ਕਬੱਡੀ ਟੂਰਨਾਮੈਂਟ: ਸੰਗਰੂਰ ਪੁਲੀਸ ਲਾਈਨ ਟੀਮ ਨੇ ਮਾਰੀ ਬਾਜ਼ੀ

ਕਬੱਡੀ ਜੇਤੂਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਭਾਰਦਵਾਜ

ਪੱਤਰ ਪ੍ਰੇਰਕ ਲਹਿਰਾਗਾਗਾ, 7 ਦਸੰਬਰ ਇਥੇ ਪਿੰਡ ਭੁਟਾਲ ਕਲਾਂ ਦੀ ਗੁਰੂ ਨਾਨਕ ਅਕੈਡਮੀ ’ਚ ਦੋ ਰੋਜ਼ਾ ਲਵੀ ਯਾਦਗਾਰੀ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਇਸ ਦਾ ਉਦਘਾਟਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮੌਹਨਾ ਭੁਟਾਲ ਨੇ ਕੀਤਾ। ਲੜਕਿਆਂ ਦੇ 40 ਕਿਲੋ ਭਾਰ ਵਰਗ ਦਾ ਫਾਈਨਲ ਮੁਕਾਬਲਾ ਬੂਸ਼ੈਹਰਾ ਅਤੇ ਬਾਬਾ ਬੰਦਾ ਸਿੰਘ ਪਬਲਿਕ ਸਕੂਲ ਬਖੋਰਾ ਕਲਾਂ ਵਿਚਾਲੇ ਬਰਾਬਰ ਰਿਹਾ ਜਦਕਿ ਲੜਕੀਆਂ ਦੇ 40 ਕਿਲੋ ਭਾਰ ਵਰਗ ਮੁਕਾਬਲੇ ’ਚ ਪੁਲੀਸ ਲਾਈਨ ਸੰਗਰੂਰ ਦੀ ਟੀਮ ਨੇ ਬਾਜ਼ੀ ਮਾਰੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਬਖੋਰਾ ਕਲਾਂ ਦੀ ਟੀਮ ਨੂੰ ਦੂਜੇ ਸਥਾਨ ’ਤੇ ਸਬਰ ਕਰਨਾ ਪਿਆ। ਟੂਰਨਾਮੈਂਟ ਦੇ ਦੂਜੇ ਦਿਨ ਦਾ ਉਦਘਾਟਨ ਜਸਵਿੰਦਰ ਸਿੰਘ ਰਿੰਪੀ ਸਰਪੰਚ ਲਹਿਲ ਕਲਾਂ ਅਤੇ ਰਾਮ ਲਾਲ ਸ਼ਰਮਾ ਪ੍ਰਧਾਨ ਗਉਸ਼ਾਲਾ ਭੁਟਾਲ ਕਲਾਂ ਨੇ ਕੀਤਾ। ਇਸ ਮੌਕੇ ਉਪ ਪੁਲੀਸ ਕਪਤਾਨ ਬੂਟਾ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਲੜਕੀਆਂ ਦੇ 55 ਕਿਲੋ ਭਾਰ ਵਰਗ ਕਬੱਡੀ ’ਚ ਪੁਲੀਸ ਲਾਈਨ ਸੰਗਰੂਰ ਨੇ ਪਹਿਲਾ ਅਤੇ ਗੁਰੂ ਨਾਨਕ ਅਕੈਡਮੀ ਭੁਟਾਲ ਕਲਾਂ ਨੇ ਦੂਜਾ ਸਥਾਨ ਹਾਸਲ ਕੀਤਾ। ਜੇਤੂਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਆ। ਪ੍ਰਬੰਧਕਾਂ ਨੇ ਅਕੈਡਮੀ ਦੇ ਡੀਪੀ ਜੱਸੀ ਬੰਗਾ ਦਾ ਸਨਮਾਨ ਕੀਤਾ। ਇਸ ਮੌਕੇ ਪ੍ਰਿੰਸੀਪਲ ਪਰਵੀਨ ਕੁਮਾਰ ਵਾਇਸ ਪ੍ਰਿੰਸੀਪਲ ਗੁਰਜੀਤ ਸਿੰਘ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All