ਰਾਤ ਦਾ ਕਰਫਿਊ 9 ਵਜੇ ਤੋਂ ਸਵੇਰੇ 5 ਵਜੇ ਤੱਕ

ਆਤਿਸ਼ ਗੁਪਤਾ ਚੰਡੀਗੜ੍ਹ, 31 ਮਈ ਕੇਂਦਰ ਸਰਕਾਰ ਨੇ ਕਰੋਨਾਵਾਇਰਸ ਦੇ ਫੈਲਾਅ ਨੂੰ ਠੱਲ੍ਹ ਪਾਉਣ ਲਈ 30 ਜੂਨ ਤੱਕ ਲੌਕਡਾਊਨ ਵਧਾ ਦਿੱਤਾ ਹੈ। ਇਸ ਦੌਰਾਨ ਕੁਝ ਛੋਟਾਂ ਵੀ ਦਿੱਤੀਆਂ ਗਈਆਂ ਹਨ ਪਰ ਰਾਤ ਵੇਲੇ ਲੌਕਡਾਊਨ 9 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਕੇਂਦਰ ਦੀਆਂ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਿਟੀ ਬਿਊਟੀਫੁੱਲ ਵਿੱਚ ਵੀ ਯੂਟੀ ਪ੍ਰਸ਼ਾਸਨ ਨੇ ਰਾਤ ਦੇ ਕਰਫਿਊ ਦਾ ਸਮਾਂ ਬਦਲ ਕੇ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਹੈ। ਪਹਿਲਾਂ ਇਹ ਪਾਬੰਦੀ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਸੀ। ਯੂਟੀ ਪ੍ਰਸ਼ਾਸਨ ਦੇ ਇਹ ਆਦੇਸ਼ 31 ਮਈ ਦੀ ਅੱਧੀ ਰਾਤ ਤੋਂ ਲਾਗੂ ਹੋ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਨੇ ਕੀਤਾ ਹੈ। ਇਸੇ ਦੌਰਾਨ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਧਾਰਾ 144 ਲਾਗੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਸ਼ਹਿਰ ਵਿੱਚ ਗੈਰਜ਼ਰੂਰੀ ਆਵਾਜਾਈ ’ਤੇ ਪਾਬੰਦੀ ਰਹੇਗੀ ਅਤੇ ਜੇਕਰ ਕੋਈ ਸ਼ਹਿਰ ਵਿੱਚ ਘੁੰਮਦਾ ਵਿਖਾਈ ਦਿੰਦਾ ਹੈ ਤਾਂ ਉਸ ਦੇ ਖ਼ਿਲਾਫ਼ ਚੰਡੀਗੜ੍ਹ ਪੁਲੀਸ ਵੱਲੋਂ ਧਾਰਾ 188 ਤਹਿਤ ਕੇਸ ਦਰਜ ਕੀਤਾ ਜਾਵੇਗਾ। ਰਾਤ ਦੇ ਕਰਫਿਊ ਦੇ ਸਮੇਂ ਵਿੱਚ ਕੀਤੇ ਬਦਲਾਅ ਤੋਂ ਸਾਫ਼ ਹੈ ਕਿ ਲੋਕ ਸਵੇਰੇ 5 ਵਜੇ ਤੋਂ ਸੈਰ ਲਈ ਜਾ ਸਕਣਗੇ ਪਰ ਯੂਟੀ ਪ੍ਰਸ਼ਾਸਨ ਵੱਲੋਂ ਹਾਲੇ ਤੱਕ ਬਾਜ਼ਾਰ ਖੋਲ੍ਹਣ ਦੇ ਸਮੇਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੌਕਡਾਊਨ-5 ਵਿੱਚ ਦਿੱਤੀਆਂ ਜਾਣ ਵਾਲੀਆਂ ਢਿੱਲਾਂ ਸਬੰਧੀ ਪ੍ਰਸ਼ਾਸਨਿਕ ਅਧਿਕਾਰੀ ਵਿਚਾਰ ਚਰਚਾ ਕਰ ਰਹੇ ਹਨ।

30 ਜੂਨ ਤੱਕ ਨਹੀਂ ਲੱਗਣਗੀਆਂ ਆਪਣੀ ਮੰਡੀਆਂ ਚੰਡੀਗੜ੍ਹ ਵਿੱਚ ਲੱਗਦੀਆਂ ਆਪਣੀ ਮੰਡੀਆਂ 30 ਜੂਨ ਤੱਕ ਨਹੀਂ ਲੱਗਣਗੀਆਂ। ਇਸ ਗੱਲ ਦਾ ਪ੍ਰਗਟਾਵਾ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਟਵੀਟ ਕਰਦਿਆਂ ਕੀਤਾ ਹੈ। ਦੱਸਣਯੋਗ ਹੈ ਕਿ ਆਪਣੀ ਮੰਡੀ ਵਿੱਚ ਗਾਹਕਾਂ ਦੀ ਭੀੜ ਬਹੁਤ ਜ਼ਿਆਦਾ ਲੱਗ ਜਾਂਦੀ ਹੈ। ਇਸ ਲਈ ਪ੍ਰਸ਼ਾਸਨ ਇਨ੍ਹਾਂ ਮੰਡੀਆਂ ਨੂੰ ਫਿਲਹਾਲ ਸ਼ੁਰੂ ਕਰਨ ਦੇ ਰੌਂਅ ਵਿੱਚ ਨਹੀਂ ਹੈ।ਇਸੇ ਦੌਰਾਨ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਸਪਸ਼ਟ ਕੀਤਾ ਹੈ ਕਿ ਸੋਮਵਾਰ ਤੋਂ ਸ਼ੁਰੂ ਹੋਣ ਵਾਲੀ ਰੇਲ ਸੇਵਾ ਰਾਹੀਂ ਚੰਡੀਗੜ੍ਹ ਵਿੱਚ ਆਉਣ ਵਾਲੇ ਯਾਤਰੀਆਂ ਦੀ ਥਰਮਲ ਸਕਰੀਨਿੰਗ ਕੀਤੀ ਜਾਵੇਗੀ।

ਪੰਜਾਬ ਨੈਸ਼ਨਲ ਬੈਂਕ ਬਰਾਂਚ ਵਿੱਚ ਲੁੱਟ ਦੀ ਕੋਸ਼ਿਸ਼ ਅੱਜ ਇੱਥੇ ਕਿਸ਼ਨਗੜ੍ਹ ਵਿੱਚ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ਨੂੰ ਨਕਾਬਪੋਸ਼ ਲੁਟੇਰਿਆਂ ਨੇ ਲੁੱਟਣ ਦੀ ਕੋਸ਼ਿਸ਼ ਕੀਤੀ ਪਰ ਸੇਫ਼ ਨਾ ਟੁੱਟਣ ਕਾਰਨ ਉਹ ਫ਼ਰਾਰ ਹੋ ਗਏ। ਥਾਣਾ ਆਈ.ਟੀ. ਪਾਰਕ ਦੀ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਤੜਕੇ 2.45 ਦੇ ਕਰੀਬ ਵਾਪਰੀ ਅਤੇ ਦੋ ਨਕਾਬਪੋਸ਼ ਵਿਅਕਤੀ ਬੈਂਕ ਦੇ ਤਾਲੇ ਤੋੜ ਕੇ ਅੰਦਰ ਦਾਖਲ ਹੋ ਗਏ। ਉਨ੍ਹਾਂ ਨੇ ਕੈਸ਼ ਜਮ੍ਹਾਂ ਕਰਨ ਵਾਲੀ ਮਸ਼ੀਨ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਾ ਹੋ ਸਕੇ। ਸਵੇਰੇ 8 ਵਜੇ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਆਈ.ਟੀ. ਪਾਰਕ ਅਤੇ ਡਾਗ ਸੁਕੈਡ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਪੁਲੀਸ ਨੇ ਬੈਂਕ ਦੀ ਸਹਾਇਕ ਮੈਨੇਜਰ ਪ੍ਰਿਯੰਕਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਬੈਂਕ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਪੁਲੀਸ ਨੇ ਕਬਜ਼ੇ ਵਿੱਚ ਲੈ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਸ਼ਹਿਰ

View All