ਆਸਟਰੇਲੀਆ ਦੇ ਗੁਰਦੁਆਰਿਆਂ ਨੇ ਪੰਥਕ ਅਕਾਲੀ ਲਹਿਰ ਦੀ ਪਿੱਠ ਥਾਪੜੀ

ਭਾਈ ਰਣਜੀਤ ਸਿੰਘ

ਗੁਰਚਰਨ ਸਿੰਘ ਕਾਹਲੋਂ ਸਿਡਨੀ, 10 ਅਕਤੂਬਰ ਆਸਟਰੇਲੀਆ ਦੇ ਗੁਰਦੁਆਰਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕਰਵਾਉਣ ’ਤੇ ਜ਼ੋਰ ਦਿੱਤਾ ਹੈ। ਦਰਜਨ ਤੋਂ ਵੱਧ ਗੁਰਦੁਆਰਿਆਂ ਦੀ ਸਾਂਝੀ ਆਸਟਰੇਲੀਆ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਏਐੱਸਜੀਪੀਸੀ) ਨੇ ਇਸ ਕੰਮ ’ਚ ਜੁਟੀ ਪੰਥਕ ਅਕਾਲੀ ਲਹਿਰ ਦੀ ਪਿੱਠ ਥਾਪੜੀ ਹੈ। ਪੰਥਕ ਅਕਾਲੀ ਲਹਿਰ ਦੇ ਮੁਖੀ ਤੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਐੱਸਜੀਪੀਸੀ ਨੂੰ ਬਾਦਲਾਂ ਤੋਂ ਮੁਕਤ ਕਰਨ ਲਈ ਸੰਘਰਸ਼ ਅਰੰਭਿਆ ਹੋਇਆ ਹੈ। ਅੱਜ ਆਸਟਰੇਲੀਆ ਦੇ ਗੁਰਦੁਆਰਿਆਂ ਨੇ ਉਨ੍ਹਾਂ ਨੂੰ ਸਮਰਥਨ ਦਿੱਤਾ ਹੈ। ਏਐੱਸਜੀਪੀਸੀ ਦੇ ਪ੍ਰਧਾਨ ਕੁਲਦੀਪ ਸਿੰਘ, ਜਨਰਲ ਸਕੱਤਰ ਗੁਰਵਿੰਦਰ ਸਿੰਘ, ਮੋਹਨ ਸਿੰਘ, ਹਰਦੀਪ ਸਿੰਘ, ਭੁਪਿੰਦਰ ਸਿੰਘ ਤੇ ਕਰਨੈਲ ਸਿੰਘ ਨੇ ਕਿਹਾ ਕਿ ਸਿੱਖ ਕੌਮ ਵਿਚ ਅਕਾਲ ਤਖ਼ਤ ਸਰਵਉੱਚ ਸਥਾਨ ਹੈ। ਉਨ੍ਹਾਂ ਹੋਰਨਾਂ ਦੇਸ਼ਾਂ ਦੇ ਗੁਰਦੁਆਰਿਆਂ ਤੇ ਸਿੱਖ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਸਮੂਹ ਪੰਥ ਦਰਦੀ ਆਪਣੇ ਮਤਭੇਤ ਖਤਮ ਕਰ ਕੇ ਇਕੱਠੇ ਚੋਣ ਲੜਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All