ਹੱਤਿਆ ਕੇਸ ਦੇ ਮੁਲਜ਼ਮ ਪ੍ਰੋਡਕਸ਼ਨ ਵਰੰਟ ’ਤੇ ਲਿਆਂਦੇ

ਸ਼ਸ਼ੀ ਪਾਲ ਜੈਨ ਖਰੜ, 31 ਮਈ ਖਰੜ ਸਿਟੀ ਪੁਲੀਸ ਨੇ 7 ਨਵੰਬਰ ਨੂੰ ਇੱਥੋਂ ਦੀ ਦਰਪਣ ਸਿਟੀ ਦੇ ਨਜ਼ਦੀਕ ਫਿਰੋਜ਼ਪੁਰ ਦੇ ਰਹਿਣ ਵਾਲੇ ਇੰਦਰਜੀਤ ਸਿੰਘ ਨਾਂ ਦੇ ਨੌਜਵਾਨ ਦੀ ਹੱਤਿਆ ਦੇ ਸਬੰਧ ਵਿੱਚ ਦੋ ਹੋਰ ਮੁਲਜ਼ਮਾਂ ਗਗਨਦੀਪ ਸਿੰਘ ਉਰਫ ਜੱਜ ਨੂੰ ਅੰਮ੍ਰਿਤਸਰ ਜੇਲ੍ਹ ਤੋਂ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਫਿਰੋਜ਼ਪੁਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕਿ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੂੰ ਖਰੜ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਚਾਰ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਅਦਾਲਤ ਵਿੱਚ ਉਨ੍ਹਾਂ ਦਾ ਰਿਮਾਂਡ ਮੰਗਦਿਆਂ ਪੁਲੀਸ ਨੇ ਕਿਹਾ ਕਿ ਮੁਲਜ਼ਮਾਂ ਤੋਂ ਉਹ ਹਥਿਆਰ ਬਰਾਮਦ ਕਰਨੇ ਹਨ ਜੋ ਇਨ੍ਹਾਂ ਨੇ ਹੱਤਿਆ ਕਾਂਡ ਵਿੱਚ ਇਸਤੇਮਾਲ ਕੀਤੇ ਗਏ ਸਨ ਅਤੇ ਬਾਕੀ ਮੁਲਜ਼ਮਾਂ ਸਬੰਧੀ ਵੀ ਜਾਣਕਾਰੀ ਪ੍ਰਾਪਤ ਕਰਨੀ ਹੈ। ਖਰੜ ਥਾਣੇ ਦੇ ਮੁਖੀ ਭਗਵੰਤ ਸਿੰਘ ਨੇ ਦੱਸਿਆ ਕਿ ਇੰਦਰਜੀਤ ਸਿੰਘ ਨਾਂ ਦੇ ਨੌਜਵਾਨ ਨੂੰ ਉਸ ਸਮੇਂ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ ਜਦੋਂ ਉਹ ਆਪਣੇ ਦੋ ਹੋਰ ਸਾਥੀਆਂ ਸਮੇਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਦਰਪਣ ਐਨਕਲੇਵ ਨੂੰ ਜਾਂਦੀ ਸੜਕ ਵੱਲ ਜਾ ਰਿਹਾ ਸੀ। ਜਿਵੇਂ ਹੀ ਉਸ ਦਾ ਮੋਟਰਸਾਈਕਲ ਟੀ-ਪੁਆਇੰਟ ਦੇ ਨਜ਼ਦੀਕ ਪਹੁੰਚਿਆ ਤਾਂ ਉਸ ਉੱਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਉਪਰੰਤ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਉਸ ਸਮੇਂ ਹੀ ਗ੍ਰਿਫਤਾਰ ਕਰ ਲਿਆ ਸੀ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਸ਼ਹਿਰ

View All