DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੈਦਾਨਾਂ ’ਚ ਕਿਣ-ਮਿਣ, ਪਹਾੜਾਂ ’ਤੇ ਬਰਫ਼ਬਾਰੀ

ਪੰਜਾਬ ਸਣੇ ਉੱਤਰੀ ਭਾਰਤ ’ਚ ਠੰਢ ਨੇ ਜ਼ੋਰ ਫੜਿਆ, ਸੰਘਣੀ ਧੁੰਦ ਪੈਣ ਦੇ ਆਸਾਰ

  • fb
  • twitter
  • whatsapp
  • whatsapp
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 26 ਦਸੰਬਰ

ਪੰਜਾਬ ਅਤੇ ਹਰਿਆਣਾ ਵਿੱਚ ਸਾਲ ਦੇ ਆਖਰੀ ਦਿਨਾਂ ਵਿੱਚ ਠੰਢ ਵੀ ਆਪਣਾ ਰੰਗ ਦਿਖਾ ਰਹੀ ਹੈ। ਦੋਵੇਂ ਸੂਬਿਆਂ ’ਚ ਤਾਪਮਾਨ ਆਮ ਨਾਲੋਂ ਹੇਠਾਂ ਡਿੱਗਦਾ ਜਾ ਰਿਹਾ ਹੈ। ਅੱਜ ਕਈ ਥਾਵਾਂ ’ਤੇ ਹੋਈ ਕਿਣ-ਮਿਣ ਨੇ ਵੀ ਤਾਪਮਾਨ ਹੋਰ ਹੇਠਾਂ ਡੇਗ ਦਿੱਤਾ ਹੈ। ਪੰਜਾਬ ਵਿੱਚ ਵਧ ਤੋਂ ਵਧ ਤਾਪਮਾਨ ਆਮ ਨਾਲੋਂ 5 ਤੋਂ 6 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਜਲੰਧਰ ਸਭ ਤੋਂ ਠੰਢਾ ਸ਼ਹਿਰ ਰਿਹਾ ਜਿੱਥੇ ਤਾਪਮਾਨ 13.8 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ 5 ਡਿਗਰੀ ਸੈਲਸੀਅਸ ਘੱਟ ਸੀ। ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ ਅਤੇ ਕਈ ਥਾਵਾਂ ’ਤੇ ਮੀਂਹ ਪੈਣ ਦੀ ਵੀ ਸੰਭਾਵਣਾ ਹਨ।

Advertisement

ਮੈਦਾਨੀ ਇਲਾਕਿਆਂ ’ਚ ਠੰਢ ਲੋਕਾਂ ਲਈ ਮੁਸੀਬਤ ਦਾ ਕਾਰਨ ਬਣ ਗਈ ਹੈ ਪਰ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਬਰਫ਼ਬਾਰੀ ਹੋਣ ਕਾਰਨ ਲੋਕ ਇਸ ਦਾ ਆਨੰਦ ਮਾਣਨ ਲਈ ਪਹਾੜੀ ਇਲਾਕਿਆਂ ਵੱਲ ਜਾ ਰਹੇ ਹਨ। ਉਂਜ ਹਿਮਾਚਲ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ’ਤੇ ਆਵਾਜਾਈ ਸਮੱਸਿਆ ਬਣੀ ਰਹੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਤਾਪਮਾਨ 16.6 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 15.2, ਲੁਧਿਆਣਾ ਵਿੱਚ 15.7, ਪਟਿਆਲਾ ਤੇ ਪਠਾਨਕੋਟ ਵਿੱਚ 16.9, ਬਠਿੰਡਾ ਵਿੱਚ 15.6, ਫਰੀਦਕੋਟ ਵਿੱਚ 14.2, ਗੁਰਦਾਸਪੁਰ ’ਚ 17.7 ਅਤੇ ਮੋਗਾ ਵਿੱਚ 14.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਪਠਾਨਕੋਟ, ਬਠਿੰਡਾ ਅਤੇ ਹੋਰ ਵੀ ਦਰਜਨ ਭਰ ਸ਼ਹਿਰਾਂ ਵਿੱਚ ਕਿਣ-ਮਿਣ ਹੋਈ ਹੈ। ਇਸੇ ਤਰ੍ਹਾਂ ਹਰਿਆਣਾ ਵਿੱਚ ਵੀ ਵਧ ਤੋਂ ਵਧ ਤਾਪਮਾਨ 3 ਤੋਂ 4 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ ਜਿੱਥੇ ਪਾਣੀਪਤ ਸਭ ਤੋਂ ਠੰਢਾ ਇਲਾਕਾ ਰਿਹਾ। ਉੱਥੇ ਤਾਪਮਾਨ 14.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਬਾਲਾ ਵਿੱਚ ਤਾਪਮਾਨ 17.6 ਡਿਗਰੀ, ਹਿਸਾਰ ਵਿੱਚ 18.2, ਰੋਹਤਕ ਵਿੱਚ 19, ਗੁਰੂਗ੍ਰਾਮ ਵਿੱਚ 19.8, ਭਿਵਾਨੀ ਵਿੱਚ 19.2 ਅਤੇ ਸਿਰਸਾ ਵਿੱਚ 16.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਅੰਬਾਲਾ, ਹਿਸਾਰ, ਰੋਹਤਕ, ਭਿਵਾਨੀ, ਸਿਰਸਾ, ਫਤਿਆਬਾਦ ਵਿੱਚ ਵੀ ਮੀਂਹ ਪਿਆ ਹੈ।

Advertisement

ਕਸ਼ਮੀਰ ਵਾਦੀ ’ਚ ਤਾਪਮਾਨ ਸਿਫ਼ਰ ਤੋਂ ਹੇਠ

ਸ੍ਰੀਨਗਰ: ਕਸ਼ਮੀਰ ਵਿਚ ਜ਼ਿਆਦਾਤਰ ਥਾਵਾਂ ’ਤੇ ਤਾਪਮਾਨ ਸਿਫ਼ਰ ਤੋਂ ਹੇਠਾਂ ਹੈ ਤੇ ਅਗਲੇ ਦੋ ਦਿਨਾਂ ਦੌਰਾਨ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਹੋ ਸਕਦੀ ਹੈ। ਸ੍ਰੀਨਗਰ ਵਿਚ ਅੱਜ ਘੱਟੋ-ਘੱਟ ਤਾਪਮਾਨ ਮਨਫ਼ੀ 1.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕਾਜ਼ੀਗੁੰਡ ਵਿਚ ਤਾਪਮਾਨ ਮਨਫ਼ੀ 1.2 ਡਿਗਰੀ ਰਿਹਾ। ਪਹਿਲਗਾਮ ਵਿਚ ਘੱਟੋ-ਘੱਟ ਤਾਪਮਾਨ ਮਨਫ਼ੀ 3.8 ਡਿਗਰੀ ਦਰਜ ਕੀਤਾ ਗਿਆ। -ਪੀਟੀਆਈ

ਸ਼ਿਮਲਾ ਤੇ ਨੇੜਲੇ ਖੇਤਰਾਂ ’ਚ ਬਰਫ਼ਬਾਰੀ

ਸ਼ਿਮਲਾ: ਹਿਮਾਚਲ ਦੀ ਰਾਜਧਾਨੀ ਸ਼ਿਮਲਾ ਤੇ ਇਸ ਦੇ ਨੇੜਲੇ ਸੈਰ-ਸਪਾਟਾ ਕੇਂਦਰ ਕੁਫਰੀ ਵਿਚ ਅੱਜ ਹਲਕੀ ਬਰਫ਼ਬਾਰੀ ਹੋਈ ਤੇ ਸੈਲਾਨੀ ਖ਼ੁਸ਼ ਹੋ ਗਏ। ਪੂਰਾ ਦਿਨ ਬੱਦਲ ਛਾਏ ਰਹੇ ਤੇ ਬਰਫ਼ੀਲੀ ਹਵਾ ਚੱਲੀ। ਇਸ ਕਾਰਨ ਤਾਪਮਾਨ ਵੀ ਡਿਗ ਗਿਆ। ਮੌਸਮ ਵਿਭਾਗ ਨੇ ਨੀਵੇਂ ਇਲਾਕਿਆਂ ਵਿਚ ਮੀਂਹ ਤੇ ਉੱਚੇ ਪਹਾੜੀ ਇਲਾਕਿਆਂ ਵਿਚ ਹੋਰ ਬਰਫ਼ ਪੈਣ ਦੀ ਸੰਭਾਵਨਾ ਹੈ। -ਟਨਸ

Advertisement
×