ਪਾਰਟੀਆਂ ਦਾ ਅੰਦਰੂਨੀ ਸੰਕਟ

ਪਾਰਟੀਆਂ ਦਾ ਅੰਦਰੂਨੀ ਸੰਕਟ

ਪੰਜਾਬ ਦੀ ਸਿਆਸਤ ਮੰਝਧਾਰ ਵਿਚ ਫਸੀ ਦਿਖਾਈ ਦੇ ਰਹੀ ਹੈ। ਲਗਭਗ ਸਾਰੀਆਂ ਸਿਆਸੀ ਪਾਰਟੀਆਂ ਦੀ ਆਗੂ ਟੀਮ ਅੰਦਰੂਨੀ ਸੰਕਟ ਨਾਲ ਜੂਝ ਰਹੀ ਹੈ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਕਿਸਾਨਾਂ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ, ਵਧ ਰਹੀ ਬੇਰੁਜ਼ਗਾਰੀ, ਮਾਫ਼ੀਆ ਰਾਜ ਦੇ ਦੋਸ਼ਾਂ ਕਰਕੇ ਅਕਾਲੀ ਦਲ ਨੂੰ ਇਤਿਹਾਸਕ ਤੌਰ ਉੱਤੇ ਸਭ ਤੋਂ ਘੱਟ ਸੀਟਾਂ ਮਿਲੀਆਂ ਤੇ ਪਾਰਟੀ ਮੁੱਖ ਵਿਰੋਧੀ ਧਿਰ ਬਣਨ ਦੇ ਕਾਬਲ ਵੀ ਨਹੀਂ ਬਣ ਸਕੀ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਸ ਤੋਂ ਪਿੱਛੋਂ ਦੀਆਂ ਘਟਨਾਵਾਂ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਅਕਾਲੀ ਦਲ ਦਾ ਸੰਕਟ ਹੋਰ ਗਹਿਰਾ ਹੁੰਦਾ ਜਾ ਰਿਹਾ ਹੈ। ਪਾਰਟੀ ਦੀ ਕੋਰ ਕਮੇਟੀ ਅੰਦਰ ਕਈ ਆਗੂਆਂ ਵੱਲੋਂ ਉਠਾਏ ਸੁਆਲਾਂ ਨੂੰ ਵੀ ਗੰਭੀਰਤਾ ਨਾਲ ਨਹੀਂ ਲਿਆ ਗਿਆ। ਇਹੀ ਕਾਰਨ ਹੈ ਕਿ ਆਪਣੇ ਫ਼ਰਜੰਦਾਂ ਨੂੰ ਸਿਆਸੀ ਤਾਕਤ ਵਿੱਚ ਹਿੱਸੇਦਾਰ ਬਣਾਉਣ ਕਰਕੇ ਲੰਬੇ ਸਮੇਂ ਤੋਂ ਬੇਜ਼ੁਬਾਨ ਨਜ਼ਰ ਆ ਰਹੇ ਸੀਨੀਅਰ ਆਗੂ ਵੀ ਬੋਲਣ ਲੱਗੇ ਹਨ। ਅਕਾਲੀ ਆਗੂ ਇਹ ਮਹਿਸੂਸ ਕਰ ਰਹੇ ਹਨ ਕਿ ਬੇਅਦਬੀ ਮਾਮਲੇ ਵਿਚ ਪਾਰਟੀ ਨੂੰ ਨੁਕਸਾਨ ਹੋ ਰਿਹਾ ਹੈ ਪਰ ਪ੍ਰਧਾਨ ਆਪਣੇ ਵਿਵਹਾਰ ਅਤੇ ਫ਼ੈਸਲਿਆਂ ਉੱਤੇ ਗੰਭੀਰਤਾ ਨਾਲ ਮੁੜ ਵਿਚਾਰ ਕਰਨ ਲਈ ਤਿਆਰ ਦਿਖਾਈ ਨਹੀਂ ਦੇ ਰਹੇ। ਲੋਕਾਂ ਨੂੰ ਸੁਪਨੇ ਵੇਚ ਕੇ ਵੱਡੀ ਬਹੁ ਗਿਣਤੀ ਨਾਲ ਸੱਤਾ ਵਿਚ ਆਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਬੇਉਮੀਦੀ ਵਧ ਰਹੀ ਹੈ। ਕਿਸਾਨਾਂ-ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ, ਘਰ ਘਰ ਨੌਕਰੀ ਦੇਣ ਅਤੇ ਇਕ ਮਹੀਨੇ ਅੰਦਰ ਨਸ਼ੇ ਖ਼ਤਮ ਕਰਨ ਦੇਣ ਦੇ ਵਾਅਦੇ ਵਫ਼ਾ ਨਹੀਂ ਹੋਏ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਦੇ ਉੱਤੇ ਵਿਧਾਨ ਸਭਾ ਦੇ ਅੰਦਰ ਮੰਤਰੀਆਂ ਸਮੇਤ ਕਾਂਗਰਸ ਅਤੇ ਆਪ ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਉੱਤੇ ਮਿਲ ਕੇ ਦਬਾਅ ਬਣਾਉਣ ਦੀ ਰਣਨੀਤੀ ਅਪਣਾਈ ਤਾਂ ਇਹ ਮਹਿਸੂਸ ਹੋ ਰਿਹਾ ਸੀ ਜਿਵੇਂ ਅਮਰਿੰਦਰ ਸਿੰਘ ਕਾਰਵਾਈ ਕਰਨ ਦੇ ਮੂਡ ਵਿਚ ਨਹੀਂ। ਪਰ ਮਜਬੂਰੀਵਸ ਕਾਰਵਾਈ ਦਾ ਵਾਅਦਾ ਕਰ ਰਹੇ ਹਨ। ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਇਕ ਧੜਾ ਇਹ ਪ੍ਰਭਾਵ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਕੈਪਟਨ ਅਤੇ ਬਾਦਲਾਂ ਦੀ ਅੰਦਰੂਨੀ ਲਿਹਾਜ਼ਦਾਰੀ ਕਰਕੇ ਕਾਂਗਰਸ ਬੇਅਦਬੀ ਮਾਮਲੇ ਉੱਤੇ ਠੋਸ ਸਟੈਂਡ ਨਹੀਂ ਲੈ ਪਾ ਰਹੀ ਹੈ। ਉਨ੍ਹਾਂ ਦਾ ਪੁਰਾਣਾ ਜਲਵਾ ਤਾਂ ਸਰਕਾਰ ਬਣਦਿਆਂ ਹੀ ਮੱਧਮ ਪੈਂਦਾ ਦਿਖ ਰਿਹਾ ਸੀ। ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਕਈ ਵਾਰ ਮੀਟਿੰਗਾਂ ਵਿਚ ਕਹਿ ਚੁੱਕੇ ਹਨ ਕਿ ਅਜੇ ਤੱਕ ਵੀ ਪ੍ਰਸ਼ਾਸਨਿਕ ਤੰਤਰ ਉੱਤੇ ਅਕਾਲੀ ਦਲ ਵਾਲਾ ਰੰਗ ਚੜ੍ਹਿਆ ਨਜ਼ਰ ਆ ਰਿਹਾ ਹੈ। ਇਹ ਪ੍ਰਭਾਵ ਕਾਂਗਰਸ ਸਰਕਾਰ ਵੱਲੋਂ ਸਪਸ਼ਟ ਫ਼ੈਸਲੇ ਲੈਣ ਨਾਲ ਹੀ ਸੁਧਾਰਿਆ ਜਾ ਸਕਦਾ ਹੈ। ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਗ਼ੈਰ ਰਸਮੀ ਤੌਰ ਉੱਤੇ ਦੋਫ਼ਾੜ ਹੋ ਚੁੱਕੀ ਹੈ। ਸੁਖਪਾਲ ਸਿੰਘ ਖਹਿਰਾ ਦਾ ਗਰੁੱਪ ਖ਼ੁਦਮੁਖਤਾਰੀ ਦੇ ਨਾਮ ਉੱਤੇ ਅਲੱਗ ਪਾਰਟੀ ਢਾਂਚਾ ਖੜ੍ਹਾ ਕਰਨ ਦਾ ਫ਼ੈਸਲਾ ਐਲਾਨ ਚੁੱਕਾ ਹੈ। ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵੀ ਇਸ ਨੇ ਨਾ ਲੜਨ ਦਾ ਐਲਾਨ ਕਰ ਦਿੱਤਾ ਹੈ। ਇਸ ਅੰਦਰੂਨੀ ਸੰਕਟ ਨੂੰ ਹੱਲ ਕਰਨ ਦੀ ਕੋਈ ਗੰਭੀਰ ਕੋਸ਼ਿਸ਼ ਨਹੀਂ ਹੋ ਰਹੀ ਅਤੇ ਇਸ ਦੇ ਨੇੜੇ ਲੱਗਣ ਦੇ ਆਸਾਰ ਵੀ ਮੱਧਮ ਹਨ। ਅੰਨਾ ਹਜ਼ਾਰੇ ਦੇ ਭ੍ਰਿਸ਼ਟਾਚਾਰ ਵਿਰੋਧੀ ਅੰਦੋਲਨ ਵਿੱਚੋਂ ਨਿਕਲੀ ਪਾਰਟੀ ਹਵਾ ਦੇ ਘੋੜੇ ਚੜ੍ਹ ਕੇ ਹੀ ਸੱਤਾਧਾਰੀ ਬਣਨ ਦਾ ਖ਼ੁਆਬ ਦੇਖ ਰਹੀ ਸੀ ਪਰ ਹਕੀਕੀ ਸਿਆਸੀ ਮੈਦਾਨ ਵਿਚ ਖੇਡਣ ਦਾ ਵੱਲ ਸਿੱਖਣ ਤੋਂ ਕੋਰੀ ਨਜ਼ਰ ਆ ਰਹੀ ਹੈ। ਅਜਿਹੇ ਮਾਹੌਲ ਵਿਚ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਿਆਸੀ ਮਾਹੌਲ ਵਿਚ ਕਿਹੋ ਜਿਹੇ ਸਮੀਕਰਨ ਬਣਨਗੇ, ਪੰਜਾਬ ਦੇ ਲੋਕ ਇਸ ਨੂੰ ਗਹੁ ਨਾਲ ਦੇਖ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਮੁੱਖ ਖ਼ਬਰਾਂ

ਭਾਜਪਾ ਸੰਸਦੀ ਬੋਰਡ ’ਚੋਂ ਗਡਕਰੀ ਅਤੇ ਸ਼ਿਵਰਾਜ ਚੌਹਾਨ ਬਾਹਰ

ਭਾਜਪਾ ਸੰਸਦੀ ਬੋਰਡ ’ਚੋਂ ਗਡਕਰੀ ਅਤੇ ਸ਼ਿਵਰਾਜ ਚੌਹਾਨ ਬਾਹਰ

ਪਾਰਟੀ ਨੇ ਚੋਣਾਂ ਸਬੰਧੀ ਕੇਂਦਰੀ ਕਮੇਟੀ ਿਵੱਚ ਵੀ ਕੀਤਾ ਫੇਰਬਦਲ

ਰੂਸ ਤੋਂ ਵੱਧ ਤੇਲ ਖ਼ਰੀਦਣ ਦਾ ਫ਼ੈਸਲਾ ਲੋਕ ਹਿੱਤ ’ਚ ਲਿਆ: ਜੈਸ਼ੰਕਰ

ਰੂਸ ਤੋਂ ਵੱਧ ਤੇਲ ਖ਼ਰੀਦਣ ਦਾ ਫ਼ੈਸਲਾ ਲੋਕ ਹਿੱਤ ’ਚ ਲਿਆ: ਜੈਸ਼ੰਕਰ

ਵਿਦੇਸ਼ ਮੰਤਰੀ ਮੁਤਾਬਕ ਭਾਰਤ ਸਰਕਾਰ ਦਾ ਫ਼ੈਸਲਾ ਕਿਸੇ ‘ਰੱਖਿਆਤਮਕ’ ਰਣਨੀ...

ਸਿਆਸੀ ਪਾਰਟੀਆਂ ਨੂੰ ਚੋਣ ਵਾਅਦੇ ਕਰਨ ਤੋਂ ਨਹੀਂ ਰੋਕ ਸਕਦੇ: ਸੁਪਰੀਮ ਕੋਰਟ

ਸਿਆਸੀ ਪਾਰਟੀਆਂ ਨੂੰ ਚੋਣ ਵਾਅਦੇ ਕਰਨ ਤੋਂ ਨਹੀਂ ਰੋਕ ਸਕਦੇ: ਸੁਪਰੀਮ ਕੋਰਟ

ਮੁਫ਼ਤ ਸਹੂਲਤਾਂ ਨੂੰ ਮੌਲਿਕ ਭਲਾਈ ਉਪਰਾਲਿਆਂ ਨਾਲ ਰਲਗੱਡ ਨਾ ਕਰਨ ਲਈ ਕਿ...

ਰੋਹਿੰਗੀਆ ਸ਼ਰਨਾਰਥੀਆਂ ਨੂੰ ਫਲੈਟ ਦੇਣ ਤੋਂ ਪਿੱਛੇ ਹਟੀ ਕੇਂਦਰ ਸਰਕਾਰ

ਰੋਹਿੰਗੀਆ ਸ਼ਰਨਾਰਥੀਆਂ ਨੂੰ ਫਲੈਟ ਦੇਣ ਤੋਂ ਪਿੱਛੇ ਹਟੀ ਕੇਂਦਰ ਸਰਕਾਰ

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕੀਤਾ ਸੀ ਫਲੈਟ ਤੇ ਸੁਰੱਖਿਆ ਦੇਣ ਦਾ ਐਲ...

ਸ਼ਹਿਰ

View All