ਐਲਗਾਰ ਕੇਸ: ਪੁਣੇ ਪੁਲੀਸ ਨੇ ਡੀਯੂ ਪ੍ਰੋਫੈਸਰ ਦੇ ਘਰ ਦੀ ਤਲਾਸ਼ੀ ਲਈ

ਪੁਣੇ/ਨੋਇਡਾ, 10 ਸਤੰਬਰ ਪੁਣੇ ਪੁਲੀਸ ਨੇ ਅੱਜ ਦਿੱਲੀ ਯੂਨੀਵਰਸਿਟੀ (ਡੀਯੂ) ਦੇ ਪ੍ਰੋਫੈਸਰ ਹਨੀ ਬਾਬੂ ਦੇ ਨੋਇਡਾ ਸਥਿਤ ਘਰ ਦੀ ਤਲਾਸ਼ੀ ਲਈ। ਅਧਿਕਾਰੀਆਂ ਅਨੁਸਾਰ ਇਹ ਛਾਪੇ ਮਾਓਵਾਦੀਆਂ ਨਾਲ ਕਥਿਤ ਸਬੰਧਾਂ ਬਾਰੇ 2017 ਦੇ ਐਲਗਾਰ ਪਰਿਸ਼ਦ ਕੇਸ ਦੀ ਜਾਂਚ ਤਹਿਤ ਮਾਰੇ ਗਏ ਹਨ। ਛਾਪਿਆਂ ਦੀ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਸਹਾਇਕ ਪੁਲੀਸ ਕਮਿਸ਼ਨਰ ਸ਼ਿਵਾਜੀ ਪਵਾਰ ਨੇ ਕਿਹਾ ਕਿ ਉਨ੍ਹਾਂ ਵਲੋਂ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਹਨੀ ਬਾਬੂ (45) ਡੀਯੂ ਵਿੱਚ ਅੰਗਰੇਜ਼ੀ ਦੇ ਪ੍ਰੋਫੈਸਰ ਹਨ ਅਤੇ ਉਹ ਨੋਇਡਾ ਦੇ ਸੈਕਟਰ 78 ਵਿੱਚ ਰਹਿੰਦੇ ਹਨ। ਪਵਾਰ ਨੇ ਕਿਹਾ, ‘‘ਅਸੀਂ ਪੁਣੇ ਦੇ ਵਿਸ਼ਰਾਮਬਾਗ ਪੁਲੀਸ ਥਾਣੇ ਵਿੱਚ ਦਰਜ ਐਲਗਾਰ ਪਰਿਸ਼ਦ ਨਾਲ ਸਬੰਧਤ ਮਾਮਲੇ ਦੇ ਸਿਲਸਿਲੇ ਵਿੱਚ ਨੋਇਡਾ ਸਥਿਤ ਹਨੀ ਬਾਬੂ ਦੇ ਘਰ ’ਤੇ ਛਾਪਾ ਮਾਰਿਆ ਹੈ।’’ ਉਨ੍ਹਾਂ ਦੱਸਿਆ ਕਿ ਪੁਲੀਸ ਨੇ ਕੁਝ ਇਲੈਕਟ੍ਰਾਨਿਕ ਯੰਤਰ ਬਰਾਮਦ ਕੀਤੇ ਹਨ। ਨੋਇਡਾ ਪੁਲੀਸ ਨੇ ਵੀ ਛਾਪਿਆਂ ਦੀ ਪੁਸ਼ਟੀ ਕੀਤੀ ਹੈ। ਦੱਸਣਯੋਗ ਹੈ ਕਿ ਪੁਣੇ ਦੇ ਇਤਿਹਾਸਕ ਸ਼ਨੀਵਾਰ ਵਾੜਾ ਵਿੱਚ 31 ਦਸੰਬਰ, 2017 ਨੂੰ ਕੋਰੇਗਾਓਂ ਭੀਮਾ ਯੁੱਧ ਦੀ 200ਵੀਂ ਵਰੇਗੰਢ ਮੌਕੇ ਐਲਗਾਰ ਸੰਮੇਲਨ ਕੀਤਾ ਗਿਆ ਸੀ। ਪੁਲੀਸ ਅਨੁਸਾਰ ਇਸ ਪ੍ਰੋਗਰਾਮ ਦੌਰਾਨ ਦਿੱਤੇ ਗਏ ਭਾਸ਼ਣ ਕਾਰਨ ਜਾਤੀ ਹਿੰਸਾ ਭੜਕ ਗਈ ਸੀ, ਜਿਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖ਼ਮੀ ਹੋ ਗਏ ਸਨ। ਪੁਲੀਸ ਨੇ ਹੁਣ ਤੱਕ ਇਸ ਕੇਸ ਵਿੱਚ ਨੌਂ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਦੋਵਾਂ ਮੁਲਕਾਂ ਦਰਮਿਆਨ ਸੰਤੁਲਨ ਜਾਂ ਆਪਸੀ ਸੂਝ-ਬੂਝ ਕਾਇਮ ਕਰਨ ’ਤੇ ਜ਼ੋ...

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਸ਼੍ਰੋਮਣੀ ਕਮੇਟੀ ’ਤੇ ਬਾਦਲਾਂ ਨੂੰ ਕੁਝ ਨਾ ਕਹਿਣ ਦਾ ਦੋਸ਼

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸਾਬਕਾ ਸੰਸਦ ਮੈਂਬਰ ਦੀ ਅਗਵਾਈ ਹੇਠ ਅਕਾਲੀਆਂ ਨੇ ਦੂਜੇ ਦਿਨ ਵੀ ਦਿੱਤੀਆਂ...

ਸ਼ਹਿਰ

View All