ਮੁਹਾਲੀ ਵਿੱਚ ਕਰੋਨਾ ਦੇ ਦੋ ਕੇਸ ਪਾਜ਼ੇਟਿਵ

ਦਰਸ਼ਨ ਸਿੰਘ ਸੋਢੀ ਮੁਹਾਲੀ, 30 ਮਈ ਮੁਹਾਲੀ ਵਿੱਚ ਕਰੋਨਾਵਾਇਰਸ ਤੋਂ ਪੀੜਤ ਅੱਜ ਦੋ ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਵੇਰਵਿਆਂ ਅਨੁਸਾਰ ਇੱਥੋਂ ਦੇ ਸੈਕਟਰ-71 ਦੀ ਵਸਨੀਕ ਹਰਮਨਦੀਪ ਕੌਰ (29) ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ। ਉਸ ਨੂੰ ਇਸ ਬਿਮਾਰੀ ਦੀ ਲਾਗ ਆਪਣੇ ਪਤੀ ਹਰਸਿਮਰਨ ਪ੍ਰੀਤ ਸਿੰਘ (31) ਤੋਂ ਲੱਗੀ ਹੈ। ਹਰਸਿਮਰਨ ਦਿੱਲੀ ਵਿੱਚ ਬੈਂਕ ਵਿੱਚ ਨੌਕਰੀ ਕਰਦਾ ਹੈ ਅਤੇ ਉੱਥੇ ਹੀ ਰਹਿੰਦਾ ਹੈ। ਇੰਜ ਹੀ ਸੈਕਟਰ-77 ਦੇ ਵਸਨੀਕ ਜ਼ਾਕਿਰ (21) ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਬੈਂਕ ਮੁਲਾਜ਼ਮ ਹਰਸਿਮਰਨ ਕੁਝ ਦਿਨ ਪਹਿਲਾਂ ਹੀ ਦਿੱਲੀ ਤੋਂ ਮੁਹਾਲੀ ਆਇਆ ਸੀ ਅਤੇ 25 ਮਈ ਨੂੰ ਉਸ ਦਾ ਸੈਂਪਲ ਜਾਂਚ ਲਈ ਭੇਜਿਆ ਗਿਆ ਸੀ। ਉਸ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਅੱਜ ਉਸ ਦੀ ਪਤਨੀ ਹਰਮਨਦੀਪ ਕੌਰ ਵੀ ਕਰੋਨਾ ਤੋਂ ਪੀੜਤ ਪਾਈ ਗਈ ਹੈ। ਇਸੇ ਦੌਰਾਨ ਅੱਜ ਸਿਹਤ ਵਿਭਾਗ ਵੱਲੋਂ ਮੁਹਾਲੀ ਸਮੇਤ ਹੋਰ ਵੱਖ-ਵੱਖ ਫਲੂ ਕਾਰਨਰਾਂ ਤੋਂ 175 ਸ਼ੱਕੀ ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਸੈਕਟਰ-71 ਅਤੇ ਸੈਕਟਰ-77 ਦੇ ਮੁਹੱਲਿਆਂ ਨੂੰ ਸੀਲ ਕੀਤਾ ਗਿਆ ਹੈ ਅਤੇ ਕਰੋਨਾ ਪਾਜ਼ੇਟਿਵ ਲੋਕਾਂ ਦੇ ਸੰਪਰਕ ਵਿੱਚ ਆਉਣ ਵਾਲਿਆਂ ਨੂੰ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ।

ਜ਼ਿਲ੍ਹੇ ਵਿੱਚ ਕੁੱਲ 114 ਮਰੀਜ਼ ਆਏ ਸਾਹਮਣੇ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ ਕਰੋਨਾ ਦੇ 114 ਮਰੀਜ਼ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ’ਚੋਂ ਵਿਜੇ ਕੁਮਾਰ ਜ਼ੀਰਕਪੁਰ, ਓਮ ਪ੍ਰਕਾਸ਼ ਨਵਾਂ ਗਾਉਂ ਅਤੇ ਰਾਜ ਕੁਮਾਰੀ ਖਰੜ ਦੀ ਮੌਤ ਹੋ ਚੁੱਕੀ ਹੈ ਅਤੇ 102 ਮਰੀਜ਼ ਕਰੋਨਾ ਨੂੰ ਮਾਤ ਦੇਣ ਵਿੱਚ ਸਫਲ ਰਹੇ ਹਨ। ਇਸ ਸਮੇਂ ਮੁਹਾਲੀ ਵਿੱਚ 9 ਕੇਸ ਐਕਟਿਵ ਹਨ। ਸ਼ੁੱਕਰਵਾਰ ਨੂੰ 151 ਸੈਂਪਲ ਜਾਂਚ ਲਈ ਭੇਜੇ ਗਏ ਸਨ ਜਿਨ੍ਹਾਂ ’ਚੋਂ ਦੋ ਪਾਜ਼ੇਟਿਵ ਕੇਸਾਂ ਨੂੰ ਛੱਡ ਕੇ 109 ਰਿਪੋਰਟਾਂ ਨੈਗੇਟਿਵ ਆਈਆਂ ਹਨ ਅਤੇ 40 ਨਮੂਨਿਆਂ ਦੀ ਰਿਪੋਰਟ ਪੈਂਡਿੰਗ ਹੈ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਸ਼ਹਿਰ

View All