ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ

ਨਵੀਂ ਦਿੱਲੀ,17 ਨਵੰਬਰ ਸ਼ਿਵ ਸੈਨਾ ਅਤੇ ਭਾਜਪਾ ਵਿੱਚ ਹੋਏ ਤੋੜ-ਵਿਛੋੜੇ ਦਾ ਅਸਰ ਅੱਜ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੀ ਮੀਟਿੰਗ ਵਿੱਚ ਸਪਸ਼ਟ ਦਿਖਾਈ ਦਿੱਤਾ ਹੈ। ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਅੱਜ ਬੁਲਾਈ ਐੱਨਡੀਏ ਦੀ ਮੀਟਿੰਗ ਵਿੱਚ ਸਾਰੀਆਂ ਭਾਈਵਾਲ ਪਾਰਟੀਆਂ ਵਿੱਚ ਆਪਸੀ ਸਹਿਯੋਗ ਵਧਾਉਣ ਦੀ ਲੋੜ ਮਹਿਸੂਸ ਕੀਤੀ ਗਈ ਅਤੇ ਕਨਵੀਨਰ ਲਾਉਣ ਦੀ ਮੰਗ ਵੀ ਉੱਠੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੱਤਾਧਾਰੀ ਗੱਠਜੋੜ ਇੱਕ ਵੱਡੇ ਪਰਿਵਾਰ ਦੀ ਤਰ੍ਹਾਂ ਹੈ। ਸ਼ਿਵ ਸੈਨਾ ਆਗੂਆਂ ਦੀ ਗੈਰਹਾਜ਼ਰੀ ਵਿੱਚ ਸ੍ਰੀ ਮੋਦੀ ਨੇ ਕਿਹਾ ਕਿ ਭਾਵੇਂ ਭਾਈਵਾਲਾਂ ਦੀ ਵਿਚਾਰਧਾਰਾ ਵੱਖ ਵੱਖ ਹੋ ਸਕਦੀ ਹੈ ਪਰ ਅਸੀਂ ਸਾਰੇ ਇੱਕ ਹੀ ਵੱਡੇ ਪਰਿਵਾਰ ਦੇ ਮੈਂਬਰ ਹਾਂ ਅਤੇ ਛੋਟੇ-ਛੋਟੇ ਮੁੱਦਿਆਂ ਉੱਤੇ ਨਹੀਂ ਉਲਝਣਾ ਚਾਹੀਦਾ। ਬਾਅਦ ਵਿੱਚ ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਐੱਨਡੀਏ ਦੀ ਮੀਟਿੰਗ ਬਹੁਤ ਚੰਗੀ ਸੀ। ਸਾਡੇ ਭਾਈਵਾਲ ਭਾਰਤ ਦੀ ਵਿਭਿੰਨਤਾ ਅਤੇ 103 ਕਰੋੜ ਲੋਕਾਂ ਦੀਆ ਇੱਛਾਵਾਂ ਨੂੰ ਦਰਸਾਉਂਦੇ ਹਨ। ਅਸੀਂ ਆਪਣੇ ਕਿਸਾਨਾਂ, ਨੌਜਵਾਨਾਂ, ਨਾਰੀ ਸ਼ਕਤੀ ਅਤੇ ਗਰੀਬਾਂ ਦਾ ਜੀਵਨ ਸੰਵਾਰਨ ਲਈ ਹਰ ਕੋਸ਼ਿਸ਼ ਕਰਾਂਗੇ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ ਪੀ ਨੱਡਾ ਵੀ ਸ਼ਾਮਲ ਹੋਏ ਅਤੇ ਸੰਸਦ ਵਿੱਚ ਕਾਰਵਾਈ ਚਲਾਉਣ ਲਈ ਕਾਰਜ-ਯੋਜਨਾ ਉਲੀਕੀ ਗਈ। ਮੀਟਿੰਗ ਵਿੱਚ ਕਈ ਭਾਈਵਾਲਾਂ ਜਿਨ੍ਹਾਂ ਵਿੱਚ ਲੋਕ ਜਨ ਸ਼ਕਤੀ ਪਾਰਟੀ ਦੇ ਪ੍ਰਧਾਨ ਚਿਰਾਗ ਪਾਸਵਾਨ ਵੀ ਸ਼ਾਮਲ ਸਨ, ਨੇ ਕੋਆਰਡੀਨੇਸ਼ਨ ਕਮੇਟੀ ਜਾਂ ਕਨਵੀਨਰ ਲਾਉਣ ਦੀ ਮੰਗ ਕੀਤੀ। ਪਾਸਵਾਨ ਨੇ ਸਭ ਤੋਂ ਪੁਰਾਣੀ ਭਾਈਵਾਲ ਪਾਰਟੀ ਸ਼ਿਵ ਸੈਨਾ ਵੱਲੋਂ ਗੱਠਜੋੜ ਛੱਡ ਜਾਣ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਤੇਲਗੂ ਦੇਸਮ ਪਾਰਟੀ ਗੱਠਜੋੜ ਛੱਡ ਗਈ ਹੈ ਅਤੇ ਫਿਰ ਰਾਸ਼ਟਰੀ ਲੋਕ ਸਮਤਾ ਪਾਰਟੀ ਨੇ ਨਾਤਾ ਤੋੜ ਲਿਆ ਹੈ ਅਤੇ ਹੁਣ ਸ਼ਿਵ ਸੈਨਾ ਐੱਨਡੀਏ ਤੋਂ ਵੱਖ ਹੋ ਗਈ ਹੈ। ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All