ਬਾਦਲ ਪਰਿਵਾਰ ਦਾ ਸਿਆਸੀ ਸੰਕਟ

ਬਾਦਲ ਪਰਿਵਾਰ ਦਾ ਸਿਆਸੀ ਸੰਕਟ

ਸ਼੍ਰੋਮਣੀ ਅਕਾਲੀ ਦਲ ਦੇ ਅੰਦਰੋਂ ਸ਼ੁਰੂ ਹੋਈਆਂ ਬਗ਼ਾਵਤੀ ਸੁਰਾਂ ਪਿਛਲੇ ਕਾਫ਼ੀ ਸਮੇਂ ਤੋਂ ਅੰਦਰ ਹੀ ਅੰਦਰ ਸੀਨੀਅਰ ਆਗੂਆਂ ਅੰਦਰ ਵਧ ਰਹੀ ਨਾਰਾਜ਼ਗੀ ਦੀਆਂ ਪ੍ਰਤੀਕ ਹਨ। ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਨੂੰ ਆਧੁਨਿਕੀਕਰਨ ਦੇ ਨਾਮ ਉੱਤੇ ਸੀਈਓ ਵਾਂਗ ਚਲਾਉਣ ਦੀ ਕਾਰਜਪ੍ਰਣਾਲੀ ਦਹਾਕਿਆਂ ਤੋਂ ਅਕਾਲੀ ਦਲ ਦੀਆਂ ਮੋਹਰਲੀਆਂ ਸਫ਼ਾਂ ਵਿਚ ਰਹੇ ਆਗੂਆਂ ਨੂੰ ਪ੍ਰੇਸ਼ਾਨ ਕਰਦੀ ਆ ਰਹੀ ਸੀ। ਮੁੱਖ ਮੰਤਰੀ ਵਜੋਂ ਪ੍ਰਕਾਸ਼ ਸਿੰਘ ਬਾਦਲ ਦੇ 2007 ਤੋਂ ਬਾਅਦ ਦੇ ਦਸ ਸਾਲਾ ਰਾਜ ਦੌਰਾਨ ਮੰਤਰੀ ਮੰਡਲ ਅਤੇ ਪਾਰਟੀ ਦੇ ਇਰਦ ਗਿਰਦ ਬੁਣਿਆ ਗਿਆ ਪਰਿਵਾਰਕ ਘੇਰਾ ਲੋਕਾਂ ਅਤੇ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਰਿਹਾ। ਸ਼੍ਰੋਮਣੀ ਅਕਾਲੀ ਦਲ, ਸਰਕਾਰ, ਅਕਾਲ ਤਖ਼ਤ ਦੇ ਜਥੇਦਾਰ ਦੇ ਫ਼ੈਸਲਿਆਂ ਅਤੇ ਸ਼੍ਰੋਮਣੀ ਕਮੇਟੀ ਵਰਗੀਆਂ ਵੱਡੀਆਂ ਸੰਸਥਾਵਾਂ ਉੱਤੇ ਕਬਜ਼ੇ ਨਾਲ ਬਾਦਲ ਪਰਿਵਾਰ ਪੰਜਾਬ ਅਤੇ ਪੰਥਕ ਸਫ਼ਾਂ ਅੰਦਰ ਸਭ ਤੋਂ ਸ਼ਕਤੀਸ਼ਾਲੀ ਪਰਿਵਾਰ ਵਜੋਂ ਵਿਚਰਨ ਲੱਗ ਪਿਆ। ਸ਼੍ਰੋਮਣੀ ਅਕਾਲੀ ਦਲ ਵਿੱਚ ਅੰਦਰੂਨੀ ਸੰਕਟ ਪਹਿਲਾਂ ਵੀ ਬਹੁਤ ਆਏ ਅਤੇ ਦਲ ਵਿੱਚ ਟੁੱਟ-ਭੱਜ ਵੀ ਹੁੰਦੀ ਰਹੀ, ਪ੍ਰੰਤੂ ਇਹ ਅਕਾਲੀ ਦਲ ਤੋਂ ਜ਼ਿਆਦਾ ਬਾਦਲ ਪਰਿਵਾਰ ਦਾ ਸੰਕਟ ਜ਼ਿਆਦਾ ਦਿਖਾਈ ਦੇ ਰਿਹਾ ਹੈ। ਸਿਆਸਤ ਨੂੰ ਮੈਨੇਜਮੈਂਟ ਦੇ ਫਾਰਮੂਲੇ ਨਾਲ ਚਲਾਉਂਦਿਆਂ ਸੀਨੀਅਰ ਆਗੂਆਂ ਦੇ ਫ਼ਰਜ਼ੰਦਾਂ ਨੂੰ ਵਿਧਾਇਕਾਂ ਅਤੇ ਮੰਤਰੀਆਂ ਦੇ ਅਹੁਦਿਆਂ ਨਾਲ ਨਿਵਾਜ ਕੇ ਐਡਜਸਟ ਕਰਨ ਦੀ ਕੋਸ਼ਿਸ਼ ਦੀ ਹੱਦ ਵੀ ਪਾਰ ਹੋ ਗਈ ਲੱਗਦੀ ਹੈ। ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਦੇ ਸਕੱਤਰ ਜਨਰਲ ਅਤੇ ਕੋਰ ਕਮੇਟੀ ਤੋਂ ਦਿੱਤੇ ਅਸਤੀਫ਼ੇ ਨਾਲ ਹਲਚਲ ਮੱਚ ਗਈ ਹੈ। ਬਾਦਲ ਸਰਕਾਰ ਵਿਚ ਵਿੱਤ ਮੰਤਰੀ ਰਹੇ ਉਨ੍ਹਾਂ ਦੇ ਬੇਟੇ ਪਰਮਿੰਦਰ ਸਿੰਘ ਢੀਂਡਸਾ ਨੂੰ ਆਸਟਰੇਲੀਆ ਤੋਂ ਤੁਰੰਤ ਵਾਪਸ ਬੁਲਾ ਕੇ ਨੁਕਸਾਨ ਦੀ ਭਰਪਾਈ ਕਰਨ ਦੀ ਕੋਸ਼ਿਸ਼ ਹੋ ਰਹੀ ਹੈ। ਲੰਬਾ ਸਮਾਂ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਰਹੇ ਰਣਜੀਤ ਸਿੰਘ ਬ੍ਰਹਮਪੁਰਾ ਦੀ ਜਰਨੈਲੀ ਅਸਲ ਵਿਚ ਬਿਕਰਮ ਸਿੰਘ ਮਜੀਠੀਆ ਦੇ ਹੱਥ ਚਲੀ ਗਈ। ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਰਤਨ ਸਿੰਘ ਅਜਨਾਲਾ ਸਮੇਤ ਸੀਨੀਅਰ ਆਗੂਆਂ ਵੱਲੋਂ ਪੰਥਕ ਸੰਸਥਾਵਾਂ ਵਿਚ ਬਹੁਤ ਕੁੱਝ ਅੱਛਾ ਨਹੀਂ ਅਤੇ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਬਾਰੇ ਕਹੇ ‘ਨੋ ਕੁਮੈਂਟ’ ਵਿਚ ਕੁੱਝ ਨਾ ਕਹਿ ਕੇ ਵੀ ਬਹੁਤ ਕੁੱਝ ਕਿਹਾ ਜਾ ਚੁੱਕਾ ਹੈ। ਢੀਂਡਸਾ ਵੱਲੋਂ ਅਸਤੀਫ਼ਾ ਵਾਪਸ ਨਾ ਲੈਣ ਦੇ ਦਿੱਤੇ ਸੰਕੇਤ ਨੇ ਵੱਡੇ ਬਾਦਲ ਨਾਲ ਨਾਰਾਜ਼ਗੀ ਨੂੰ ਵੀ ਪ੍ਰਗਟ ਕਰ ਦਿੱਤਾ ਹੈ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉੱਤੇ ਬਹਿਸ ਤੋਂ ਬਾਅਦ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਕਈ ਸੀਨੀਅਰ ਆਗੂਆਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਮੁਆਫ਼ੀ ਦੇਣ ਅਤੇ ਲੋਕ ਰੋਹ ਤੋਂ ਬਾਅਦ ਮੁਆਫ਼ੀ ਵਾਪਸ ਲੈਣ ਨਾਲ ਪਾਰਟੀ ਦੇ ਖ਼ੁਰ ਰਹੇ ਆਧਾਰ ਬਾਰੇ ਰੱਖੇ ਵਿਚਾਰਾਂ ਨੂੰ ਸੀਈਓ ਦੇ ਲਹਿਜ਼ੇ ਵਿਚ ਦਰਕਿਨਾਰ ਕਰ ਦਿੱਤਾ ਗਿਆ। ਢੀਂਡਸਾ ਵੱਲੋ ਅਕਾਲ ਤਖ਼ਤ ਦੇ ਜਥੇਦਾਰ ਨੂੰ ਹਟਾਉਣ, ਜਥੇਦਾਰ ਤੋਤਾ ਸਿੰਘ ਅਤੇ ਕਈ ਆਗੂਆਂ ਵੱਲੋਂ ਬੇਅਦਬੀ ਮਾਮਲੇ ਵਿਚ ਹੋਈ ਲਾਪ੍ਰਵਾਹੀ ਬਾਰੇ ਖੁੱਲ੍ਹੇਆਮ ਬਿਆਨਬਾਜ਼ੀ ਨੂੰ ਵੀ ਬਾਦਲਾਂ ਨੇ ਗੰਭੀਰਤਾ ਨਾਲ ਨਹੀਂ ਲਿਆ। ਲਗਭੱਗ ਇਕ ਸਾਲ ਤੋਂ ਸਰਗਰਮ ਸਿਆਸੀ ਦ੍ਰਿਸ਼ ਤੋਂ ਲਾਭੇ ਹੋਏ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਵਾਂਗ ਪੁੱਤਰ ਦੀ ਸੰਕਟ ਵਿਚ ਫਸੀ ਗੱਡੀ ਨੂੰ ਕੱਢਣ ਲਈ ਮੈਦਾਨ ਵਿਚ ਆ ਗਏ ਹਨ। ਕੈਪਟਨ ਦੀ ਪਹਿਲੀ ਸਰਕਾਰ ਸਮੇਂ ਬਾਦਲ ਪਰਿਵਾਰ ਉੱਤੇ ਵੱਡਾ ਸੰਕਟ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਰਕੇ ਆਇਆ ਸੀ। ਉਸ ਵਕਤ ਜਥੇਦਾਰ ਗੁਰਚਰਨ ਸਿੰਘ ਟੌਹੜਾ ਵਰਗੇ ਵੱਡੇ ਆਗੂ ਕਰਕੇ ਅੰਦਰੂਨੀ ਤੌਰ ਉੱਤੇ ਉਸ ਘੜੀ ਅਕਾਲੀ ਦਲ ਇੱਕਜੁਟ ਰਿਹਾ। ਇਸ ਮੌਕੇ ਕੈਪਟਨ ਦਾ ਖ਼ਤਰਾ ਤਾਂ ਨਹੀਂ ਹੈ ਪਰ ਸੰਸਥਾਵਾਂ ਉੱਤੇ ਪਰਿਵਾਰਕ ਕਬਜ਼ੇ ਬਾਰੇ ਮੁੜ ਵਿਚਾਰ ਤੋਂ ਬਿਨਾਂ ਅੰਦਰੂਨੀ ਸੰਕਟ ਨਜਿੱਠਣਾ ਆਸਾਨ ਨਹੀਂ ਹੋਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਫਾਈਨਲ ਵਿੱਚ ਆਸਟਰੇਲੀਆ ਨੇ 7-0 ਨਾਲ ਹਰਾਇਆ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਸ਼ਹਿਰ

View All