ਹੋਟਲ, ਰੈਸਤਰਾਂ ਤੇ ਧਾਰਮਿਕ ਥਾਵਾਂ ਖੁੱਲ੍ਹਣ ਦੇ ਆਸਾਰ

ਸੈਕਟਰ-23 ਦੀ ਮਾਰਕੀਟ ਵਿੱਚ ਜੁੱਤਿਆਂ ਦੀ ਦੁਕਾਨ ’ਤੇ ਗਾਹਕਾਂ ਦੀ ਉਡੀਕ ਵਿੱਚ ਬੈਠੇ ਹੋਏ ਸੇਲਜ਼ਮੈਨ। -ਫੋਟੋ: ਪ੍ਰਦੀਪ ਤਿਵਾੜੀ

ਆਤਿਸ਼ ਗੁਪਤਾ ਚੰਡੀਗੜ੍ਹ, 30 ਮਈ ਕੇਂਦਰ ਸਰਕਾਰ ਨੇ ਲੌਕਡਾਊਨ-5 ਨੂੰ ਪਹਿਲੀ ਜੂਨ ਤੋਂ 30 ਜੂਨ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਕੁਝ ਢਿੱਲਾਂ ਦੇਣ ਦੀ ਵੀ ਖੁੱਲ੍ਹ ਦਿੱਤੀ ਗਈ ਹੈ ਜਿਸ ਮਗਰੋਂ ਯੂਟੀ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਪ੍ਰਸ਼ਾਸਨਿਕ ਸੂਤਰਾਂ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜੂਨ ਦੇ ਪਹਿਲੇ ਹਫ਼ਤੇ ਤੋਂ ਹੋਟਲ, ਰੈਸਤਰਾਂ ਅਤੇ ਧਾਰਮਿਕ ਸਥਾਨਾਂ ਨੂੰ ਕੁਝ ਸ਼ਰਤਾਂ ’ਤੇ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਇਸ ਬਾਰੇ ਅਧਿਕਾਰਤ ਤੌਰ ’ਤੇ ਐਲਾਨ ਯੂਟੀ ਪ੍ਰਸ਼ਾਸਨ ਵੱਲੋਂ ਐਤਵਾਰ ਨੂੰ ਕੀਤਾ ਜਾ ਸਕਦਾ ਹੈ। ਪ੍ਰਸ਼ਾਸਨ ਨੇ ਲੌਕਡਾਊਨ-4 ਦੌਰਾਨ ਕਈ ਖੇਤਰਾਂ ਵਿੱਚ ਢਿੱਲ ਦਿੰਦੀਆਂ ਸਨਅਤਾਂ ਦੇ ਨਾਲ-ਨਾਲ ਰੈਸਤਰਾਂ ਅਤੇ ਹਲਵਾਈ ਦੀਆਂ ਦੁਕਾਨਾਂ ਤੋਂ ਖਾਣ-ਪੀਣ ਵਾਲਾ ਸਾਮਾਨ ਪੈਕ ਕਰਵਾਉਣ ਦੀ ਪ੍ਰਵਾਨਗੀ ਦਿੱਤੀ ਸੀ। ਪਰ ਹੁਣ ਕੇਂਦਰ ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਯੂਟੀ ਪ੍ਰਸ਼ਾਸਨ ਸ਼ਹਿਰ ਵਿਚਲੇ ਰੈਸਤਰਾਂ ਤੇ ਹੋਟਲਾਂ ਨੂੰ ਖੋਲ੍ਹਣ ਦੀ ਪ੍ਰਵਾਨਗੀ ਦੇ ਸਕਦਾ ਹੈ ਜਦਕਿ ਸ਼ੌਪਿੰਗ ਮਾਲਜ਼ ਤੇ ਸਿਨੇਮਾਘਰਾਂ ਨੂੰ ਬੰਦ ਰੱਖਿਆ ਜਾਵੇਗਾ। ਯੂਟੀ ਪ੍ਰਸ਼ਾਸਨ ਬਾਪੂਧਾਮ ਕਲੋਨੀ ਨੂੰ ਛੱਡ ਕੇ ਬਾਕੀ ਸ਼ਹਿਰ ਵਿੱਚ ਢਿੱਲਾਂ ਦੇ ਸਕਦਾ ਹੈ ਜਦਕਿ ਜਿਮ ਤੇ ਸਵੀਮਿੰਗ ਪੂਲਾਂ ਦੀ ਵਰਤੋਂ ’ਤੇ ਪਾਬੰਦੀ ਜਾਰੀ ਰਹਿਣ ਦੇ ਆਸਾਰ ਹਨ। ਇਸ ਸਬੰਧ ਵਿੱਚ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ।

ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੌਕਡਾਊਨ ਰਹੇਗਾ ਜਾਰੀ ਕੇਂਦਰ ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਯੂਟੀ ਪ੍ਰਸ਼ਾਸਨ ਵੱਲੋਂ ਵੀ ਲੌਕਡਾਊਨ ਦਾ ਸਮਾਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ ਜਾ ਸਕਦਾ ਹੈ। ਇਸ ਦੌਰਾਨ ਲੋਕ ਸੈਰ ਕਰਨ ਲਈ ਸਵੇਰੇ 5 ਵਜੇ ਜਾ ਸਕਣਗੇ। ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਕਿਹਾ ਕਿ ਇਸ ਸਬੰਧੀ ਪ੍ਰਸ਼ਾਸਕ ਨਾਲ ਮੀਟਿੰਗ ਤੋਂ ਬਾਅਦ ਹੀ ਅੰਤਿਮ ਫ਼ੈਸਲਾ ਲਿਆ ਜਾਵੇਗਾ। ਇਸੇ ਦੌਰਾਨ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਪ੍ਰਦੀਪ ਛਾਬੜਾ ਨੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਅਤੇ ਸਲਾਹਕਾਰ ਮਨੋਜ ਪਰੀਦਾ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਦੇ ਬਾਜ਼ਾਰਾਂ ਨੂੰ ਸਵੇਰੇ 10 ਵਜੇ ਤੋਂ ਰਾਤ 8 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਗਰਮੀ ਵੱਧਣ ਕਰਕੇ ਲੋਕ ਦੁਪਹਿਰ ਸਮੇਂ ਘਰੋਂ ਬਾਹਰ ਨਹੀਂ ਨਿਕਲ ਸਕਦੇ। ਇਸ ਲਈ ਦੁਕਾਨਾਂ ਖੁੱਲ੍ਹੀਆਂ ਰੱਖਣ ਦਾ ਸਮਾਂ ਰਾਤ 8 ਵਜੇ ਤੱਕ ਕੀਤਾ ਜਾਵੇ। ਇਸ ਦੇ ਨਾਲ ਹੀ ਸ੍ਰੀ ਛਾਬੜਾ ਨੇ ਦੋ-ਪਹੀਆ ਵਾਹਨ ’ਤੇ ਦੋ ਵਿਅਕਤੀ ਅਤੇ ਥ੍ਰੀ-ਵ੍ਹੀਲਰਾਂ ਵਿੱਚ 2-3 ਸਵਾਰੀਆਂ ਨੂੰ ਬਿਠਾਉਣ ਸਬੰਧੀ ਪ੍ਰਵਾਨਗੀ ਦੇਣ ਦੀ ਮੰਗ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਸ਼ਹਿਰ

View All