ਆੜ੍ਹਤੀ ਐਸੋਸੀਏਸ਼ਨ ਵੱਲੋਂ ਸਰਕਾਰ ਵਿਰੁੱਧ ਲਾਮਬੰਦੀ

ਦਾਣਾ ਮੰਡੀ ਟਾਂਡਾ ’ਚ ਮੀਟਿੰਗ ਦੌਰਾਨ ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰ।

ਸੁਰਿੰਦਰ ਸਿੰਘ ਗੁਰਾਇਆ ਟਾਂਡਾ, 14 ਫਰਵਰੀ ਸਥਾਨਕ ਦਾਣਾ ਮੰਡੀ ਵਿੱਚ ਆੜ੍ਹਤੀ ਐਸੋਸੀਏਸ਼ਨ ਟਾਂਡਾ ਦੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਮੁਲਤਾਨੀ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਪੰਜਾਬ ਆੜ੍ਹਤੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਹਰਨਾਮ ਸਿੰਘ ਦੀ ਹਾਜ਼ਰੀ ਵਿਚ ਸਮੂਹ ਆੜ੍ਹਤੀਆਂ ਨੇ ਪੰਜਾਬ ਸਰਕਾਰ ਵੱਲੋਂ ਮੰਡੀ ਬੋਰਡ ਨੂੰ ਭੰਗ ਕਰਨ ਦੇ ਬਾਅਦ ਕਿਸਾਨਾਂ ਦੀ ਲੁੱਟ ਕਰਨ ਲਈ ਕੰਪਨੀਆਂ ਨੂੰ ਕਲੱਸਟਰ ਬਣਾਉਣ ਦੀ ਇਜਾਜ਼ਤ ਦੇਣ ਦੇ ਮਤੇ ਦਾ ਵਿਰੋਧ ਕਰਦਿਆਂ ਪੰਜਾਬ ਆੜ੍ਹਤੀ ਐਸੋਸੀਏਸ਼ਨ ਵੱਲੋਂ 15 ਫਰਵਰੀ ਨੂੰ ਸੂਬੇ ਭਰ ਦੀਆਂ ਦਾਣਾ ਮੰਡੀਆਂ ਵਿਚ ਹੜਤਾਲ ਰੱਖਣ ਦਾ ਐਲਾਨ ਵੀ ਕੀਤਾ ਗਿਆ। ਇਸ ਮੌਕੇ ਸੂਬਾ ਮੀਤ ਪ੍ਰਧਾਨ ਹਰਨਾਮ ਸਿੰਘ ਨੇ ਪੰਜਾਬ ਦੇ ਸਮੂਹ ਆੜ੍ਹਤੀਆਂ ਵੱਲੋਂ 15 ਫਰਵਰੀ ਨੂੰ ਸਵੇਰੇ 11 ਵਜੇ ਫਿਲੌਰ ਦਾਣਾ ਮੰਡੀ ਵਿਚ ਹੋ ਰਹੀ ਸੂਬਾ ਪੱਧਰੀ ਰੋਸ ਰੈਲੀ ਵਿਚ ਭਾਗ ਲੈਣ ਲਈ ਲਾਮਬੰਦ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਲਗਪਗ 45 ਹਜ਼ਾਰ ਦੇ ਕਰੀਬ ਲਾਇਸੰਸੀ ਆੜ੍ਹਤੀਆਂ ਨੂੰ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਆੜ੍ਹਤੀਆਂ ਨੂੰ 15 ਦੀ ਰੈਲੀ ਨੂੰ ਕਾਮਯਾਬ ਕਰਨ ਲਈ ਪ੍ਰੇਰਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ