ਆਸਟਰੇਲੀਆ ’ਚ ਪਤੀ ਵੱਲੋਂ ਪਤਨੀ ਦਾ ਕਤਲ

ਗੁਰਚਰਨ ਸਿੰਘ ਕਾਹਲੋਂ ਸਿਡਨੀ, 21 ਮਈ ਇੱਥੇ ਇੱਕ ਪੰਜਾਬੀ ਨੌਜਵਾਨ ਨੇ ਆਪਣੀ ਪਤਨੀ ਕਮਲਜੀਤ ਕੌਰ ਸਿੱਧੂ (27) ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੁਲੀਸ ਨੇ ਮੁਲਜ਼ਮ ਬਲਤੇਜ (31) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਤਲ ਦਾ ਕਾਰਨ ਘਰੇਲੂ ਹਿੰਸਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਹ ਦੋਵੇਂ ਜਣੇ ਆਸਟਰੇਲੀਆ ਵਿੱਚ ਭਾਰਤ ਤੋਂ ਦੋ ਸਾਲ ਪਹਿਲਾਂ ਵਿਦਿਆਰਥੀ ਵੀਜ਼ਾ ’ਤੇ ਆਏ ਸਨ। ਦੋਵਾਂ ਦੇ ਵਿਆਹ ਨੂੰ ਚਾਰ ਸਾਲ ਹੋਏ ਸਨ। ਕਰੋਨਾਵਾਇਰਸ ਕਾਰਨ ਤਾਲਬੰਦੀ ਸਮੇਂ ਘਰ ’ਚ ਘਰੇਲੂ ਹਿੰਸਾ ਹੋਈ ਸੀ। ਪਿਛਲੇ ਮਹੀਨੇ ਦੋਵਾਂ ਦੀ ਹੋਈ ਤਕਰਾਰ ਤੋਂ ਬਾਅਦ ਝਗੜੇ ਸਬੰਧੀ ਇੱਕ ਕੇਸ ਵੀ ਪੁਲੀਸ ਸਟੇਸ਼ਨ ਵਿੱਚ ਦਰਜ ਸੀ, ਜਿਸ ਤੋਂ ਬਾਅਦ ਜਾਂਚ ਅਧਿਕਾਰੀਆਂ ਨੇ ਕੁਝ ਸ਼ਰਤਾਂ ਤਹਿਤ ਦੋਵਾਂ ਨੂੰ ਇੱਕੋ ਘਰ ’ਚ ਇਕੱਠੇ ਰਹਿਣ ਦੀ ਆਗਿਆ ਦਿੱਤੀ ਸੀ। ਮ੍ਰਿਤਕਾ ਦਾ ਭਰਾ ਵੀ ਇਸੇ ਘਰ ਵਿੱਚ ਰਹਿੰਦਾ ਸੀ। ਜਦੋਂ ਉਹ ਕੰਮ ਤੋਂ ਘਰ ਪਰਤਿਆ ਤਾਂ ਵੇਖਿਆ ਕਿ ਇੱਕ ਕਮਰੇ ਵਿੱਚ ਉਸ ਦੀ ਭੈਣ ਲਹੂ-ਲੁਹਾਨ ਹੋਈ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ ਸੀ ਤੇ ਹਸਪਤਾਲ ਲਿਜਾਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਪੁਲੀਸ ਨੇ ਬਲਤੇਜ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਮੁਲਕ ਵਿੱਚ ਕਰੋਨਾ ਦੇ ਰਿਕਾਰਡ 9,851 ਨਵੇਂ ਮਾਮਲੇ ਆਏ ਸਾਹਮਣੇ

ਮੁਲਕ ਵਿੱਚ ਕਰੋਨਾ ਦੇ ਰਿਕਾਰਡ 9,851 ਨਵੇਂ ਮਾਮਲੇ ਆਏ ਸਾਹਮਣੇ

ਪੀੜਤਾਂ ਦੀ ਕੁਲ ਗਿਣਤੀ 2,26,770 ਹੋਈ, 6348 ਦੀ ਜਾ ਚੁੱਕੀ ਹੈ ਜਾਨ

ਘੱਲੂਘਾਰਾ ਦਿਵਸ : ਪੁਲੀਸ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਸਖਤ ਸੁਰਖਿਆ ਪ੍ਰਬੰਧ

ਘੱਲੂਘਾਰਾ ਦਿਵਸ : ਪੁਲੀਸ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਸਖਤ ਸੁਰਖਿਆ ਪ੍ਰਬੰਧ

ਪੁਲੀਸ ਨੇ ਫਲੈਗ ਮਾਰਚ ਕੀਤਾ, ਗਰਮ ਖਿਆਲੀ ਸਿੱਖ ਜਥੇਬੰਦੀਆਂ ਦੇ ਕਾਰਕੁਨਾ...

ਸਿਹਤ ਵਿਭਾਗ ਦੀ ਟੀਮ ਨੇ ਇੰਦਰਾਣੀ ਹਸਪਤਾਲ ’ਤੇ ਮਾਰਿਆ ਛਾਪਾ

ਸਿਹਤ ਵਿਭਾਗ ਦੀ ਟੀਮ ਨੇ ਇੰਦਰਾਣੀ ਹਸਪਤਾਲ ’ਤੇ ਮਾਰਿਆ ਛਾਪਾ

ਲਿੰਗ ਜਾਂਚ ਕਰਨ ਦੀ ਮਿਲੀ ਸੀ ਸ਼ਿਕਾਇਤ

ਸ਼ਹਿਰ

View All