ਸਕੂਲਾਂ ਤੇ ਕਾਲਜਾਂ ਵਿੱਚ ਛੁੱਟੀ ਐਲਾਨੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 10 ਨਵੰਬਰ ਚੰਡੀਗੜ੍ਹ ਵਿੱਚ 11 ਨਵੰਬਰ ਨੂੰ ਸਕੂਲ ਤੇ ਕਾਲਜ ਬੰਦ ਰਹਿਣਗੇ। ਪ੍ਰਸ਼ਾਸਨ ਨੇ ਅੱਜ ਦੇਰ ਸ਼ਾਮ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਗ੍ਰਹਿ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਰੁਣ ਕੁਮਾਰ ਗੁਪਤਾ ਵਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਅਨੁਸਾਰ ਇਹ ਛੁੱਟੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਗਈ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਯੂਨੀਵਰਸਿਟੀ ਨੇ ਵੀ ਚੰਡੀਗੜ੍ਹ ਦੇ ਕਾਲਜਾਂ ਵਿਚ 11 ਨਵੰਬਰ ਦੀ ਛੁੱਟੀ ਐਲਾਨ ਦਿੱਤੀ ਹੈ। ਅੱਜ ਰਾਤ ਅੱਠ ਵਜੇ ਤਕ ਵੱਡੀ ਗਿਣਤੀ ਮਾਪੇ ਤੇ ਅਧਿਆਪਕ ਸਕੂਲਾਂ ਵਿਚ 11 ਨਵੰਬਰ ਦੀ ਛੁੱਟੀ ਦੀਆਂ ਕਨਸੋਆਂ ਲੈਂਦੇ ਰਹੇ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪ੍ਰਸ਼ਾਸਨ ਵੀ ਪੀ ਸਿੰਘ ਬਦਨੌਰ ਦੇ ਨਿਰਦੇਸ਼ਾਂ ’ਤੇ ਹੀ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਸਿੱਖਿਆ ਸੰਸਥਾਵਾਂ ਵਿਚ ਛੁੱਟੀ ਕੀਤੀ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਕੋਵਿਡ- 19 ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਅਹਿਦ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਸ਼ਹਿਰ

View All