ਅਰਦਾਸ

ਅਰਦਾਸ ਦਾ ਅਰਥ ਹੈ ਬੇਨਤੀ ਕਰਨੀ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਹਰ ਮੌਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਜੀਅ ਕੀ ਬਿਰਥਾ ਹੋਇ ਸੋ ਗੁਰ ਪਹਿ ਅਰਦਾਸ ਕਰੁ ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ! ਜੇ ਪ੍ਰਵਾਨ ਕਰੋ ਤਾਂ ਮੈਂ ਆਪ ਜੀ ਦੇ ਗੁਣ ਗਾਉਂਦਿਆਂ-ਗਾਉਂਦਿਆਂ ਨਾਮ ਜਸ ਵਿਚ ਲੀਨ ਹੋ ਜਾਵਾਂ। ਜੇ ਤੇਰੇ ਅੰਦਰ ਗੁੱਸਾ ਆ ਜਾਵੇ, ਦੁੱਖ ਆ ਜਾਵੇ ਤਾਂ ਗੁਰੂ ਅਮਰਦਾਸ ਜੀ ਨੂੰ ਯਾਦ ਕਰ। ਜਦੋਂ ਬਾਬਾ ਦਾਤੂ ਨੇ ਗੁਰੂ ਜੀ ਨੂੰ ਲੱਤ ਕੱਢ ਮਾਰੀ ਤਾਂ ਗੁਰੂ ਜੀ ਨੇ ਬਾਬਾ ਦਾਤੂ ਦੇ ਪੈਰ ਫੜ ਕੇ ਕਿਹਾ, ‘‘ਮੇਰੀਆਂ ਹੱਡੀਆਂ ਸਖਤ ਹਨ, ਤੁਹਾਡੇ ਕੋਮਲ ਚਰਨਾਂ ’ਤੇ ਸੱਟ ਤਾਂ ਨਹੀਂ ਲੱਗ ਗਈ?’’ ਕਿਤਨੀ ਨਿਮਰਤਾ ਅਤੇ ਪਿਆਰ ਸੀ ਉਨ੍ਹਾਂ ਦੇ ਅੰਦਰ। ਜਿਹੜਾ ਇਨਸਾਨ ਸਿਮਰਨ ਕਰਦਾ ਹੈ, ਉਸ ਦੇ ਅੰਦਰ ਅਹੰਕਾਰ ਨਹੀਂ ਆਉਂਦਾ। ਅਰਦਾਸ ਵਿਚ ਦਸਾਂ ਗੁਰੂ ਸਾਹਿਬਾਂ ਨੂੰ ਧਿਆਇਆ ਗਿਆ ਹੈ। ਇਸ ਵਿਚ ਇਕ-ਇਕ ਅੱਖਰ ਪਹਿਲਾਂ ਜੀਵਿਆ ਗਿਆ ਹੈ, ਨਾਮ ਜਪਿਆ ਗਿਆ ਹੈ, ਵੰਡ ਕੇ ਛਕਿਆ ਗਿਆ ਹੈ, ਦੇਗ ਚਲਾਈ ਗਈ ਹੈ, ਤੇਗ ਵਹਾਈ ਗਈ ਹੈ, ਵੇਖ ਕੇ ਅਣਡਿੱਠ ਕੀਤਾ ਗਿਆ ਹੈ, ਭਾਣੇ ਨੂੰ ਮਿੱਠਾ ਕਰਕੇ ਮੰਨਿਆ ਗਿਆ ਹੈ। ਸਿੱਖਾਂ ਦਾ ਕੋਈ ਵੀ ਜੀਵਨ ਸੰਸਕਾਰ ਤੇ ਕੋਈ ਵੀ ਧਰਮ ਸਮਾਗਮ ਇਸ ਤੋਂ ਬਿਨਾਂ ਮੁਕੰਮਲ ਨਹੀਂ ਹੋ ਸਕਦਾ। ਜਿੰਨਾ ਚਿਰ ਕੌਮ ਦਾ ਜੀਵਨ ਤੁਰਿਆ ਰਹੇਗਾ, ਅਰਦਾਸ ਦਾ ਵਿਗਾਸ ਹੁੰਦਾ ਹੀ ਰਹੇਗਾ। ਸ਼ਾਇਦ ਹੀ ਕਿਸੇ ਇਤਿਹਾਸਕਾਰ ਨੇ ਆਪਣੀ ਕੌਮ ਦਾ ਇਤਿਹਾਸ ਇਤਨੇ ਥੋੜ੍ਹੇ ਸ਼ਬਦਾਂ ਵਿਚ ਇਤਨੀ ਪ੍ਰਬੀਨਤਾ ਨਾਲ ਚਿਤਰਿਆ ਹੋਵੇ। ਇਹ ਅਰਦਾਸੁ ਹਮਾਰੀ ਸੁਆਮੀ। ਵਿਸਰੁ ਨਾਹੀ ਸੁਖਦਾਤੇ।। ਹੇ ਸੱਚੇ ਪਾਤਸ਼ਾਹ ਜੀਓ। ਸਾਡੀ ਬੇਨਤੀ ਪ੍ਰਵਾਨ ਕਰੋ ਅਤੇ ਸਾਡੇ ਹਿਰਦੇ ਵਿਚ ਆਪਣੇ ਨਾਂ ਦੀ ਦਾਤ ਬਖਸ਼ੋ। ਨਾਮ ਦੀ ਦਾਤ ਤਾਂ ਹੀ ਪ੍ਰਾਪਤ ਹੋਣੀ ਹੈ ਜੇ ਤੂੰ ਸਤਿਗੁਰੂ ਨਾਲ ਜੁੜੇਗਾ। ਲਾਲਚ ਛੱਡੇਗਾ, ਉਦਮ ਕਰੇਗਾ, ਮਿਹਨਤ ਕਰੇਗਾ, ਕਿਰਤ ਕਰੇਗਾ, ਜੇ ਅੰਦਰ ਨੂੰ ਟਿਕਾਉਣਾ ਹੈ ਤਾਂ ਹੀ ਤੂੰ ਸਤਿਗੁਰੂ ਨਾਲ ਜੁੜ ਸਕਦਾ ਹੈਂ। ਅਰਦਾਸ ਨਾਲ ਸਿੱਖ ਦੇ ਮਨ ਵਿਚ ਨਿਮਰਤਾ ਆਉਂਦੀ ਹੈ, ਹਊਮੈਂ ਦਾ ਪਰਦਾ ਦੂਰ ਹੁੰਦਾ ਹੈ। ਹਰ ਜੀਵ ਨੂੰ ਆਪਣੀਆਂ ਸਾਰੀਆਂ ਸਿਆਣਪਾਂ ਛੱਡ ਕੇ, ਤਨ-ਮਨ ਪ੍ਰਭੂ ਦਰ ’ਤੇ ਅਰਪਣ ਕਰਕੇ, ਨਾਮ ਦੀ ਦਾਤ ਮੰਗਣੀ ਚਾਹੀਦੀ ਹੈ।

-ਰਾਜਬੀਰ ਕੌਰ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਸ਼ਹਿਰ

View All