ਪੰਥਕ ਸਿਆਸਤ ਵਿਚ ਖਲਾਅ

ਪੰਥਕ ਸਿਆਸਤ ਵਿਚ ਖਲਾਅ

ਪੰਜਾਬ ਵਿਚ ਪੰਥਕ ਸਿਆਸਤ ਅੰਦਰ ਬਣਿਆ ਖ਼ਲਾਅ ਫਿਲਹਾਲ ਭਰਦਾ ਨਜ਼ਰ ਨਹੀਂ ਆ ਰਿਹਾ। ਪੰਥ ਦੀ ਨੁਮਾਇੰਦਗੀ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਪੰਥਕ ਸਾਖ਼ ਉੱਤੇ ਸੰਕਟ ਦੇ ਬੱਦਲ ਮੰਡਰਾਅ ਰਹੇ ਹਨ। ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਉੱਤੇ ਸੁਆਲੀਆ ਨਿਸ਼ਾਨ ਲਗਾਉਂਦਿਆਂ ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਤੋਂ ਬਾਅਦ ਰਣਜੀਤ ਸਿੰਘ ਬ੍ਰਹਮਪੁਰਾ ਨੇ ਵੀ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਾਝੇ ਦੇ ਆਗੂਆਂ ਵਿਚੋਂ ਸੇਵਾ ਸਿੰਘ ਸੇਖਵਾਂ, ਰਤਨ ਸਿੰਘ ਅਜਨਾਲਾ ਅਤੇ ਇਨ੍ਹਾਂ ਦੇ ਪੁੱਤਰਾਂ ਵੱਲੋਂ ਪ੍ਰਗਟਾਏ ਵਿਚਾਰ ਵੀ ਪਾਰਟੀ ਅੰਦਰਲੀ ਬਾਦਲ ਪਰਿਵਾਰ ਦੀ ਇਜਾਰੇਦਾਰੀ ਉੱਤੇ ਉਂਗਲ ਉਠਾਉਂਦੇ ਦਿਖਾਈ ਦੇ ਰਹੇ ਹਨ। ਇਨ੍ਹਾਂ ਆਗੂਆਂ ਵੱਲੋਂ ਡੇਰਾ ਮੁਖੀ ਨੂੰ ਦਿੱਤੀ ਮੁਆਫ਼ੀ ਅਤੇ ਪੰਥਕ ਧਿਰਾਂ ਦੇ ਵਿਰੋਧ ਤੋਂ ਬਾਅਦ ਇਸ ਨੂੰ ਵਾਪਸ ਲੈਣ ਦੇ ਬਾਵਜੂਦ ਭੁੱਲ ਨਾ ਬਖ਼ਸ਼ਾਉਣ ਦੀ ਪਾਰਟੀ ਹਾਈਕਮਾਨ ਦੀ ਆਕੜ ਨੂੰ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਸ ਨਾਲ ਸਬੰਧਿਤ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਦੇਣ ਦੀ ਨਾਰਾਜ਼ਗੀ ਬਾਦਲਾਂ ਨੂੰ ਮਹਿੰਗੀ ਪੈ ਰਹੀ ਹੈ। ਗਿਆਨੀ ਗੁਰਬਚਨ ਸਿੰਘ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਵੀ ਦੇਰੀ ਨਾਲ ਉਠਾਇਆ ਕਦਮ ਸਾਬਤ ਹੋ ਰਿਹਾ ਹੈ। ਹੁਣ ਤੱਕ ਜੋ ਵੀ ਸੰਕਟ ਆਏ, ਉਨ੍ਹਾਂ ਨੂੰ ਨਜਿੱਠਣ ਲਈ ਬਾਦਲਾਂ ਨੇ ਪੰਥਕ ਨੁਮਾਇੰਦਗੀ ਕਰਨ ਦੀ ਦਾਅਵੇਦਾਰੀ ਅਤੇ ਕਾਂਗਰਸ ਜਾਂ ਹੋਰਾਂ ਧੜਿਆਂ ਵਲੋਂ ਪੰਥਕ ਵਿਚ ਫੁੱਟ ਪਾਉਣ ਦੀ ਸਾਜ਼ਿਸ਼ ਕਰਾਰ ਦੇਣ ਦਾ ਫਾਰਮੂਲਾ ਅਪਣਾਇਆ। ਇਸ ਮੌਕੇ ਇਹ ਹਥਿਆਰ ਕੰਮ ਨਹੀਂ ਦੇ ਰਿਹਾ, ਬਲਕਿ ਉਲਟਾ ਬਾਦਲਾਂ ਵੱਲ ਸੇਧਿਤ ਹੋ ਰਿਹਾ ਹੈ। ਬਰਗਾੜੀ ਵਿਚ ਤਕਰੀਬਨ ਸਾਢੇ ਚਾਰ ਮਹੀਨੇ ਤੋਂ ਚੱਲ ਰਹੇ ਮੋਰਚੇ ਨੂੰ ਗੁਰੂ ਗ੍ਰੰਥ ਸਾਹਿਬ ਪ੍ਰਤੀ ਲੋਕਾਂ ਦੀ ਸ਼ਰਧਾ ਕਾਰਨ ਮਿਲ ਰਿਹਾ ਵੱਡਾ ਹੁੰਗਾਰਾ ਜਿੱਥੇ ਬਾਦਲਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕਾ ਰਿਹਾ ਹੈ, ਉੱਥੇ ਪੰਥਕ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਵਿਚ ਕੀਤੀ ਦੋ ਰੋਜ਼ਾ ਪੰਥਕ ਅਸੈਂਬਲੀ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਲਈ ਠੋਸ ਮਾਪਦੰਡ ਬਣਾਉਣ, ਬਰਗਾੜੀ ਮੋਰਚੇ ਦੀ ਹਮਾਇਤ ਅਤੇ ਬਾਦਲਾਂ ਦਾ ਬਾਈਕਾਟ ਕਰਨ ਦਾ ਦਿੱਤਾ ਸੱਦਾ ਵੀ ਇਸੇ ਦਿਸ਼ਾ ਵੱਲ ਜਾ ਰਿਹਾ ਹੈ। ਮੰਨਿਆ ਜਾਂਦਾ ਰਿਹਾ ਹੈ ਕਿ ਜਿਸ ਵੀ ਦਲ ਦਾ ਸ਼੍ਰੋਮਣੀ ਕਮੇਟੀ ਉੱਤੇ ਕਬਜ਼ਾ ਹੈ, ਉਹੀ ਅਸਲੀ ਪੰਥਕ ਪਾਰਟੀ ਹੈ। ਇਸੇ ਕਰਕੇ ਸਾਰੀਆਂ ਪੰਥਕ ਧਿਰਾਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ ਦੀ ਮੰਗ ਕਰਕੇ ਧਾਰਮਿਕ ਖੇਤਰ ਵਿਚ ਆਪਣਾ ਦਬਦਬਾ ਬਣਾਉਣ ਦੀ ਰਣਨੀਤੀ ਮੁਤਾਬਿਕ ਕੰਮ ਕਰਦੀਆਂ ਦਿਸਦੀਆਂ ਹਨ। ਅਕਾਲੀ ਦਲ ਦੇ ਅੰਦਰ ਪੁਰਾਣੇ ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਪਾਰਟੀ ਅੰਦਰ ਉਨ੍ਹਾਂ ਦੀ ਸੁਣੀ ਨਹੀਂ ਗਈ ਅਤੇ ਪਾਰਟੀ ਨੂੰ ਪ੍ਰਬੰਧਕੀ ਆਧਾਰ ਉੱਤੇ ਚਲਾਉਣ ਦੀ ਕੋਸ਼ਿਸ਼ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰੀ ਰੱਖਿਆ ਅਤੇ ਇਹ ਰੁਝਾਨ ਜਾਰੀ ਹੈ। ਢਲਦੀ ਉਮਰੇ ਪ੍ਰਕਾਸ਼ ਸਿੰਘ ਬਾਦਲ ਦੀ ਸਿਆਸੀ ਤੌਰ ਉੱਤੇ ਇਹ ਸਭ ਤੋਂ ਔਖੀ ਲੜਾਈ ਹੈ, ਕਿਉਂਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਹੋਰ ਘਟਨਾਵਾਂ ਪੁਰਾਣੇ ਉੱਤੇ ਪਰਦਾ ਪਾ ਕੇ ਅੱਗੇ ਨਿਕਲ ਜਾਣ ਦੀ ਸਿਆਸਤ ਦਾ ਮੌਕਾ ਨਹੀਂ ਦੇ ਰਹੀਆਂ। ਇਸ ਸਭ ਕੁੱਝ ਦੇ ਬਾਵਜੂਦ ਅਜੇ ਤੱਕ ਕੋਈ ਪੰਥਕ ਤਾਕਤ ਇਸ ਧਾਰਮਿਕ-ਸਿਆਸੀ ਖ਼ਲਾਅ ਨੂੰ ਭਰਨ ਦੀ ਹਾਲਤ ਵਿਚ ਨਹੀਂ ਹੈ। ਕੇਵਲ ਬਾਦਲ ਵਿਰੋਧੀ ਭਾਵਨਾ ਉੱਤੇ ਸਵਾਰ ਹੋ ਕੇ ਸ਼ਕਤੀਸ਼ਾਲੀ ਹੋਣ ਦੇ ਵਰਤਾਰੇ ਪਹਿਲਾਂ ਵੀ ਬਹੁਤ ਹੋਏ ਪਰ ਸੰਕਟ ਵਿਚ ਫਸੇ ਪੰਜਾਬ ਲਈ ਕਿਸੇ ਬਦਲਵੇਂ ਏਜੰਡੇ ਤੋਂ ਬਿਨਾਂ ਕਾਮਯਾਬੀ ਆਸਾਨ ਨਹੀਂ ਹੈ। ਪੰਜਾਬ ਦੇ ਭਵਿੱਖ ਲਈ ਵਿਆਪਕ ਸੰਵਾਦ ਹੀ ਸ਼ਾਇਦ ਕੋਈ ਰਾਹ ਦਰਸਾ ਸਕੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਰਥਿਕ ਵਿਕਾਸ ਦਾ ਲੰਮੇਰਾ ਪੰਧ

ਆਰਥਿਕ ਵਿਕਾਸ ਦਾ ਲੰਮੇਰਾ ਪੰਧ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All