ਈਕੋ ਸਿੱਖ ਸੰਸਥਾ ਵੱਲੋਂ ਸ਼ਹਿਰ ਦਾ ਸਥਾਪਨਾ ਦਿਵਸ ਮਨਾਉਣ ਦਾ ਫ਼ੈਸਲਾ : The Tribune India

ਈਕੋ ਸਿੱਖ ਸੰਸਥਾ ਵੱਲੋਂ ਸ਼ਹਿਰ ਦਾ ਸਥਾਪਨਾ ਦਿਵਸ ਮਨਾਉਣ ਦਾ ਫ਼ੈਸਲਾ

ਈਕੋ ਸਿੱਖ ਸੰਸਥਾ ਵੱਲੋਂ ਸ਼ਹਿਰ ਦਾ ਸਥਾਪਨਾ ਦਿਵਸ ਮਨਾਉਣ ਦਾ ਫ਼ੈਸਲਾ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 21 ਜੂਨ ਈਕੋ ਸਿੱਖ ਅੰਮ੍ਰਿਤਸਰ ਸੰਸਥਾ ਵੱਲੋਂ ਸ਼ਹਿਰ ਦਾ 437ਵਾਂ ਸਥਾਪਨਾ ਦਿਵਸ 27 ਜੂਨ ਨੂੰ ਮਨਾਉਣ ਦਾ ਫੈਸਲਾ ਕੀਤਾ ਗਿਆ, ਜਿਸ ਤਹਿਤ ਇਕ ਚੇਤਨਾ ਮਾਰਚ ਕੱਢਿਆ ਜਾਵੇਗਾ ਅਤੇ ਸਮਾਪਤੀ ਮੌਕੇ ਇਕ ਵੱਡਾ ਇਕੱਠ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਗੁਨਬੀਰ ਸਿੰਘ ਅਤੇ ਪ੍ਰਧਾਨ ਡਾ. ਰਾਜਵੰਤ ਸਿੰਘ ਨੇ ਦੱਸਿਆ ਕਿ ਸੰਸਥਾ ਵੱਲੋਂ ਅੰਮ੍ਰਿਤਸਰ ਸ਼ਹਿਰ ਦਾ 440ਵਾਂ ਸਥਾਪਨਾ ਦਿਵਸ ਵੱਡੇ ਪੱਧਰ 'ਤੇ ਮਨਾਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਤਹਿਤ ਅੰਮ੍ਰਿਤਸਰ ਨੂੰ ਹਰਿਆ ਭਰਿਆ ਅਤੇ ਸਿਹਤਮੰਦ ਵਾਤਾਵਰਣ ਵਾਲਾ ਸ਼ਹਿਰ ਬਣਾਇਆ ਜਾਵੇਗਾ। ਸੰਸਥਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਬੰਧ ਵਿੱਚ ਜਥੇਬੰਦੀ ਨੂੰ ਸਹਿਯੋਗ ਦੇਣ। ਸਿੱਖ ਆਗੂਆਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪਾਣੀ ਦੀ ਬੱਚਤ ਕਰਨ ਅਤੇ ਇਸ ਦੀ ਸੁਚੱਜੀ ਵਰਤੋਂ ਕਰਨ, ਕੂੜੇ ਦੀ ਮਿਕਦਾਰ ਘਟਾਈ ਜਾਵੇ ਅਤੇ ਇਸ ਨੂੰ ਮੁੜ ਵਰਤੋਂ ਵਿਚ ਲਿਆਂਦਾ ਜਾਵੇ, ਰਸਾਇਣਕ ਪਦਾਰਥਾਂ ਦੀ ਥਾਂ ਜੈਵਿਕ ਪਦਾਰਥਾਂ ਦੀ ਵਰਤੋਂ ਕੀਤੀ ਜਾਵੇ, ਊਰਜਾ ਦੀ ਬੱਚਤ ਕੀਤੀ ਜਾਵੇ, ਹਰਿਆਵਲ ਵਿੱਚ ਵਾਧਾ ਅਤੇ ਇਸ ਦੀ ਸਾਂਭ ਸੰਭਾਲ ਕੀਤੀ ਜਾਵੇ ਅਤੇ ਸ਼ਹਿਰ ਵਿੱਚ ਸਫਾਈ ਅਤੇ ਇਸ ਦੀ ਸੁੰਦਰਤਾ ਨੂੰ ਕਾਇਮ ਰੱਖਿਆ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਇਕ ਨਾਅਰਾ 'ਅੰਮ੍ਰਿਤਸਰ-ਮੇਰਾ ਸ਼ਹਿਰ, ਮੇਰਾ ਮਾਣ, ਮੇਰੀ ਜ਼ਿੰਮੇਵਾਰੀ' ਵੀ ਦਿੱਤਾ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸ਼ਹਿਰ ਦੀ ਸਾਂਭ ਸੰਭਾਲ ਲਈ ਅੱਗੇ ਆਉਣ। ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਅੰਮ੍ਰਿਤਸਰ ਦਾ ਸਥਾਪਨਾ ਦਿਵਸ ਦੂਜੀ ਵਾਰ ਮਨਾਇਆ ਜਾ ਰਿਹਾ ਹੈ। ਪਿਛਲੇ ਇਕ ਸਾਲ ਵਿਚ ਸੰਸਥਾ ਨੇ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਲਈ ਯਤਨ ਕੀਤੇ ਹਨ, ਜਿਸ ਤਹਿਤ ਸ਼ਹਿਰ ਵਿੱਚ ਦੋ ਕੂੜਾ ਰਹਿਤ ਪਾਰਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕਥਾ ਕੀਰਤਨ ਅਤੇ ਹੋਰ ਪ੍ਰੋਗਰਾਮਾਂ ਰਾਹੀਂ ਹਰਿਆਵਲ ਅਤੇ ਸੌਰ ਊਰਜਾ ਦੀ ਵਰਤੋਂ ਬਾਰੇ ਜਾਗਰੂਕਤਾ ਵਾਸਤੇ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਸੰਸਥਾ ਦੇ ਆਗੂ ਤਰੁਣਦੀਪ ਸਿੰਘ ਨੇ ਇਕ ਸਾਲ ਦੀਆਂ ਪ੍ਰਾਪਤੀਆਂ 'ਤੇ ਰੌਸ਼ਨੀ ਪਾਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਸ਼ਹਿਰ

View All