ਸੀਜੀਸੀ ਕਾਲਜ ਵਿੱਚ ਕੌਮਾਂਤਰੀ ਵਿਕੀਪੀਡੀਆ ਕਾਨਫਰੰਸ ਸ਼ੁਰੂ

ਸੀਜੀਸੀ ਕਾਲਜ ਵਿੱਚ ਕੌਮਾਂਤਰੀ ਵਿਕੀਪੀਡੀਆ ਕਾਨਫਰੰਸ ਸ਼ੁਰੂ

ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 5 ਅਗਸਤ

ਕਾਨਫਰੰਸ ਦੌਰਾਨ ਸਮਝੌਤੇ ਮਗਰੋਂ ਵਿਕੀਪੀਡੀਆ ਦੇ ਅਧਿਕਾਰੀ ਤੇ ਕਾਲਜ ਪ੍ਰਬੰਧਕ ਖੁਸ਼ੀ ਸਾਂਝੀ ਕਰਦੇ ਹੋਏ। -ਫੋਟੋ: ਸੋਢੀ ਕਾਨਫਰੰਸ ਦੌਰਾਨ ਸਮਝੌਤੇ ਮਗਰੋਂ ਵਿਕੀਪੀਡੀਆ ਦੇ ਅਧਿਕਾਰੀ ਤੇ ਕਾਲਜ ਪ੍ਰਬੰਧਕ ਖੁਸ਼ੀ ਸਾਂਝੀ ਕਰਦੇ ਹੋਏ। -ਫੋਟੋ: ਸੋਢੀ

ਵਿਕੀਪੀਡੀਆ ਫਾਊਂਡੇਸ਼ਨ ਨੇ ਭਾਰਤ ਦੀਆਂ ਵੀਹ ਖੇਤਰੀ ਭਾਸ਼ਾਵਾਂ ਰਾਹੀਂ ਡਿਜੀਟਲ ਟੈਕਨਾਲੋਜੀ ਅਤੇ ਗਿਆਨ ਦੇ ਪਸਾਰ ਦਾ ਬੀੜਾ ਚੁੱਕਿਆ ਹੈ। ਇਸ ਸਬੰਧੀ ਦੇਸ਼ ਦੀਆਂ ਖੇਤਰੀ ਭਾਸ਼ਾਵਾਂ ਰਾਹੀਂ ਮੁਫ਼ਤ ਆਨਲਾਈਨ ਗਿਆਨ ਦੇ ਪਾਸਾਰ ਅਤੇ ਵਿਕਾਸ ਲਈ ਇੱਥੋਂ ਦੀਆਂ ਵਕਾਰੀ ਵਿਦਿਅਕ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਇਹ ਵਿਚਾਰ ਸੀਜੀਸੀ ਕਾਲਜ ਲਾਂਡਰਾਂ ਵਿੱਚ ਸ਼ੁਰੂ ਹੋਈ ਤਿੰਨ ਰੋਜ਼ਾ ਕੌਮਾਂਤਰੀ ਵਿਕੀਪੀਡੀਆ ਕਾਨਫਰੰਸ-2016 ਦੇ ਉਦਘਾਟਨੀ ਸਮਾਗਮ ਮੌਕੇ ਅਮਰੀਕਾ ਤੋਂ ਪੁੱਜੀ ਵਿਕੀਪੀਡੀਆ ਫਾਊਂਡੇਸ਼ਨ ਦੀ ਕਾਰਜਕਾਰੀ ਨਿਰਦੇਸ਼ਕ ਕੈਥਰੀਨ ਮੇਹਰ ਨੇ ਪ੍ਰਗਟ ਕੀਤੇ। ਉਨ੍ਹਾਂ ਦੁਨੀਆ ਭਰ ’ਚੋਂ ਪੁੱਜੇ 250 ਤੋਂ ਵੱਧ ਡੈਲੀਗੇਟਾਂ ਅਤੇ ਵੱਖ-ਵੱਖ ਭਾਰਤੀ ਭਾਸ਼ਾਵਾਂ ਨਾਲ ਜੁੜੇ ਵਰਗਾਂ ਦੇ ਸੰਪਾਦਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਕਮਿਊਨਿਟੀ ਵਿਕੀਪੀਡੀਆ ’ਤੇ ਆਪਣੀ ਭਾਸ਼ਾ ਵਿੱਚ  ਜਾਣਕਾਰੀਆਂ ਮੁਹੱਈਆ ਕਰਵਾਉਣ ਪੱਖੋਂ ਹਿੰਦੀ ਅਤੇ ਹੋਰਨਾਂ ਖੇਤਰੀ ਭਾਸ਼ਾਵਾਂ ਦੇ ਮੁਕਾਬਲੇ ਤੇਜ਼ੀ ਨਾਲ ਵਿਕਾਸ ਕਰ ਰਹੀ ਹੈ। ਅੱਜ ਵਿਕੀਪੀਡੀਆ ’ਤੇ ਮੌਜੂਦ ਪੰਜਾਬੀ ਲੇਖਾਂ ਦੀ ਗਿਣਤੀ 23 ਹਜ਼ਾਰ ਦੇ ਅੰਕੜੇ ਨੂੰ ਪਾਰ ਚੁੱਕੀ ਹੈ। ਇਸ ਤੋਂ ਪਹਿਲਾਂ ਪ੍ਰਸਿੱਧ ਕਵੀ ਪਦਮਸ੍ਰੀ ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਨਵੀਂ ਟੈਕਨਾਲੋਜੀ ਨੇ ਭਾਸ਼ਾਵਾਂ ਨੂੰ ਵਿਕਸਤ ਹੋਣ ਲਈ ਨਵਾਂ ਮੰਚ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਕੀਪੀਡੀਆ ਜਿਹੀਆਂ ਦੁਨੀਆ ਦੀਆਂ ਵਕਾਰੀ ਕੰਪਨੀਆਂ ਦੇ ਸਹਿਯੋਗ ਨਾਲ ਪੰਜਾਬੀ ਭਾਸ਼ਾ ਦੇ ਕੌਮਾਂਤਰੀ ਪੱਧਰ ’ਤੇ ਵਿਕਸਤ ਹੋਣ ਦੀਆਂ ਸੰਭਾਵਨਾਵਾਂ ਵਧੀਆਂ ਹਨ। ਮਾਂ ਬੋਲੀ ਪੰਜਾਬੀ ਦੇ ਆਉਣ ਵਾਲੇ ਸਮੇਂ ਬਾਰੇ ਹੋਰ ਵਧੇਰੇ ਆਸਵੰਦ ਹੁੰਦੇ ਹੋਏ ਉਨ੍ਹਾਂ ਕਿਹਾ ਕਿ ਸਾਡੀ ਮਾਤ ਭਾਸ਼ਾ ਨੂੰ ਹੁਣ ਕਿਸੇ ਹੋਰ ਭਾਸ਼ਾ ਤੋਂ ਕੋਈ ਖ਼ਤਰਾ ਨਹੀਂ। ਵਿਕੀਪੀਡੀਆ ਰਾਹੀਂ ਹੁਣ ਵਿਦਿਆਰਥੀ ਆਪਣੀ ਮਾਤ ਭਾਸ਼ਾ ਨਾਲ ਜੁੜਨਗੇ ਅਤੇ ਆਪਣੇ ਗਿਆਨ ਵਿੱਚ ਹੋਰ ਵਾਧਾ ਕਰ ਸਕਣਗੇ। ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ ਨੇ ਪੰਜਾਬੀ ਭਾਸ਼ਾ ਰਾਹੀਂ ਡਿਜੀਟਲ ਟੈਕਨਾਲੋਜੀ ਦੇ ਵਿਕਾਸ ਲਈ ਵਿਕੀਪੀਡੀਆ ਨਾਲ ਸਮਝੌਤੇ ’ਤੇ ਦਸਤਖ਼ਤ ਕਰਦਿਆਂ ਕਿਹਾ ਕਿ ਕਿਸੇ ਭਾਸ਼ਾ ਦੇ ਵਿਸਥਾਰ ਵਿੱਚ ਉਸ ਭਾਸ਼ਾ ਵਿੱਚ ਹੋਈਆਂ ਮੌਲਿਕ ਖੋਜਾਂ ਦਾ ਰੋਲ ਬਹੁਤ ਮਹੱਤਵਪੂਰਨ ਹੁੰਦਾ ਹੈ। ਜੇਕਰ ਅਸੀਂ ਖੋਜ ਦੇ ਖੇਤਰ ਵਿੱਚ ਦੁਨੀਆ ਦੀ ਅਗਵਾਈ ਕਰੀਏ ਤਾਂ ਦੁਨੀਆ ਵੀ ਸਾਡੀ ਭਾਸ਼ਾ ਦੇ ਸ਼ਬਦਾਂ ਨੂੰ ਵੀ ਅਪਣਾਏਗੀ। ਉਨ੍ਹਾਂ ਕਿਹਾ ਕਿ ਵਿਕੀਪੀਡੀਆ ਦੀ ਬਦੌਲਤ ਹੁਣ ਸਾਡੀ ਮਾਤ ਭਾਸ਼ਾ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਪੜ੍ਹੀ ਅਤੇ ਲਿਖੀ ਜਾ ਸਕੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All