ਅਰਥਚਾਰੇ ’ਚ ਮੌਕਿਆਂ ਨੂੰ ਦੇਖੋ, ਨਿਰਾਸ਼ਾ ਦਾ ਆਲਮ ਛੱਡੋ: ਸ਼ਕਤੀਕਾਂਤ

ਮੁੰਬਈ, 19 ਅਗਸਤ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਸੋਮਵਾਰ ਨੂੰ ਕਬੂਲ ਕੀਤਾ ਕਿ ਇਸ ਮੌਕੇ ਘਰੇਲੂ ਅਰਥਚਾਰੇ ਦੀ ਰਫ਼ਤਾਰ ਹੌਲੀ ਹੈ ਅਤੇ ਇਸ ਨੂੰ ਅੰਦਰੂਨੀ ਅਤੇ ਬਾਹਰੀ ਪੱਧਰ ’ਤੇ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਿਰਾਸ਼ਾ ਦਾ ਰਾਗ ਅਲਾਪਣ ਦੀ ਬਜਾਏ ਅੱਗੇ ਦੇ ਮੌਕਿਆਂ ਨੂੰ ਦੇਖਣਾ ਚਾਹੀਦਾ ਹੈ। ਸ੍ਰੀ ਦਾਸ ਦਾ ਇਹ ਬਿਆਨ ਅਜਿਹੇ ਸਮੇਂ ’ਚ ਆਇਆ ਹੈ ਜਦੋਂ ਮੁਲਕ ਦੇ ਵੱਡੇ ਕਾਰੋਬਾਰੀ ਘਰਾਣੇ ਹੁਣੇ ਜਿਹੇ ਬਜਟ ’ਚ ਲਏ ਗਏ ਕੁਝ ਫ਼ੈਸਲਿਆਂ ਨੂੰ ਲੈ ਕੇ ਸਰਕਾਰ ਤੋਂ ਨਾਖੁਸ਼ ਹਨ। ਇਨ੍ਹਾਂ ’ਚ ਅਮੀਰਾਂ ਅਤੇ ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ (ਐੱਫਪੀਆਈ) ’ਤੇ ਟੈਕਸ ਵਧਾਉਣਾ ਸ਼ਾਮਲ ਹੈ। ਰਿਜ਼ਰਵ ਬੈਂਕ ਦੇ ਗਵਰਨਰ ਦਾਸ ਨੇ ਇਥੇ ਫਿੱਕੀ ਵੱਲੋਂ ਕਰਵਾਏ ਗਏ ਕੌਮੀ ਬੈਂਕਿੰਗ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ,‘‘ ਅਖ਼ਬਾਰਾਂ ਪੜ੍ਹ ਕੇ ਜਾਂ ਬਿਜ਼ਨਸ ਟੀਵੀ ਚੈਨਲ ਨੂੰ ਦੇਖ ਕੇ ਮੈਨੂੰ ਜਾਪਦਾ ਹੈ ਕਿ ਲੋਕਾਂ ਦੇ ਮਨਾਂ ’ਚ ਵਾਧੂ ਉਤਸ਼ਾਹ ਨਹੀਂ ਹੈ।’’ ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਇਹ ਨਹੀਂ ਆਖ ਰਹੇ ਹਨ ਕਿ ਉਹ ਹਰ ਹਾਲ ’ਚ ਖੁਸ਼ ਨਜ਼ਰ ਆਉਣ ਅਤੇ ਹਰ ਮੁਸ਼ਕਲ ਘੜੀ ਨੂੰ ਹਾਸੇ ’ਚ ਭੁਲਾ ਦੇਣ ਪਰ ਅਰਥਚਾਰੇ ’ਚ ਮੂਡ ਦੀ ਵੱਡੀ ਚੁਣੌਤੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਚੁਣੌਤੀਆਂ ਦੇ ਬਾਵਜੂਦ ਅਰਥਚਾਰੇ ’ਚ ਬਹੁਤ ਮੌਕੇ ਹਨ। ਜ਼ਿਕਰਯੋਗ ਹੈ ਕਿ ਆਰਬੀਆਈ ਨੇ ਆਪਣੀ ਪਿਛਲੀ ਨੀਤੀਗਤ ਸਮੀਖਿਆ ਬੈਠਕ ’ਚ ਮੌਜੂਦਾ ਵਿੱਤੀ ਵਰ੍ਹੇ ’ਚ ਆਰਥਿਕ ਵਿਕਾਸ ਦਰ ਦੇ ਆਪਣੇ ਅਨੁਮਾਨ ਨੂੰ ਸੱਤ ਫ਼ੀਸਦ ਤੋਂ ਘਟਾ ਕੇ 6.9 ਫ਼ੀਸਦ ਕਰ ਦਿੱਤਾ ਸੀ। ਉਨ੍ਹਾਂ ਗ਼ੈਰ ਬੈਂਕਿੰਗ ਵਿੱਤੀ ਸੰਸਥਾਨਾਂ ਦੇ ਕੰਮਕਾਜ ’ਤੇ ਨਜ਼ਰਸਾਨੀ ਕਰਨ ਤੋਂ ਇਨਕਾਰ ਕਰ ਦਿੱਤਾ।

-ਪੀਟੀਆਈ

ਪ੍ਰਿਯੰਕਾ ਵੱਲੋਂ ਆਰਥਿਕ ਮੰਦੀ ਲਈ ਸਰਕਾਰ ਦੀ ਆਲੋਚਨਾ

ਨਵੀਂ ਦਿੱਲੀ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਮੁਲਕ ’ਚ ਆਰਥਿਕ ਮੰਦੀ ਦੀ ਹਾਲਤ ’ਤੇ ਮੋਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕੇਂਦਰ ਦੀ ਇਸ ਮਾਮਲੇ ’ਚ ਖਾਮੋਸ਼ੀ ਖ਼ਤਰਨਾਕ ਹੈ। ਉਨ੍ਹਾਂ ਆਰਥਿਕ ਮੰਦੀ ਅਤੇ ਨੌਕਰੀਆਂ ਖੁੱਸਣ ਬਾਰੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ। ਹਿੰਦੀ ’ਚ ਕੀਤੇ ਟਵੀਟ ’ਚ ਪ੍ਰਿਯੰਕਾ ਨੇ ਕਿਹਾ ਕਿ ਕੰਪਨੀਆਂ ਦਾ ਕੰਮ ਠੱਪ ਹੋ ਗਿਆ ਹੈ ਅਤੇ ਲੋਕਾਂ ਨੂੰ ਨੌਕਰੀਆਂ ਤੋਂ ਹਟਾਇਆ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਆਰਥਿਕ ਮੰਦੀ ਲਈ ਕੌਣ ਜ਼ਿੰਮੇਵਾਰ ਹੈ ਕਿਉਂਕਿ ਭਾਜਪਾ ਸਰਕਾਰ ਬਿਲਕੁਲ ਚੁੱਪ ਬੈਠੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਕੋਵਿਡ- 19 ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਅਹਿਦ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਸ਼ਹਿਰ

View All