ਕਰਤਾਰਪੁਰ ਲਾਂਘੇ ਲਈ ਕਿਸਾਨ ਨੇ 16 ਏਕੜ ਜ਼ਮੀਨ ਦਿੱਤੀ

ਪੰਜਾਬ ਸਰਕਾਰ ਵੱਲੋਂ ਜ਼ਮੀਨ ਲੈਂਡ ਪੋਰਟ ਅਥਾਰਿਟੀ ਹਵਾਲੇ; ਹੋਰ ਕਿਸਾਨਾਂ ਨੂੰ ਵੀ ਪਹਿਲ ਕਰਨ ਦੀ ਅਪੀਲ

ਸਰਹੱਦ ’ਤੇ ਕੰਮ ਦੀ ਸ਼ੁਰੂਆਤ ਮੌਕੇ ਬਜ਼ੁਰਗ ਕਿਸਾਨ ਲੱਖਾ ਸਿੰਘ (ਸਫੈਦ ਪਗੜੀ) ਅਤੇ ਐਸਡੀਐਮ ਢਿੱਲੋਂ ਸਮੇਤ ਹੋਰ ਅਧਿਕਾਰੀ।

ਦਲਬੀਰ ਸੱਖੋਵਾਲੀਆ ਬਟਾਲਾ, 18 ਮਾਰਚ ਭਾਰਤ-ਪਾਕਿ ਸਰਹੱਦ ’ਤੇ ਕਿਸਾਨ ਲੱਖਾ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਰਤਾਰਪੁਰ ਲਾਂਘੇ ਲਈ ਸਾਢੇ 16 ਏਕੜ ਜ਼ਮੀਨ ਬਿਨਾਂ ਸ਼ਰਤ ਦੇਣ ਦੇ ਨਾਲ ਹੀ ਆਈਸੀਪੀ (ਇੰਟੇਗ੍ਰੇਟਿਡ ਚੈੱਕ ਪੋਸਟ) ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਹਾਜ਼ਰ ਸਨ। ਉਨ੍ਹਾਂ ਕਿਸਾਨ ਵੱਲੋਂ ਕੀਤੀ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰਨਾਂ ਕਿਸਾਨਾਂ ਨੂੰ ਵੀ ਅਜਿਹਾ ਉੱਦਮ ਕਰਨਾ ਚਾਹੀਦਾ ਹੈ। ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਜ਼ਮੀਨ ਦਾ ਬਣਦਾ ਹੱਕ ਲਾਜ਼ਮੀ ਅਦਾ ਕਰੇਗੀ। ਪਿੰਡ ਪੱਖੋਕੇ ਟਾਹਲੀ ਸਾਹਿਬ (ਨੇੜੇ ਡੇਰਾ ਬਾਬਾ ਨਾਨਕ) ਦੇ ਕਿਸਾਨ ਲੱਖਾ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਬਿਨਾਂ ਕਿਸੇ ਲਾਲਚ ਤੋਂ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਲਾਂਘਾ ਖੁੱਲ੍ਹਣ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਸੰਗਤ ਦੀ ਆਸ ਨੂੰ ਬੂਰ ਪਏਗਾ ਤੇ ਇਸ ਨਾਲ ਉਨ੍ਹਾਂ ਨੂੰ ਖੁਸ਼ੀ ਹੈ। ਕਿਸਾਨ ਦੇ ਪੁੱਤਰ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ 15 ਏਕੜ ਜ਼ਮੀਨ ਵੀ ਇਸ ਬਣ ਰਹੇ ਲਾਂਘੇ ਦੇ ਦਾਇਰੇ ’ਚ ਆਉਂਦੀ ਹੈ। ਪੰਜਾਬ ਸਰਕਾਰ ਤੇ ਲੈਂਡ ਪੋਰਟ ਅਥਾਰਿਟੀ ਨੇ ਇਸ ਜ਼ਮੀਨ ’ਤੇ ਆਈਸੀਪੀ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਕੈਬਨਿਟ ਮੰਤਰੀ ਰੰਧਾਵਾ ਨੇ ਅਪੀਲ ਕੀਤੀ ਕਿ ਹੋਰ ਕਿਸਾਨ, ਜਿਹੜੇ ਲੰਘੇ ਕਈ ਮਹੀਨਿਆਂ ਤੋਂ ਸ਼ਰਤਾਂ ਤਹਿਤ ਜ਼ਮੀਨ ਦੇਣ ਬਾਰੇ ਕਹਿ ਰਹੇ ਹਨ, ਉਹ ਵੀ ਦਰਿਆਦਿਲੀ ਦਿਖਾਉਣ। ਮੰਤਰੀ ਨੇ ਕਿਹਾ ਕਿ ਬਣਦਾ ਹੱਕ ਅਦਾ ਕੀਤਾ ਜਾਵੇਗਾ। ਐੱਸਡੀਐਮ ਗੁਰਸਿਮਰਨ ਸਿੰਘ ਢਿੱਲੋਂ ਨੇ ਆਈਸੀਪੀ ਦਾ ਕੰਮ ਸ਼ੁਰੂ ਹੋਣ ਦੀ ਪੁਸ਼ਟੀ ਕੀਤੀ ਹੈ।

ਪਾਕਿ ਨੂੰ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਬੇਨਤੀ

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇੱਥੇ ਡੇਰਾ ਬਾਬਾ ਨਾਨਕ ਕੌਮਾਂਤਰੀ ਸਰਹੱਦ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਲੈਂਡ ਪੋਰਟ ਅਥਾਰਿਟੀ ਨੂੰ 50 ਏਕੜ ਜ਼ਮੀਨ ਸੌਂਪ ਦਿੱਤੀ ਗਈ ਹੈ। ਇੱਥੇ ਆਈਸੀਪੀ ਦਾ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਾਕਿਸਤਾਨ ਨੂੰ ਅਪੀਲ ਕੀਤੀ ਗਈ ਹੈ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਕੇ ਇਸ ਦੀ ਥਾਂ ਹੋਰ ਦਸਤਾਵੇਜ਼ ਲਏ ਜਾਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇੱਥੇ ‘ਲਾਈਟ ਐਂਡ ਸਾਊਂਡ ਸ਼ੋਅ’ ਲਈ 50 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਰੰਧਾਵਾ ਨੇ ਦੱਸਿਆ ਕਿ ਕੌਮੀ ਮਾਰਗ ਅਥਾਰਿਟੀ ਵੱਲੋਂ ਲਾਂਘੇ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੂਰਬੀਨ ਰਾਹੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਤੇ ਪਾਕਿਸਤਾਨ ਸਰਕਾਰ ਵੱਲੋਂ ਬਣਾਏ ਜਾ ਰਹੇ ਲਾਂਘੇ ਦੇ ਕੰਮ ਨੂੰ ਵੀ ਦੇਖਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਜ਼ਹਿਰੀਲੀ ਸ਼ਰਾਬ ਮਾਮਲਾ: ਬਾਜਵਾ ਤੇ ਦੂਲੋ ਨੇ ਕੈਪਟਨ ਖ਼ਿਲਾਫ਼ ਮੋਰਚਾ ਖੋਲ੍ਹਿਆ

ਜ਼ਹਿਰੀਲੀ ਸ਼ਰਾਬ ਮਾਮਲਾ: ਬਾਜਵਾ ਤੇ ਦੂਲੋ ਨੇ ਕੈਪਟਨ ਖ਼ਿਲਾਫ਼ ਮੋਰਚਾ ਖੋਲ੍ਹਿਆ

ਕਾਂਗਰਸੀ ਸੰਸਦ ਮੈਂਬਰਾਂ ਨੇ ਰਾਜਪਾਲ ਬਦਨੌਰ ਨੂੰ ਮਿਲ ਕੇ ਮਾਮਲੇ ਦੀ ਸੀਬ...

ਭੂਮੀ ਪੂਜਨ: ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਪੱਤਰ

ਭੂਮੀ ਪੂਜਨ: ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਪੱਤਰ

ਰਾਮ ਮੰਦਰ ਦੇ ਨਿਰਮਾਣ ਲਈ ਪੰਜ ਸਰੋਵਰਾਂ ਦਾ ਜਲ ਲੈ ਕੇ ਜਾਵਾਂਗੇ: ਸੰਦੀਪ...