ਆਨਲਾਈਨ ਪ੍ਰੀਖਿਆ ਬਾਰੇ ਅਦਾਲਤ ਨੇ ਦਿੱਲੀ ’ਵਰਸਿਟੀ ਤੋਂ ਜਵਾਬ ਮੰਗਿਆ

ਨਵੀਂ ਦਿੱਲੀ, 30 ਮਈ ਦਿੱਲੀ ਹਾਈ ਕੋਰਟ ਨੇ ਦਿੱਲੀ ਯੂਨੀਵਰਸਿਟੀ ਤੋਂ ਉਸ ਅਪੀਲ ’ਤੇ ਜਵਾਬ ਮੰਗਿਆ ਹੈ ਜਿਸ ’ਚ ਗਰੈਜੂਏਸ਼ਨ ਤੇ ਪੋਸਟ-ਗਰੈਜੂਏਸ਼ਨ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਲਈ ਪਹਿਲੀ ਜੁਲਾਈ ਤੋਂ ਕਿਤਾਬਾਂ ਖੋਲ੍ਹ ਕੇ ਆਨਲਾਈਨ ਪ੍ਰੀਖਿਆ ਕਰਵਾਉਣ ਸਬੰਧੀ ਯੂਨੀਵਰਸਿਟੀ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਜਸਟਿਸ ਜੈਯੰਤ ਨਾਥ ਨੇ ਯੂਨੀਵਰਸਿਟੀ ਨੂੰ ਨੋਟਿਸ ਜਾਰੀ ਕਰਦਿਆਂ ਉਸ ਨੂੰ ਤਿੰਨ ਵਿਦਿਆਰਥੀਆਂ ਦੀ ਅਪੀਲ ’ਤੇ ਜਵਾਬ ਦਾਇਰ ਕਰਨ ਨੂੰ ਕਿਹਾ ਹੈ। ਇਹ ਤਿੰਨੋਂ ਵਿਦਿਆਰਥੀ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸਬੰਧਤ ਹਨ ਤੇ ਉਨ੍ਹਾਂ ਦਲੀਲ ਦਿੱਤੀ ਹੈ ਕਿ ਅਜਿਹੀ ਪ੍ਰੀਖਿਆ ਨਾਲ ਸਿਰਫ਼ ਰੱਜੇ-ਪੁੱਜੇ ਘਰਾਂ ਦੇ ਵਿਦਿਆਰਥੀਆਂ ਨੂੰ ਹੀ ਲਾਭ ਮਿਲੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All