ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ

ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 14 ਨਵੰਬਰ ਸਿੱਖਿਆ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿੱਚ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਦਿਆਂ ਕਿਸੇ ਅਧਿਕਾਰੀ ਤੋਂ ਪ੍ਰਵਾਨਗੀ ਲੈ ਕੇ ਪੱਤਰਕਾਰੀ ਕਰ ਰਹੇ ਮੁਲਾਜ਼ਮਾਂ ਦੀ ਮਨਜ਼ੂਰੀਆਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਸਿੱਖਿਆ ਵਿਭਾਗ ਵੱਲੋਂ ਸਮੂਹ ਸਿੱਖਿਆ ਦਫ਼ਤਰਾਂ ਦੇ ਮੁਖੀਆਂ ਨੂੰ ਪੱਤਰ ਲਿਖ ਕੇ ਸੂਚਿਤ ਕੀਤਾ ਗਿਆ ਹੈ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਮੁਲਾਜ਼ਮ ਕਿਸੇ ਵੀ ਅਖ਼ਬਾਰ ਜਾਂ ਇਲੈਕਟ੍ਰਾਨਿਕ ਮੀਡੀਆ ਵਿੱਚ ਪੱਤਰਕਾਰੀ ਨਹੀਂ ਕਰ ਸਕਣਗੇ। ਜੇਕਰ ਕਿਸੇ ਵਿਅਕਤੀ ਵੱਲੋਂ ਕਿਸੇ ਅਧਿਕਾਰੀ ਤੋਂ ਪ੍ਰਵਾਨਗੀ ਲਈ ਹੋਈ ਹੈ ਤਾਂ ਉਸ ਨੂੰ ਤੁਰੰਤ ਰੱਦ ਕਰ ਦਿੱਤਾ ਗਿਆ ਹੈ। ਸਹਾਇਕ ਡਾਇਰੈਕਟਰ (ਕੋਆਰਡੀਨੇਸ਼ਨ) ਵੱਲੋਂ ਜਾਰੀ ਪੱਤਰ ਵਿੱਚ ਸਰਵਿਸ ਨਿਯਮਾਂ ਦਾ ਹਵਾਲਾ ਦੇ ਕੇ ਲਿਖਿਆ ਗਿਆ ਹੈ ਕਿ ਕੋਈ ਵੀ ਕਰਮਚਾਰੀ ਨਿਰਧਾਰਤ ਅਥਾਰਟੀ ਦੀ ਅਗਾਊਂ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਅਖ਼ਬਾਰ ਜਾਂ ਹੋਰ ਸਮੇਂ ਦੇ ਪ੍ਰਕਾਸ਼ਨ ਜਾਂ (ਇਲੈਕਟ੍ਰਾਨਿਕ ਮੀਡੀਆ) ਦੇ ਸੰਪਾਦਨ ਜਾਂ ਪ੍ਰਬੰਧਨ ਵਿੱਚ ਹਿੱਸਾ ਨਹੀਂ ਲੈ ਸਕਦਾ। ਇਸੇ ਤਰ੍ਹਾਂ ਕੋਈ ਵੀ ਸਰਕਾਰੀ ਮੁਲਾਜ਼ਮ ਸਬੰਧਤ ਅਥਾਰਟੀ ਦੀ ਅਗਾਊਂ ਪ੍ਰਵਾਨਗੀ ਤੋਂ ਬਿਨਾਂ ਆਪਣੀ ਡਿਊਟੀ ਨਿਭਾਉਣ ਤੋਂ ਇਲਾਵਾ ਰੇਡੀਓ ਪ੍ਰਸਾਰਨ ਵਿੱਚ ਹਿੱਸਾ ਨਹੀਂ ਲੈ ਸਕਦਾ ਜਾਂ ਲੇਖ ਦਾ ਯੋਗਦਾਨ ਨਹੀਂ ਦੇ ਸਕਦਾ ਹੈ। ਆਪਣੇ ਜਾਂ ਕਿਸੇ ਹੋਰ ਦੇ ਨਾਂ ’ਤੇ ਕਿਸੇ ਰੇਡੀਓ ਪ੍ਰਸਾਰਨ, ਰੋਜ਼ਾਨਾ ਛਪਦੇ ਅਖ਼ਬਾਰ ਜਾਂ ਸਮੇਂ-ਸਮੇਂ ’ਤੇ ਛਪਣ ਵਾਲੇ ਅਖ਼ਬਾਰ ਵਿੱਚ ਕਿਸੇ ਕਿਸਮ ਦਾ ਕੋਈ ਆਰਟੀਕਲ ਵੀ ਪ੍ਰਕਾਸ਼ਿਤ ਨਹੀਂ ਕਰਵਾ ਸਕਦੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All