ਬਾਪੂਧਾਮ ਕਲੋਨੀ ਦੀ ਮਾਂ ਤੇ ਧੀ ਕਰੋਨਾ ਪਾਜ਼ੇਟਿਵ

ਬਾਪੂਧਾਮ ਕਲੋਨੀ ਨੂੰ ਸੇਨੇਟਾਈਜ਼ ਕਰਦਾ ਹੋਇਆ ਨਿਗਮ ਮੁਲਾਜ਼ਮ। -ਫੋਟੋ: ਪ੍ਰਦੀਪ ਤਿਵਾੜੀ

ਕੁਲਦੀਪ ਸਿੰਘ ਚੰਡੀਗੜ੍ਹ, 31 ਮਈ ਸਿਟੀ ਬਿਊਟੀਫੁੱਲ ਵਿੱਚ ਕਰੋਨਾ ਪੱਖੋਂ ਦੋ ਦਿਨ ਮਿਲੀ ਰਾਹਤ ਮਗਰੋਂ ਅੱਜ ਚਾਰ ਹੋਰ ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਇਸ ਤਰ੍ਹਾਂ ਚੰਡੀਗੜ੍ਹ ਵਿੱਚ ਕਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ 293 ’ਤੇ ਪਹੁੰਚ ਗਿਆ ਹੈ। ਅੱਜ ਸਾਹਮਣੇ ਆਏ ਕੇਸਾਂ ਵਿੱਚੋਂ ਦੋ ਮਰੀਜ਼ ਬਾਪੂਧਾਮ ਕਲੋਨੀ ਨਾਲ ਸਬੰਧਤ ਹਨ ਜਿਨ੍ਹਾਂ ਵਿੱਚ ਮਾਂ ਤੇ ਧੀ ਸ਼ਾਮਲ ਹਨ। ਮਾਂ ਦੀ ਉਮਰ 42 ਸਾਲ ਹੈ ਅਤੇ ਧੀ ਦੀ ਉਮਰ 20 ਸਾਲ ਹੈ। ਇਸੇ ਪ੍ਰਕਾਰ ਕੈਨੇਡਾ ਤੋਂ ਪਰਤੀ 27 ਸਾਲਾਂ ਦੀ ਲੜਕੀ ਨੂੰ ਵੀ ਕਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਯੂਟੀ ਦੇ ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਲੜਕੀ ਕੈਨੇਡਾ ਵਿਚ ਪੜ੍ਹਾਈ ਕਰਨ ਲਈ ਗਈ ਹੋਈ ਸੀ। ਉਹ ਮੂਲ ਰੂਪ ਵਿੱਚ ਚੰਡੀਗੜ੍ਹ ਦੀ ਵਸਨੀਕ ਹੈ। ਸਿਹਤ ਵਿਭਾਗ ਨੇ ਵਿਦੇਸ਼ਾਂ ਤੋਂ ਪਰਤੇ ਵਿਅਕਤੀਆਂ ਨੂੰ ਕੇਂਦਰੀ ਹਦਾਇਤਾਂ ਮੁਤਾਬਕ ਇਕਾਂਤਵਾਸ ਕੀਤਾ ਹੋਇਆ ਸੀ। ਇਨ੍ਹਾਂ ਵਿੱਚ ਇਹ ਵਿਦਿਆਥਣ ਵੀ ਸ਼ਾਮਲ ਸੀ। ਉਸ ਦੀ ਜਾਂਚ ਲਈ ਸੈਂਪਲ ਲਏ ਗਏ ਤਾਂ ਉਹ ਕਰੋਨਾ ਪਾਜ਼ੇਟਿਵ ਪਾਈ ਗਈ। ਇਸ ਤੋਂ ਇਲਾਵਾ ਚੰਡੀਗੜ੍ਹ ਨਗਰ ਨਿਗਮ ਅਧੀਨ ਆਉਂਦੇ ਪਿੰਡ ਖੁੱਡਾ ਅਲੀਸ਼ੇਰ ਵਿਚ ਵੀ 40 ਸਾਲਾਂ ਦੇ ਵਿਅਕਤੀ ਨੂੰ ਕਰੋਨਾਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਇਸ ਵਿਅਕਤੀ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿਚ ਇਕਾਂਤਵਾਸ ਕੀਤਾ ਗਿਆ ਹੈ। ਇਨ੍ਹਾਂ ਚਾਰ ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਉਣ ਨਾਲ ਸਿਟੀ ਬਿਊਟੀਫੁੱਲ ਵਿੱਚ ਕਰੋਨਾ ਮਰੀਜ਼ਾਂ ਦਾ ਅੰਕੜਾ ਵਧ ਕੇ 293 ਹੋ ਗਿਆ ਹੈ। ਇਨ੍ਹਾਂ ਵਿੱਚੋਂ ਹੁਣ ਤੱਕ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ 199 ਮਰੀਜ਼ ਠੀਕ ਹੋਣ ਉਪਰੰਤ ਡਿਸਚਾਰਜ ਕੀਤੇ ਜਾ ਚੁੱਕੇ ਹਨ। ਇਸ ਪ੍ਰਕਾਰ ਸ਼ਹਿਰ ਵਿੱਚ ਐਕਟਿਵ ਕੇਸਾਂ ਦੀ ਗਿਣਤੀ 90 ਹੋ ਗਈ ਹੈ।

ਦਿੱਲੀ ਤੋਂ ਪਰਤਿਆ ਸੀ ਖੁੱਡਾ ਅਲੀਸ਼ੇਰ ਦਾ ਵਸਨੀਕ ਪਿੰਡ ਖੁੱਡਾ ਅਲੀਸ਼ੇਰ ਦੇ ਕਰੋਨਾ ਪਾਜ਼ੇਟਿਵ ਵਿਅਕਤੀ ਦੀ ਪਤਨੀ ਸਿਹਤ ਵਿਭਾਗ ਵਿੱਚ ਤਾਇਨਾਤ ਹੈ। ਇਸ ਮਰੀਜ਼ ਦੀ ਮਾਤਾ ਦੀ 26 ਮਈ ਨੂੰ ਦਿੱਲੀ ਵਿਚ ਮੌਤ ਹੋ ਗਈ ਸੀ ਪਰ ਉਸ ਦਾ ਕਰੋਨਾ ਟੈਸਟ ਨਹੀਂ ਕੀਤਾ ਗਿਆ ਸੀ। ਇਸ ਮ੍ਰਿਤਕ ਬਜ਼ੁਰਗ ਔਰਤ ਦੇ ਗੁਆਂਢੀ ਦੀ 28 ਮਈ ਨੂੰ ਕਰੋਨਾ ਕਾਰਨ ਮੌਤ ਹੋ ਗਈ ਸੀ। ਖੁੱਡਾ ਅਲੀਸ਼ੇਰ ਵਾਸੀ ਆਪਣੀ ਪਤਨੀ ਸਮੇਤ ਦਿੱਲੀ ਵਿੱਚ ਮਾਤਾ ਦੀ ਮੌਤ ਉਪਰੰਤ ਸੋਗ ਮਨਾਉਣ ਲਈ ਗਿਆ ਸੀ ਤੇ ਦੋਵੇਂ ਪਤੀ-ਪਤਨੀ ਦੋ ਦਿਨ ਪਹਿਲਾਂ ਹੀ ਦਿੱਲੀ ਤੋਂ ਚੰਡੀਗੜ੍ਹ ਪਰਤੇ ਸਨ। ਅੱਜ ਪਤੀ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ ਪਰ ਪਤਨੀ ਦੀ ਰਿਪੋਰਟ ਨੈਗੇਟਿਵ ਆਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਸ਼ਹਿਰ

View All