ਐੱਨਐੱਸਜੀ ਨੂੰ ਵੀਆਈਪੀ ਡਿਊਟੀ ਤੋਂ ਹਟਾਉਣ ਦਾ ਫ਼ੈਸਲਾ

ਨਵੀਂ ਦਿੱਲੀ, 12 ਜਨਵਰੀ ਗਾਂਧੀ ਪਰਿਵਾਰ ਤੋਂ ਪ੍ਰਭਾਵਸ਼ਾਲੀ ਤਰੀਕੇ ਨਾਲ ਵੀਆਈਪੀ ਸੁਰੱਖਿਆ ਵਾਪਿਸ ਲੈਣ ਦੀ ਕਾਰਵਾਈ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਹੋਰ ਵੀਆਈਪੀ ਲੋਕਾਂ ਦੀ ਸੁਰੱਖਿਆ ਵਿੱਚ ਲਾਏ ਨੈਸ਼ਨਲ ਸੁਰੱਖਿਆ ਗਾਰਡ (ਐੱਨਐੱਸਜੀ) ਕਮਾਂਡੋ ਨੂੰ ਵਾਪਿਸ ਲੈਣ ਦਾ ਫੈਸਲਾ ਲਿਆ ਹੈ। ਪਿਛਲੇ ਵੀਹ ਸਾਲ ਵਿੱਚ ਇਹ ਪਹਿਲੀ ਵਾਰ ਹੈ ਕਿ ਅਤਿਵਾਦ ਨਾਲ ਨਜਿੱਠਣ ਵਾਲੀ ਦੇਸ਼ ਦੇ ਮੋਹਰੀ ਸੁਰੱਖਿਆ ਦਸਤੇ ਦੇ ਜਵਾਨਾਂ ਨੂੰ ਸਰਕਾਰ ਨੇ ਵੀਆਈਪੀ ਸੁਰੱਖਿਆ ਡਿਊਟੀ ਤੋਂ ਵਾਪਿਸ ਬੁਲਾਉਣ ਦਾ ਫੈਸਲਾ ਕੀਤਾ ਹੈ, ਜੋ ਕਿ 1984 ਵਿੱਚ ਤਿਆਰ ਕੀਤੇ ਇਸ ਅਤਿਵਾਦ ਸਬੰਧੀ ਗਤੀਵਿਧੀਆਂ ਦੇ ਨਾਲ ਨਜਿੱਠਣ ਵਾਲੇ ਦੇਸ਼ ਦੇ ਅਤਿ ਅਹਿਮ ਸੁਰੱਖਿਆ ਬਲ ਦੀ ਡਿਊਟੀ ਦਾ ਹਿੱਸਾ ਹੀ ਨਹੀਂ ਹੈ। ‘ਬਲੈਕ ਕੈਟ’ ਵਜੋਂ ਜਾਣੇ ਜਾਂਦੇ ਇਹ ਕਮਾਂਡੋ ਦੇਸ਼ ਵਿੱਚ ਜ਼ੈੱਡ ਪਲੱਸ ਸੁਰੱਖਿਆ ਸ਼੍ਰੇਣੀ ਤਹਿਤ 13 ਅਤਿ ਜ਼ੋਖ਼ਮ ਵਾਲੇ (ਵੀਆਈਪੀ) ਅਤਿ ਅਹਿਮ ਤੇ ਵਿਸ਼ੇਸ਼ ਵਿਅਕਤੀਆਂ ਨੂੰ ਨਜ਼ਦੀਕੀ ਅਤੇ ਸਫ਼ਰ ਦੌਰਾਨ ਸੁਰੱਖਿਆ ਮੁਹੱਈਆ ਕਰਵਾਉਂਦੇ ਹਨ। ਐੱਨਐੱਸਜੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਕੇਂਦਰ ਸਰਕਾਰ ਦੇ ਨਵੇਂ ਹੁਕਮਾਂ ਬਾਅਦ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਸੁਰੱਖਿਆ ਜਲਦੀ ਹੀ ਬਲੈਕ ਕੈਟ ਕਮਾਂਡੋ ਤੋਂ ਵਾਪਿਸ ਲੈ ਕੇ ਅਰਧ ਸੁਰੱਖਿਆ ਬਲਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਹੋਰ ਜਿਨ੍ਹਾਂ ਆਗੂਆਂ ਕੋਲ ਐਨਐੱਸਜੀ ਦੀ ਸੁਰੱਖਿਆ ਛੱਤਰੀ ਹੈ, ਉਨ੍ਹਾਂ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਮਾਇਆਵਤੀ, ਮੁਲਾਇਮ ਸਿੰਘ ਯਾਦਵ, ਚੰਦਰਬਾਬੂ ਨਾਇਡੂ ਅਤੇ ਸਾਬਕਾ ਗ੍ਰਹਿ ਮੰਤਰੀ ਐੱਲ ਕੇ ਅਡਵਾਨੀ ਆਦਿ ਦੇ ਨਾਂਅ ਸ਼ਾਮਲ ਹਨ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਭਾਰਤ ਅਮਨ ਦਾ ਹਾਮੀ, ਪਰ ਕਿਸੇ ਵੀ ਹਿਮਾਕਤ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਅਮਨ ਦਾ ਹਾਮੀ, ਪਰ ਕਿਸੇ ਵੀ ਹਿਮਾਕਤ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

74ਵੇਂ ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰ ਦੇ ਨਾਂ ਸੰਬੋਧਨ ’ਚ ਰ...

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸ਼ਹਿਰ

View All