ਸਾਹਿਤਕਾਰ ਦਲੀਪ ਕੌਰ ਟਿਵਾਣਾ ਦਾ ਸਨਮਾਨ

ਸਾਹਿਤਕਾਰ ਦਲੀਪ ਕੌਰ ਟਿਵਾਣਾ ਦਾ ਸਨਮਾਨ

ਖੇਤਰੀ ਪ੍ਰਤੀਨਿਧ ਪਟਿਆਲਾ, 12 ਅਕਤੂਬਰ ''ਲੇਖਕ ਅਤੇ ਸਾਹਿਤਕਾਰ ਸਮਾਜ ਦਾ ਦਰਪਣ ਹਨ, ਜਿਨ੍ਹਾਂ ਦੀਆਂ ਲਿਖਤਾਂ ਤੋਂ ਸੇਧ ਲੈ ਕੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ, ਭਾਸ਼ਾ ਅਤੇ ਸਾਹਿਤ ਨਾਲ ਜੁੜਨ ਦੀ ਪ੍ਰੇਰਨਾ ਮਿਲਦੀ ਹੈੈ।'' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ  ਜੀ.ਕੇ. ਸਿੰਘ ਨੇ ਪੰਜਾਬੀ ਯੂਨੀਵਰਸਿਟੀ ਦੇ ਮਹਿਮਾਨ ਘਰ ਵਿਖੇ ਸਰਸਵਤੀ ਪੁਰਸਕਾਰ ਨਾਲ ਸਨਮਾਨਿਤ ਤੇ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨ ਕਰਦਿਆਂ ਕੀਤਾ। ਡਾ. ਦਲੀਪ ਕੌਰ ਟਿਵਾਣਾ ਦੀਆਂ ਲਿਖਤਾਂ ਨੂੰ ਔਰਤ ਮਨ ਦਾ ਦਰਪਣ ਆਖਦਿਆਂ, ਉਨ੍ਹਾਂ ਕਿਹਾ ਕਿ ਸਾਹਿਤਕਾਰਾਂ ਅਤੇ ਬਜ਼ੁਰਗਾਂ ਨੂੰ ਪੂਰਾ ਮਾਣ ਸਤਿਕਾਰ ਦੇਣਾ ਸਾਡਾ ਮੁੱਢਲਾ ਫਰਜ਼ ਹੈ, ਕਿਉਂਕਿ ਇਹ ਸਾਡੇ ਸਮਾਜ ਦੀ ਅਨਮੋਲ ਪੂੰਜੀ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਾਹਿਤਕਾਰਾਂ ਦੀ ਮਿਜਾਜ਼ਪੁਰਸ਼ੀ ਲਈ ਦਿੱਤੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਜ਼ੁਰਗ ਸਾਹਿਤਕਾਰਾਂ ਨੂੰ ਲੋੜੀਂਦੀਆਂ ਸਹੂਲਤਾਂ ਅਤੇ ਜ਼ਰੂਰਤਾਂ ਦੇ ਸਾਧਨ ਮੁਹੱਈਆ ਕਰਵਾਉਣ ਦਾ ਤਹੱਈਆ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਡਾ. ਦਲੀਪ ਕੌਰ ਟਿਵਾਣਾ ਦੁਆਰਾ ਰਚੇ ਗਏ ਸਾਹਿਤ ਸਬੰਧੀ ਡੂੰਘੀ ਦਿਲਚਸਪੀ ਲੈਂਦਿਆਂ, ਉਨ੍ਹਾਂ ਦੀਆਂ ਲਿਖਤਾਂ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ। 'ਤੀਨ ਲੋਕ ਸੇ ਨਿਆਰੀ' ਨਾਵਲ ਦਾ ਵਿਸ਼ੇਸ਼ ਜ਼ਿਕਰ ਕਰਦਿਆਂ, ਉਨ੍ਹਾਂ ਕਿਹਾ ਕਿ ਡਾ. ਟਿਵਾਣਾ ਦੀਆਂ ਲਿਖਤਾਂ ਔਰਤਾਂ ਦੀ ਸਮਾਜਕ ਅਤੇ ਮਾਨਸਿਕ ਸਥਿਤੀ ਨੂੰ ਯਥਾਰਥਕ ਰੂਪ ਵਿੱਚ ਪੇਸ਼ ਕਰਦੀਆਂ ਹਨ। ਡਾ. ਟਿਵਾਣਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਦਿਆਂ, ਉਨ੍ਹਾਂ ਦੀ ਲੰਬੀ ਅਤੇ ਨਿਰੋਗ ਉਮਰ ਦੀ ਕਾਮਨਾ ਕੀਤੀ ਗਈ। ਇਸ ਮੌਕੇ ਉਪ ਕੁਲਪਤੀ ਡਾ. ਜਸਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਹਿਤਕਾਰਾਂ ਨੂੰ ਮਾਣ-ਸਨਮਾਨ ਦੇਣ ਦੀ ਰਵਾਇਤ ਇੱਕ ਸ਼ਲਾਘਾਯੋਗ ਉਦਮ ਹੈ। ਉਨ੍ਹਾਂ ਡਾ. ਟਿਵਾਣਾ ਅਤੇ ਹੋਰ ਸਮਕਾਲੀ ਸਾਹਿਤਕਾਰਾਂ ਨਾਲ ਜੁੜੀਆਂ ਹੋਈਆਂ ਦਿਲਚਸਪ ਘਟਨਾਵਾਂ ਦਾ ਜ਼ਿਕਰ ਕੀਤਾ। ਇਸ ਮੌਕੇ ਡਾ. ਦਲੀਪ ਕੌਰ ਟਿਵਾਣਾ ਨੇ ਆਪਣੇ ਨਿੱਜੀ ਤਜਰਬਿਆਂ ਵਿੱਚੋਂ ਮਿਸਾਲਾਂ ਦਿੰਦੇ ਹੋਏ ਕਿਹਾ ਕਿ ਮਨੁੱਖ ਨੂੰ ਉਹ ਕੁਝ ਕਰਨਾ ਚਾਹੀਦਾ ਹੈ, ਜਿਸ ਨਾਲ ਉਸ ਨੂੰ ਸਮਾਜਕ ਤੌਰ 'ਤੇ ਕਿਸੇ ਤਰ੍ਹਾਂ ਦੀ ਸ਼ਰਮਿੰਦਗੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਡਾ. ਸਤੀਸ਼ ਕੁਮਾਰ ਵਰਮਾ, ਡਾ. ਗੁਰਨਾਮ ਸਿੰਘ, ਮਨਪਾਲ ਟਿਵਾਣਾ, ਡਾ. ਰਾਜਿੰਦਰ ਲਹਿਰੀ, ਡਾ. ਗੁਰਨਾਇਬ ਸਿੰਘ, ਡਾ. ਅੰਮ੍ਰਿਤਪਾਲ ਕੌਰ, ਡਾ. ਦਰਸ਼ਨ ਸਿੰਘ ਆਸ਼ਟ, ਡਾ. ਰਾਜਵੰਤ ਕੌਰ ਪੰਜਾਬੀ, ਡਾ. ਗੁਰਪ੍ਰੀਤ ਕੌਰ, ਡਾ. ਬਲਵਿੰਦਰ ਸਿੰਘ ਟਿਵਾਣਾ, ਡਾ. ਮਾਨ ਸਿੰਘ ਢੀਂਡਸਾ ਅਤੇ ਪ੍ਰਿਤਪਾਲ ਸਿੰਘ ਸਿੱਧੂ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All