ਇੱਕਮੁਸ਼ਤ ਪ੍ਰਾਪਰਟੀ ਟੈਕਸ ਦੇਣ ਵਾਲੇ ਨੂੰ ਮਿਲੇਗੀ 10 ਫ਼ੀਸਦੀ ਛੋਟ

ਪੱਤਰ ਪ੍ਰੇਰਕ ਹੁਸ਼ਿਆਰਪੁਰ, 14 ਫਰਵਰੀ ਨਗਰ ਨਿਗਮ ਦੇ ਕਮਿਸ਼ਨਰ ਬਲਵੀਰ ਰਾਜ ਸਿੰਘ ਨੇ ਦੱਸਿਆ ਕਿ ਫ਼ਰਵਰੀ ਮਹੀਨੇ ਵਿੱਚ ਇੱਕ ਮੁਸ਼ਤ ਪ੍ਰਾਪਰਟੀ ਟੈਕਸ ਜਮ੍ਹਾਂ ਕਰਾਉਣ ਵਾਲੇ ਮਾਲਕ ਨੂੰ 10 ਫ਼ੀਸਦੀ ਰਿਬੇਟ ਦਿੱਤੀ ਜਾਵੇਗੀ। ਇਸ ਸਕੀਮ ਤਹਿਤ ਟੈਕਸ ਜਮ੍ਹਾਂ ਕਰਾਉਣ ਵਾਲੇ ਨੂੰ ਕੋਈ ਵਿਆਜ ਅਦਾ ਨਹੀਂ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ 26 ਫ਼ਰਵਰੀ ਤੋਂ 26 ਮਈ ਤੱਕ 10 ਫ਼ੀਸਦੀ ਜੁਰਮਾਨਾ ਦੇਣਾ ਪਵੇਗਾ। ਇਸ ਤੋਂ ਬਾਅਦ 18 ਫ਼ੀਸਦੀ ਵਿਆਜ ਅਤੇ 20 ਫ਼ੀਸਦੀ ਜੁਰਮਾਨਾ ਵੀ ਅਦਾ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਨਿਗਮ ਦੇ ਦਫ਼ਤਰ ਵਿਖੇ ਸ਼ਨਿਚਰਵਾਰ ਅਤੇ ਐਤਵਾਰ ਨੂੰ ਵੀ ਟੈਕਸ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਵਾਟਰ ਸਪਲਾਈ ਤੇ ਸੀਵਰੇਜ ਦੇ ਬਿੱਲਾਂ ਦੀ ਅਦਾਇਗੀ ਬਾਰੇ ਕਮਿਸ਼ਨਰ ਨੇ ਦੱਸਿਆ ਕਿ 12 ਫ਼ਰਵਰੀ ਤੋਂ 11 ਮਈ ਤੱਕ ਵਾਟਰ ਸਪਲਾਈ ਤੇ ਸੀਵਰੇਜ ਦੇ ਬਿੱਲ ਜਮ੍ਹਾਂ ਕਰਾਉਣ ਵਾਲੇ ਸ਼ਹਿਰ ਵਾਸੀਆਂ ਨੂੰ ਵਿਆਜ ਅਤੇ ਜੁਰਮਾਨੇ ਤੋਂ ਛੋਟ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 12 ਮਈ ਤੋਂ 11 ਅਗਸਤ ਤੱਕ ਵਿਆਜ ਸਮੇਤ ਬਿੱਲ ਲਏ ਜਾਣਗੇ ਅਤੇ ਇਸ ਮਗਰੋਂ ਵਿਆਜ ਤੇ ਜੁਰਮਾਨਾ ਵੀ ਵਸੂਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿੱਲ ਨਾ ਭਰਨ ਵਾਲਿਆਂ ਦੇ ਕੁਨੈਕਸ਼ਨ ਬਿਨਾਂ ਨੋਟਿਸ ਦਿੱਤਿਆਂ ਕੱਟ ਦਿੱਤੇ ਜਾਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All