਾਸ ਵਾਲੀਆਂ ਬੀਬੀਆਂ ਦੇ ਗੋਲਡ ਮੈਡਲਿਸਟ ਇੰਟਰਨੈਸ਼ਨਲ ਢਾਡੀ ਜਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਦੇਸ਼, ਕੌਮ ਅਤੇ ਧਰਮ ਖਾਤਰ ਅੰਗਰੇਜ਼ਾਂ ਨਾਲ ਕੀਤੀ ਜੰਗ ਵਿੱਚ ਇਸ ਅਸਥਾਨ ’ਤੇ ਹਜ਼ਾਰਾਂ ਸਿੰਘਾਂ ਸਮੇਤ ਸ਼ਹੀਦੀ ਪ੍ਰਾਪਤ ਕਰਨ ਦਾ ਪੂਰਾ ਪ੍ਰਸੰਗ ਸੁਣਾਇਆ। ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਮਹਿਲ ਸਿੰਘ ਇੰਟਰਨੈਸ਼ਨਲ ਕਵੀਸ਼ਰੀ ਜਥਾ, ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਸ੍ਰੀ ਫਤਹਿਗੜ੍ਹ ਸਾਹਿਬ, ਭਾਈ ਇੰਦਰਜੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਕਮੇਟੀ ਵੱਲੋਂ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀ ਯਾਦ ਵਿੱਚ ਮਾਨਵਤਾ ਦੇ ਭਲੇ ਲਈ ਮੈਗਾ ਖ਼ੁੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ। ਇਸ ਕੈਂਪ ਵਿੱਚ 1174 ਸ਼ਰਧਾਲੂਆਂ ਨੇ ਖ਼ੂਨਦਾਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਿਤਕਰਿਆਂ ਦਾ ਆਲਮੀ ਵਰਤਾਰਾ

ਵਿਤਕਰਿਆਂ ਦਾ ਆਲਮੀ ਵਰਤਾਰਾ

ਸੁਪਰ-ਸੈਚਰਡੇ ਦਾ ਆਨੰਦ

ਸੁਪਰ-ਸੈਚਰਡੇ ਦਾ ਆਨੰਦ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਖੇਤ ਸੌਂ ਰਹੇ ਹਨ !

ਖੇਤ ਸੌਂ ਰਹੇ ਹਨ !

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All