DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਮੀਂਹ ਕਾਰਨ ਨਗਰ ਕੀਰਤਨ ਦਾ ਪ੍ਰੋਗਰਾਮ ਸੀਮਤ ਕੀਤਾ

  • fb
  • twitter
  • whatsapp
  • whatsapp
Advertisement

ਟ੍ਰਬਿਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 8 ਜਨਵਰੀ

Advertisement

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਖਰਾਬ ਮੌਸਮ ਦੇ ਮੱਦੇਨਜ਼ਰ ਇਸ ਵਾਰ ਨਗਰ ਕੀਰਤਨ ਪਹਿਲਾਂ ਤੈਅ ਮਾਰਗ ਦੀ ਥਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਤੱਕ ਹੀ ਸੀਮਤ ਰਿਹਾ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ। ਇਸੇ ਦੌਰਾਨ ਪਰਿਕਰਮਾ ਵਿਚ ਸੰਗਤ ਨੇ ਨਗਰ ਕੀਰਤਨ ਦੇ ਨਾਲ ਚਲਦਿਆਂ ਸ਼ਬਦ ਗਾਇਨ ਕੀਤਾ ਅਤੇ ਫੁੱਲਾਂ ਦੀ ਵਰਖਾਂ ਕਰਕੇ ਸ਼ਰਧਾ ਪ੍ਰਗਟਾਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।

Advertisement

Advertisement
×