ਆਰੀਆ ਕਾਲਜ ਦੀਆਂ ਖਿਡਾਰਨਾਂ ਨੇ ਮਾਰੀਆਂ ਮੱਲਾਂ

ਆਰੀਆ ਕਾਲਜ ਦੀਆਂ ਹੋਣਹਾਰ ਖਿਡਾਰਨਾਂ। -ਫੋਟੋ: ਢਿੱਲੋਂ

ਨਿੱਜੀ ਪੱਤਰ ਪ੍ਰੇਰਕ ਅੰਬਾਲਾ, 7 ਦਸੰਬਰ ਆਰੀਆ ਗਰਲਜ਼ ਕਾਲਜ, ਅੰਬਾਲਾ ਛਾਉਣੀ ਦੀਆਂ ਖਿਡਾਰਨਾਂ ਨੇ ਕੌਮੀ ਪੱਧਰ ਦੇ ਮੁਕਾਬਲਿਆਂ ਵਿਚ ਭਾਗ ਲੈ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਵਿਦਿਆਰਥਣ ਰਿੰਪੀ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਅੰਤਰ-ਕਾਲਜ ਸਾਲਾਨਾ ਅਥਲੈਟਿਕ ਮੀਟ ਵਿਚ 500 ਮੀਟਰ ਦੌੜ ਵਿਚ ਸੋਨੇ ਦਾ, 1500 ਮੀਟਰ ਵਿਚ ਸੋਨੇ ਦਾ, 10 ਹਜ਼ਾਰ ਮੀਟਰ ਵਿਚ ਚਾਂਦੀ ਦਾ ਅਤੇ ਹਾਫ ਮੈਰਾਥਨ (21 ਕਿਲੋਮੀਟਰ) ਵਿਚ ਚਾਂਦੀ ਦਾ ਮੈਡਲ ਹਾਸਲ ਕੀਤਾ ਹੈ। ਇਸੇ ਤਰ੍ਹਾਂ ਗੁਰਪ੍ਰੀਤ ਕੌਰ ਨੇ ਕੈਥਲ ਵਿਚ ਕਰਵਾਈ ਪਾਵਰ ਲਿਫਟਿੰਗ ਸਟੇਟ ਚੈਂਪੀਅਨਸ਼ਿਪ ਵਿਚ ਇਕ ਗੋਲਡ ਅਤੇ ਇਕ ਸਿਲਵਰ ਮੈਡਲ ਜਿੱਤੇ ਹਨ ਅਤੇ ਉਸ ਨੇ ਕੇਰਲ ਵਿਚ ਕਰਵਾਈ ਗਈ ਨੈਸ਼ਨਲ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿਚ ਵੀ ਭਾਗ ਲਿਆ ਹੈ। ਡਾ. ਅਨੂਪਮਾ ਨੇ ਦੱਸਿਆ ਕਿ ਗੁਰਪ੍ਰੀਤ ਕੌਰ 2018-19 ਅਤੇ 2019-20 ਦੋਵਾਂ ਅੰਤਰ ਕਾਲਜ ਚੈਂਪੀਅਨਸ਼ਿਪਾਂ ਵਿਚ ਗੋਲਡ ਮੈਡਲ ਜਿੱਤ ਚੁੱਕੀ ਹੈ। ਉਹ ਤਾਮਿਲ ਨਾਡੂ ਵਿਚ ਹੋਣ ਵਾਲੀ ਆਲ ਇੰਡੀਆ ਅੰਤਰ ਯੂਨੀਵਰਸਿਟੀ ਵੇਟ ਲਿਫਟਿੰਗ ਚੈਂਪੀਅਨਸ਼ਿਪ ਵਿਚ ਕੁਰੂਕਸ਼ੇਤਰਾ ਯੂਨੀਵਰਸਿਟੀ ਦੀ ਨੁਮਾਇੰਦਗੀ ਕਰਨ ਲਈ ਚੁਣੀ ਗਈ ਹੈ। ਪ੍ਰਿੰਸੀਪਲ ਡਾ. ਆਰੀਆ ਨੇ ਦੱਸਿਆ ਕਿ ਉਨ੍ਹਾਂ ਦੇ ਕਾਲਜ ਦੀ ਟੈਨਿਸ ਟੀਮ ਨੇ ਅੰਤਰ ਕਾਲਜ ਟੈਨਿਸ ਚੈਂਪੀਅਨਸ਼ਿਪ ਵਿਚ ਗੋਲਡ ਮੈਡਲ ਹਾਸਲ ਕੀਤਾ ਹੈ ਅਤੇ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਪੰਜ ਮੈਂਬਰੀ ਟੀਮ ਵਿਚ ਉਨ੍ਹਾਂ ਦੀਆਂ ਤਿੰਨ ਖਿਡਾਰਨਾਂ ਸ਼ਾਮਲ ਹਨ ਜਿਨ੍ਹਾਂ ਨੇ ਨਾਰਥ ਜ਼ੋਨ ਚੈਂਪੀਅਨਸ਼ਿਪ ਵਿਚ ਭਾਗ ਲਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਖੇਡ ਮਹਾਕੁੰਭ 2019 ਵਿਚ ਵੀ ਗੁਰਪ੍ਰੀਤ ਨੇ ਵੇਟ ਲਿਫਟਿੰਗ ਵਿਚ ਸੋਨੇ ਦਾ, ਸ਼ਿਵਾਨੀ ਨੇ ਕਾਂਸੀ, ਆਰਚਰੀ ਵਿਚ ਹਰਮਨਦੀਪ ਨੇ ਸੋਨ ਤਗਮਾ ਹਾਸਲ ਕੀਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All