ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ

ਲੰਡਨ, 17 ਨਵੰਬਰ ਬਰਤਾਨੀਆ ’ਚ ਜਲਾਵਤਨੀ ਕੱਟ ਰਹੇ ਮੁਤਾਹਿਦਾ ਕੌਮੀ ਮੂਵਮੈਂਟ (ਐੱਮਕਿਊਐੱਮ) ਦੇ ਬਾਨੀ ਅਲਤਾਫ਼ ਹੁਸੈਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਭਾਰਤ ’ਚ ਪਨਾਹ ਦਿੱਤੀ ਜਾਵੇ। ਉਸ ਨੇ ਕੌਮਾਂਤਰੀ ਨਿਆਂ ਅਦਾਲਤ ’ਚ ਆਪਣੇ ਕੇਸ ਲਈ ਕੁਝ ਵਿੱਤੀ ਸਹਾਇਤਾ ਦੇਣ ਦੀ ਮੰਗ ਵੀ ਕੀਤੀ ਹੈ। ਉਸ ਨੇ ਦਾਅਵਾ ਕੀਤਾ ਕਿ ਉਸ ਦਾ ਘਰ ਅਤੇ ਦਫ਼ਤਰ ਜ਼ਬਤ ਹਨ ਅਤੇ ਪਾਕਿਸਤਾਨੀ ਹਕੂਮਤ ਖ਼ਿਲਾਫ਼ ਨਿਆਂ ਲੈਣ ਲਈ ਉਸ ਕੋਲ ਕੋਈ ਸਾਧਨ ਨਹੀਂ ਬਚਿਆ ਹੈ। ਭਾਰਤੀ ਸਿਆਸਤ ’ਚ ਕੋਈ ਦਖ਼ਲ ਨਾ ਦੇਣ ਦਾ ਵਾਅਦਾ ਕਰਦਿਆਂ ਹੁਸੈਨ ਨੇ ਪਿਛਲੇ ਹਫ਼ਤੇ ਸੋਸ਼ਲ ਮੀਡੀਆ ’ਤੇ ਇਹ ਅਪੀਲ ਪਾਈ ਜਿਸ ’ਚ ਉਸ ਨੇ ਸੁਪਰੀਮ ਕੋਰਟ ਵੱਲੋਂ ਅਯੁੱਧਿਆ ਕੇਸ ਬਾਰੇ ਸੁਣਾਏ ਗਏ ਫ਼ੈਸਲੇ ਦਾ ਵੀ ਸਵਾਗਤ ਕੀਤਾ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All