ਨਾਗਰਿਕਤਾ ਕਾਨੂੰਨ ਕਾਰਨ ਦੇਸ਼ ’ਚ ਡਰ ਦਾ ਮਾਹੌਲ: ਬਾਂਸਲ

ਮੁਕੇਸ਼ ਕੁਮਾਰ ਚੰਡੀਗੜ੍ਹ, 12 ਜਨਵਰੀ

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ। -ਫੋਟੋ: ਮੁਕੇਸ਼

ਇਥੇ ਸੈਕਟਰ-35 ਸਥਿਤ ਕਾਂਗਰਸ ਭਵਨ ਵਿੱਚ ਚੰਡੀਗੜ੍ਹ ਕਾਂਗਰਸ ਕਲੋਨੀ ਸੈੱਲ ਦੀ ਮੀਟਿੰਗ ਹੋਈ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਦੋਸ਼ ਲਗਾਇਆ ਕਿ ਹਾਲ ਹੀ ਵਿੱਚ ਪਾਸ ਕੀਤਾ ਨਾਗਰਿਕਤਾ ਕਾਨੂੰਨ ਸੰਵਿਧਾਨ ਦੀ ਮੂਲ ਭਾਵਨਾ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਨਾਗਰਿਕਤਾ ਕਾਨੂੰਨ ਅਤੇ ਐਨਆਰਸੀ ਨੂੰ ਇਕੋ ਵੇਲੇ ਦੇਸ਼ ਵਿੱਚ ਲਾਗੂ ਕਰਨਾ ਭਾਰਤ ਲਈ ਘਾਤਕ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਦਾ ਹਰ ਵਰਗ ਇਸ ਕਾਨੂੰਨ ਦੇ ਖਿਲਾਫ ਸੜਕਾਂ ਉੱਤੇ ਹੈ ਪਰ ਮੋਦੀ ਸਰਕਾਰ ਦੇਸ਼ ਦੀ ਜਨਤਾ ਦੀ ਭਾਵਨਾ ਦੇ ਖਿਲਾਫ ਜਾ ਕੇ ਇਸ ਕਾਨੂੰਨ ਨੂੰ ਹਰ ਹਾਲ ਵਿੱਚ ਲਾਗੂ ਕਰਨ ਦੇ ਰੌਂਅ ਵਿੱਚ ਹੈ। ਇਸ ਕਾਰਨ ਦੇਸ਼ ਵਿੱਚ ਡਰ ਦਾ ਮਾਹੌਲ ਹੈ। ਇਸ ਮੌਕੇ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਦੀਪ ਛਾਬੜਾ ਨੇ ਕਿਹਾ ਕਿ ਚੰਡੀਗੜ੍ਹ ਕਾਂਗਰਸ ਕਲੋਨੀ ਸੈੱਲ ਦੀ ਅੱਜ ਦੀ ਮੀਟਿੰਗ ਦੌਰਾਨ ਚੰਡੀਗੜ੍ਹ ਦੀਆਂ ਕਲੋਨੀਆਂ ਦੇ ਵਾਸੀਆਂ ਦੀਆਂ ਸਮੱਸਿਆਂਵਾਂ ਸੁਣ ਕੇ ਇਹ ਲੱਗਦਾ ਹੈ ਕਿ ਦੇਸ਼ ਵਿੱਚ ਸਮਾਜ ਦਾ ਹਰ ਵਰਗ ਦੁਖੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਕਲੋਨੀਆਂ ਨੂੰ ਵਸਾਉਣ ਵਾਲੀ ਕਾਂਗਰਸ ਨੇ ਹਰ ਗਰੀਬ ਦਾ ਧਿਆਨ ਰੱਖਿਆ ਸੀ। ਮੁੜ-ਵਸੇਬਾ ਯੋਜਨਾ ਤਹਿਤ ਮਿਲਣ ਵਾਲੇ ਮਕਾਨ ਹੋਣ ਜਾਂ ਸਟ੍ਰੀਟ ਵੈਂਡਰ ਐਕਟ ਅਧੀਨ ਵੈਂਡਰਾਂ ਨੂੰ ਕੰਮ ਕਰਨ ਦਾ ਅਧਿਕਾਰ ਹੋਵੇ, ਉਹ ਸਭ ਕਾਂਗਰਸ ਪਾਰਟੀ ਦੀ ਦੇਣ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਚੰਡੀਗੜ੍ਹ ਦੀਆਂ ਕਲੋਨੀਆਂ ਦੀਆਂ ਸੜਕਾਂ ਦਾ ਬੁਰਾ ਹਾਲ ਹੈ, ਗੈਰਕਾਨੂੰਨੀ ਉਸਾਰੀਆਂ ਨੂੰ ਲੈਕੇ ਲੋਕਾਂ ਦੇ ਮਕਾਨ ਤੋੜੇ ਜਾ ਰਹੇ ਹਨ, ਸਫਾਈ ਵਿਵਸਥਾ ਲੀਹੋਂ ਉਤਰੀ ਹੋਈ ਹੈ, ਪਾਣੀ ਅਤੇ ਬਿਜਲੀ ਦੀਆਂ ਕੀਮਤਾਂ ਨੇ ਗਰੀਬਾਂ ਨੂੰ ਦੋ ਵਕਤ ਦੀ ਰੋਟੀ ਲਈ ਵਖਤ ਪਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਇਨ੍ਹਾਂ ਸਮੱਸਿਆਂਵਾਂ ਨੂੰ ਹੱਲ ਕਰਨ ਦੀ ਥਾਂ ਭਾਜਪਾ ਸਰਕਾਰ ਖਾਮੋਸ਼ ਬੈਠੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਵਿੱਚ ਸ਼ਹਿਰ ਦੀ ਜਨਤਾ ਭਾਜਪਾ ਨੂੰ ਬਾਹਰ ਦਾ ਰਸਤਾ ਦਿਖਾਉਣ ਲਈ ਤਿਆਰ ਬੈਠੀ ਹੈ। ਕਲੋਨੀ ਸੈੱਲ ਦੇ ਚੇਅਰਮੈਨ ਮੁਕੇਸ਼ ਰਾਏ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਲੋਂ ਦਿੱਤੀ ਗਈ ਇਹ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਈ ਜਾਵੇਗੀ ਅਤੇ ਉਹ ਕਾਂਗਰਸ ਦੀ ਵਿਚਾਰਧਾਰਾ ਅਤੇ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਕੰਮ ਕਰਨਗੇ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਗਲਵਾਨ ਵਾਦੀ ’ਚੋਂ ਚੀਨੀ ਫ਼ੌਜ ਪਿੱਛੇ ਹਟੀ

ਗਲਵਾਨ ਵਾਦੀ ’ਚੋਂ ਚੀਨੀ ਫ਼ੌਜ ਪਿੱਛੇ ਹਟੀ

* ਆਪਸੀ ਸਮਝ ਦੇ ਆਧਾਰ ’ਤੇ ਭਾਰਤ ਵੀ ਫੌਜੀ ਨਫ਼ਰੀ ਕਰੇਗਾ ਘੱਟ * ਚੀਨੀ...

ਮੁਅੱਤਲ ਡੀਐੱਸਪੀ ਤੇ ਪੰਜ ਹੋਰਨਾਂ ਖ਼ਿਲਾਫ਼ ਦੋਸ਼ਪੱਤਰ ਦਾਖ਼ਲ

ਮੁਅੱਤਲ ਡੀਐੱਸਪੀ ਤੇ ਪੰਜ ਹੋਰਨਾਂ ਖ਼ਿਲਾਫ਼ ਦੋਸ਼ਪੱਤਰ ਦਾਖ਼ਲ

* ਚਾਰਜਸ਼ੀਟ ਵਿਚ ਪਾਕਿਸਤਾਨ ਹਾਈ ਕਮਿਸ਼ਨ ਦਾ ਵੀ ਜ਼ਿਕਰ

ਫ਼ੀਸ ਮਾਮਲਾ: ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਹਾਈ ਕੋਰਟ ਪੁੱਜੇ ਮਾਪੇ

ਫ਼ੀਸ ਮਾਮਲਾ: ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਹਾਈ ਕੋਰਟ ਪੁੱਜੇ ਮਾਪੇ

* ਸਿੰਗਲ ਬੈਂਚ ਦੇ ਫ਼ੈਸਲੇ ਤੋਂ ਸਨ ਅਸੰਤੁਸ਼ਟ * ਅਦਾਲਤ ਨੇ ਸੁਣਵਾਈ 13 ...

ਪੰਜਾਬ ’ਚ ਅੱਜ ਤੋਂ ਈ-ਰਜਿਸਟ੍ਰੇਸ਼ਨ ਬਿਨਾਂ ‘ਨੋ ਐਂਟਰੀ’

ਪੰਜਾਬ ’ਚ ਅੱਜ ਤੋਂ ਈ-ਰਜਿਸਟ੍ਰੇਸ਼ਨ ਬਿਨਾਂ ‘ਨੋ ਐਂਟਰੀ’

* ਅੱਧੀ ਰਾਤ ਤੋਂ ਅਮਲ ਵਿੱਚ ਆਏ ਹੁਕਮ

ਸ਼ਹਿਰ

View All