ਆਗਰਾ-ਲਖਨਊ ਐਕਸਪ੍ਰੈੱਸਵੇਅ ’ਤੇ ਹਾਦਸਾ; 14 ਹਲਾਕ

ਫ਼ਿਰੋਜ਼ਾਬਾਦ (ਯੂਪੀ): ਇਥੇ ਆਗਰਾ-ਲਖਨਊ ਐਕਸਪ੍ਰੈੱਸਵੇਅ ’ਤੇ ਡਬਲ-ਡੈੱਕਰ ਬੱਸ ਦੇ ਖੜ੍ਹੇ ਟਰੱਕ ਨਾਲ ਟਕਰਾਉਣ ਕਰਕੇ 14 ਵਿਅਕਤੀ ਹਲਾਕ ਤੇ 25 ਜਣੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਵੱਖ ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸਾ ਬੁੱਧਵਾਰ ਰਾਤ ਨੂੰ ਵਾਪਰਿਆ। ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਜ਼ਖ਼ਮੀਆਂ ਨੂੰ ਢੁੱਕਵਾਂ ਇਲਾਜ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ ਹੈ। ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਜ਼ਾਹਿਰ ਕਰਦਿਆਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਦੁਆ ਕੀਤੀ ਹੈ। ਐੱਸਪੀ (ਰੂਰਲ) ਰਾਜੇਸ਼ ਕੁਮਾਰ ਨੇ ਕਿਹਾ ਕਿ ਬੁੱਧਵਾਰ ਰਾਤ ਨੂੰ ਦਸ ਵਜੇ ਦੇ ਕਰੀਬ ਡਬਲ-ਡੈੱਕਰ ਬੱਸ ਦਿੱਲੀ ਤੋਂ ਉੱਤਰੀ ਬਿਹਾਰ ਦੇ ਮੋਤੀਹਾਰੀ ਜਾ ਰਹੀ ਸੀ ਕਿ ਆਗਰਾ-ਲਖਨਊ ਐਕਸਪ੍ਰੈੱਸਵੇਅ ’ਤੇ ਨਾਗਲਾ ਖਾਨਗਰ ਪੁਲੀਸ ਸਟੇਸ਼ਨ ਅਧੀਨ ਆਉਂਦੇ ਖੇਤਰ ਵਿੱਚ ਇਕ ਖੜ੍ਹੇ ਟਰੱਕ ਵਿੱਚ ਜਾ ਵੱਜੀ। ਹਾਦਸੇ ਮੌਕੇ ਬੱਸ ਵਿੱਚ 50 ਦੇ ਕਰੀਬ ਲੋਕ ਸਵਾਰ ਸਨ। ਜ਼ਖ਼ਮੀਆਂ ’ਚ ਸ਼ਾਮਲ ਇਕ ਮੁਸਾਫ਼ਰ, ਜਿਸ ਨੂੰ ਇਟਾਵਾ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਨੇ ਦੱਸਿਆ ਕਿ ਹਾਦਸੇ ਮਗਰੋਂ ਉਹ ਬੇਸੁੱਧ ਹੋ ਗਿਆ। ਮੁਸਾਫ਼ਰ ਨੇ ਕਿਹਾ, ‘ਜਦੋਂ ਮੈਨੂੰ ਹੋਸ਼ ਆਈ, ਮੇਰੇ ਦੁਆਲੇ ਸਭ ਕੁਝ ਟੁੱਟਿਆ ਪਿਆ ਸੀ। ਜਦੋਂ ਹਾਦਸਾ ਹੋਇਆ ਮੈਂ ਸਲਿੱਪਰ ਬੱਸ ਦੇ ਉਪਰਲੇ ਹਿੱਸੇ ਵਿੱਚ ਸੀ। ਬੱਸ ਵਿੱਚ ਸਵਾਰ ਜ਼ਿਆਦਾਤਰ ਮੁਸਾਫ਼ਰ ਬਿਹਾਰ ਤੋਂ ਸਨ।’ ਗੰਭੀਰ ਜ਼ਖ਼ਮੀਆਂ ਵਿੱਚ ਟਰੱਕ ਦਾ ਡਰਾਈਵਰ ਤੇ ਉਹਦੇ ਸਹਾਇਕ ਵੀ ਸ਼ਾਮਲ ਹਨ।

-ਪੀਟੀਆਈ

ਬੇਕਾਬੂ ਕਾਰ ਪੋਲ ਨਾਲ ਟਕਰਾਈ, ਚਾਰ ਹਲਾਕ

ਬੀਕਾਨੇਰ(ਰਾਜਸਥਾਨ): ਰਾਜਸਥਾਨ ਦੇ ਹਨੂਮਾਨਗੜ੍ਹ ਜ਼ਿਲ੍ਹੇ ਵਿੱਚ ਬੇਕਾਬੂ ਕਾਰ ਸੜਕ ਕਿਨਾਰੇ ਪੋਲ ਨਾਲ ਟਕਰਾਅ ਗਈ। ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਤੇ ਇਕ ਜ਼ਖ਼ਮੀ ਹੋ ਗਿਆ। ਪੁਲੀਸ ਮੁਤਾਬਕ ਟਾਇਰ ਫਟਣ ਕਰਕੇ ਕਾਰ ਬੇਕਾਬੂ ਹੋ ਗਈ ਤੇ ਹਾਦਸਾ ਵਾਪਰ ਗਿਆ। ਮ੍ਰਿਤਕਾਂ ਦੀ ਪਛਾਣ ਮੁਕੇਸ਼, ਨਵੀਨ, ਧਰਮਪਾਲ ਤੇ ਅਜੈ ਕੁਮਾਰ ਵਜੋਂ ਦੱਸੀ ਗਈ ਹੈ ਜਦੋਂਕਿ ਭਗੀਰਥ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੋਸਟਮਾਰਟਮ ਮਗਰੋਂ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਦੋਵਾਂ ਮੁਲਕਾਂ ਦਰਮਿਆਨ ਸੰਤੁਲਨ ਜਾਂ ਆਪਸੀ ਸੂਝ-ਬੂਝ ਕਾਇਮ ਕਰਨ ’ਤੇ ਜ਼ੋ...

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਸ਼੍ਰੋਮਣੀ ਕਮੇਟੀ ’ਤੇ ਬਾਦਲਾਂ ਨੂੰ ਕੁਝ ਨਾ ਕਹਿਣ ਦਾ ਦੋਸ਼

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸਾਬਕਾ ਸੰਸਦ ਮੈਂਬਰ ਦੀ ਅਗਵਾਈ ਹੇਠ ਅਕਾਲੀਆਂ ਨੇ ਦੂਜੇ ਦਿਨ ਵੀ ਦਿੱਤੀਆਂ...

ਸ਼ਹਿਰ

View All