ਸਿਆਸੀ ਕਲੇਸ਼ ਦੇ ਸੰਕੇਤ

ਸਿਆਸੀ ਕਲੇਸ਼ ਦੇ ਸੰਕੇਤ

ਪੰਜਾਬ ਅਤੇ ਹਰਿਆਣਾ ਅੰਦਰ ਸਿਆਸੀ ਬਖੇੜਿਆਂ ਦਾ ਵਰਤਾਰਾ ਵਾਪਰ ਰਿਹਾ ਹੈ। ਖ਼ਿੱਤੇ ਦੀਆਂ ਵੱਡੀਆਂ ਪਾਰਟੀਆਂ ਦਾ ਸਿਆਸੀ ਕਲੇਸ਼ ਇਸ ਕਦਰ ਵਧ ਗਿਆ ਹੈ ਕਿ ਇਨ੍ਹਾਂ ਦੀ ਵੰਡ ਯਕੀਨੀ ਨਜ਼ਰ ਆਉਣ ਲੱਗੀ ਹੈ। ਦੇਸ਼ ਦੀ ਲਗਭਗ ਇਕ ਸਦੀ ਪੁਰਾਣੀ ਅਤੇ ਮਹੱਤਵਪੂਰਨ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉੁਨ੍ਹਾਂ ਤੋਂ ਦੂਸਰੇ ਨੰਬਰ ਉੱਤੇ ਸਮਝੇ ਜਾ ਰਹੇ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਬਗ਼ਾਵਤੀ ਸੁਰਾਂ ਵਧ ਰਹੀਆਂ ਹਨ। ਪੁਰਾਣੇ ਆਗੂਆਂ ਵੱਲੋਂ ਦਿੱਤੇ ਅਸਤੀਫ਼ਿਆਂ ਤੋਂ ਬਾਅਦ ਮਾਝੇ ਦੇ ਵੱਡੇ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਚੋਹਲਾ ਸਾਹਿਬ ਵਿਖੇ ਇਕੱਠ ਕਰਕੇ ਕੀਤੇ ਸ਼ਕਤੀ ਪ੍ਰਦਰਸ਼ਨ ਤੇ ਅਕਾਲੀ ਦਲ ਵੱਲੋਂ ਸੇਵਾ ਸਿੰਖ ਸੇਖਵਾਂ ਨੂੰ ਪਾਰਟੀ ਵਿਚੋਂ ਕੱਢ ਦੇਣ ਦੇ ਫ਼ੈਸਲੇ ਭਵਿੱਖ ਵਿਚ ਅੰਦਰੂਨੀ ਜੰਗ ਤੇਜ਼ ਹੋਣ ਦਾ ਸੰਕੇਤ ਦੇ ਰਹੇ ਹਨ। ਬਾਦਲ ਪਰਿਵਾਰ ਵੱਲੋਂ ਪਾਰਟੀ ਅਤੇ ਹੋਰ ਪੰਥਕ ਸੰਸਥਾਵਾਂ ਉੱਤੇ ਮੁਕੰਮਲ ਦਬਦਬੇ ਦੇ ਵਿਰੁੱਧ ਇਹ ਵੱਡੀ ਚੁਣੌਤੀ ਹੈ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪੁਲੀਸ ਗੋਲੀ ਨਾਲ ਮਰੇ ਦੋ ਸਿੱਖ ਨੌਜਵਾਨਾਂ ਦੇ ਬਾਵਜੂਦ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਤੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਫ਼ੈਸਲਿਆਂ ਬਾਰੇ ਪੁੱਛੇ ਜਾ ਰਹੇ ਅਣਸੁਲਝੇ ਸਵਾਲਾਂ ਕਾਰਨ ਬਾਦਲ ਪਾਰਟੀ ਦੇ ਅੰਦਰ ਅਤੇ ਬਾਹਰ ਕੋਈ ਭਰੋਸੇਯੋਗ ਜਵਾਬ ਨਹੀਂ ਦੇ ਪਾ ਰਹੇ। ਚੌਧਰੀ ਦੇਵੀ ਲਾਲ ਅਤੇ ਬਾਦਲ ਪਰਿਵਾਰ ਦਰਮਿਆਨ ਲੰਬੇ ਸਮੇਂ ਤੋਂ ਬਹੁਤ ਗੂੜ੍ਹਾ ਰਿਸ਼ਤਾ ਹੈ। ਇੱਥੋਂ ਤੱਕ ਕਿ ਭਾਜਪਾ ਨਾਲ ਪਤੀ-ਪਤਨੀ ਵਾਲਾ ਰਿਸ਼ਤਾ ਕਹਿਣ ਵਾਲੇ ਬਾਦਲ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਇੰਡੀਅਨ ਨੈਸ਼ਨਲ ਲੋਕ ਦਲ ਦੀ ਮਦਦ ਕਰਦੇ ਰਹੇ ਹਨ। ਮਰਹੂਮ ਚੌਧਰੀ ਦੇਵੀ ਲਾਲ ਦੇ ਫਰਜ਼ੰਦ ਓਮ ਪ੍ਰਕਾਸ਼ ਚੌਟਾਲਾ ਦੇ ਦੋਵੇਂ ਪੁੱਤਰ ਅਤੇ ਅੱਗੋਂ ਪੋਤਰਿਆਂ ਦਰਮਿਆਨ ਸਿਆਸੀ ਤਕਰਾਰ ਦੀ ਲਕੀਰ ਗੂੜ੍ਹੀ ਹੋ ਗਈ ਹੈ। ਚੌਟਾਲਾ ਅਤੇ ਉਨ੍ਹਾਂ ਦਾ ਵੱਡਾ ਬੇਟਾ ਅਜੈ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸਜ਼ਾ ਭੁਗਤ ਰਹੇ ਹਨ। ਸਿਆਸੀ ਵਾਰਸ ਦੀ ਜੰਗ ਵਿਚ ਚੌਟਾਲਾ ਨੇ ਆਪਣੇ ਛੋਟੇ ਪੁੱਤਰ ਅਭੈ ਚੌਟਾਲਾ ਨਾਲ ਖੜ੍ਹਨ ਦਾ ਫ਼ੈਸਲਾ ਲਿਆ ਹੈ। ਲੋਕ ਸਭਾ ਮੈਂਬਰ ਦੁਸ਼ਿਅੰਤ ਅਤੇ ਦਿਗਵਜੇ ਆਪਣੇ ਪਿਤਾ ਅਜੈ ਚੌਟਾਲਾ ਦੀ ਪੈਰੋਲ ਦੀ ਉਡੀਕ ਵਿਚ ਹਨ। ਇਹ ਪਿਉ-ਪੁੱਤ ਮਿਲ ਕੇ ਨਵੀਂ ਰਣਨੀਤੀ ਦਾ ਐਲਾਨ ਕਰਨ ਵਾਲੇ ਹਨ। ਫੁੱਟ ਅਟੱਲ ਦਿਖਾਈ ਦੇ ਰਹੀ ਹੈ ਅਤੇ ਲਗਭਗ ਪੰਦਰਾਂ ਸਾਲਾਂ ਤੋਂ ਸੱਤਾ ਤੋਂ ਬਾਹਰ ਚੌਟਾਲਾ ਪਰਿਵਾਰ ਲਈ ਇਹ ਸ਼ੁਭ ਸੰਕੇਤ ਨਹੀਂ ਕਿਹਾ ਜਾ ਸਕਦਾ। ਦੇਸ਼ ਭਰ ਵਿਚ ਨਵੀਂ ਸਿਆਸਤ ਦੇ ਦਾਅਵੇ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਨੂੰ ਪੰਜਾਬੀਆਂ ਨੇ ਅੱਖਾਂ ਉੱਤੇ ਬਿਠਾਇਆ ਅਤੇ ਅੱਜ ਪੰਜਾਬ ਵਿਚ ਹੀ ਅਰਵਿੰਦ ਕੇਜਰੀਵਾਲ ਦੀ ਅਗਾਵਾਈ ਨੂੰ ਸਭ ਤੋਂ ਵੱਡੀ ਚੁਣੌਤੀ ਮਿਲ ਰਹੀ ਹੈ। ਕਈ ਮਹੀਨਿਆਂ ਤੋਂ ਪਾਰਟੀ ਤੋਂ ਅਲੱਗ ਗਰੁੱਪ ਬਣਾ ਕੇ ਸਰਗਰਮ ਹੋਏ ਸੁਖਪਾਲ ਸਿੰਘ ਖਹਿਰਾ ਤੇ ਕੰਵਰ ਸੰਧੂ ਨੂੰ ਮੁਅੱਤਲ ਕਰਨ ਨਾਲ ਇਹ ਸਾਬਤ ਹੋ ਗਿਆ ਹੈ ਕਿ ਆਪਣੀ ਪੁਰਾਣੀ ਰਣਨੀਤੀ ਨੂੰ ਹੀ ਅੱਗੇ ਵਧਾਉਂਦਿਆਂ ਕੇਜਰੀਵਾਲ ਕਿਸੇ ਵੀ ਅਲੱਗ ਵਿਚਾਰ ਵਾਲੇ ਆਗੂ ਨੂੰ ਨਾਲ ਰੱਖਣ ਲਈ ਤਿਆਰ ਨਹੀਂ ਹੈ। ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਖਹਿਰਾ ਪਹਿਲਾਂ ਹੀ ਬੈਂਸ ਭਰਾਵਾਂ ਅਤੇ ਕਈ ਹੋਰਾਂ ਨਾਲ ਮਿਲ ਕੇ ਸੂਬੇ ਵਿਚ ਇਕ ਹੋਰ ਪਾਰਟੀ ਲਈ ਮੈਦਾਨ ਤਲਾਸ਼ ਰਹੇ ਹਨ। ਹੋਰ ਪਾਰਟੀਆਂ ਦੀ ਹਾਲਤ ਵੀ ਕੋਈ ਜ਼ਿਆਦਾ ਬਿਹਤਰ ਨਹੀਂ ਹੈ। ਜ਼ਾਹਿਰ ਹੈ ਕਿ ਸੱਤਾ ਉੱਤੇ ਕਬਜ਼ੇ ਨੂੰ ਨਿਸ਼ਾਨਾ ਬਣਾ ਕੇ ਚੱਲਣ ਵਾਲੇ ਇਨ੍ਹਾਂ ਆਗੂਆਂ ਲਈ ਲੋਕ ਸਰੋਕਾਰ ਕੋਈ ਮਾਅਨੇ ਨਹੀਂ ਰੱਖਦੇ ਅਤੇ ਇਹ ਗੱਲ ਵੀ ਧਿਆਨਗੋਚਰੇ ਰੱਖਣ ਦੀ ਲੋੜ ਹੈ ਕਿ ਪਰਿਵਾਰਵਾਦ ਅਤੇ ਤਾਨਾਸ਼ਾਹੀ ਤੌਰ-ਤਰੀਕੇ ਜ਼ਿਆਦਾ ਦੇਰ ਤੱਕ ਬਰਦਾਸ਼ਤਯੋਗ ਨਹੀਂ ਹੁੰਦੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਫਾਈਨਲ ਵਿੱਚ ਆਸਟਰੇਲੀਆ ਨੇ 7-0 ਨਾਲ ਹਰਾਇਆ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਸ਼ਹਿਰ

View All