ਏਅਰਸੈੱਲ-ਮੈਕਸਿਸ: ਚਿਦੰਬਰਮ ਤੇ ਕਾਰਤੀ ਨੂੰ ਨੋਟਿਸ

ਨਵੀਂ ਦਿੱਲੀ, 11 ਅਕਤੂਬਰ ਏਅਰਸੈੱਲ-ਮੈਕਸਿਸ ਕੇਸ ’ਚ ਪੇਸ਼ਗੀ ਜ਼ਮਾਨਤ ਖ਼ਿਲਾਫ਼ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਾਖ਼ਲ ਅਰਜ਼ੀ ’ਤੇ ਦਿੱਲੀ ਹਾਈ ਕੋਰਟ ਨੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਅਤੇ ਉਨ੍ਹਾਂ ਦੇ ਪੁੱਤਰ ਕਾਰਤੀ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਜਸਟਿਸ ਸੁਰੇਸ਼ ਕੈਤ ਨੇ ਈਡੀ ਵੱਲੋਂ ਚਿਦੰਬਰਮ ਅਤੇ ਕਾਰਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਰੱਦ ਕਰਨ ’ਤੇ ਦੋਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਵੱਲੋਂ 29 ਨਵੰਬਰ ਨੂੰ ਕੇਸ ਦੀ ਸੁਣਵਾਈ ਕੀਤੀ ਜਾਵੇਗੀ। ਉਸ ਦਿਨ ਸਾਬਕਾ ਟੈਲੀਕਾਮ ਮੰਤਰੀ ਦਯਾਨਿਧੀ ਮਾਰਨ ਅਤੇ ਹੋਰਾਂ ਨੂੰ ਇਸੇ ਕੇਸ ’ਚ ਹੇਠਲੀ ਅਦਾਲਤ ਵੱਲੋਂ ਬਰੀ ਕੀਤੇ ਜਾਣ ਨੂੰ ਸੀਬੀਆਈ ਅਤੇ ਈਡੀ ਵੱਲੋਂ ਚੁਣੌਤੀ ਦਿੱਤੇ ਜਾਣ ਦੀਆਂ ਅਰਜ਼ੀਆਂ ’ਤੇ ਵੀ ਸੁਣਵਾਈ ਹੋਵੇਗੀ। -ਪੀਟੀਆਈ

ਆਈਐੱਨਐਕਸ ਕੇਸ: ਚਿਦੰਬਰਮ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਨਵੀਂ ਦਿੱਲੀ: ਦਿੱਲੀ ਦੀ ਅਦਾਲਤ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਰਜ ਆਈਐੱਨਐਕਸ ਮੀਡੀਆ ਕੇਸ ’ਚ ਸ਼ੁੱਕਰਵਾਰ ਨੂੰ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ 14 ਅਕਤੂਬਰ ਨੂੰ ਪੇਸ਼ ਹੋਣ ਦੇ ਵਾਰੰਟ ਜਾਰੀ ਕੀਤੇ ਹਨ। ਵਿਸ਼ੇਸ਼ ਜੱਜ ਅਜੈ ਕੁਮਾਰ ਕੁਹਾਰ ਨੇ ਵਾਰੰਟ ਜਾਰੀ ਕਰਦਿਆਂ ਚਿਦੰਬਰਮ ਨੂੰ 14 ਅਕਤੂਬਰ ਨੂੰ ਦੁਪਹਿਰ ਬਾਅਦ ਤਿੰਨ ਵਜੇ ਅਦਾਲਤ ਮੂਹਰੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਪਹਿਲਾਂ ਈਡੀ ਨੇ ਮਾਮਲੇ ’ਚ ਪੇਸ਼ੀ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਸੀ। ਜਾਂਚ ਏਜੰਸੀ ਨੇ ਆਪਣੀ ਪਟੀਸ਼ਨ ’ਚ ਕਿਹਾ ਹੈ ਕਿ ਉਸ ਨੂੰ ਚਿਦੰਬਰਮ ਨੂੰ ਹਿਰਾਸਤ ’ਚ ਲੈ ਕੇ ਪੁੱਛ-ਗਿੱਛ ਕਰਨ ਦੀ ਲੋੜ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All