ਕਰਜ਼ਾ ਮੁਆਫ਼ੀ ਲਈ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਪ੍ਰਦਰਸ਼ਨ

ਬੀਰਇੰਦਰ ਸਿੰਘ ਬਨਭੌਰੀ ਸੁਨਾਮ ਊਧਮ ਸਿੰਘ ਵਾਲਾ, 30 ਮਈ ਸਰਕਾਰੀ ਤੇ ਪ੍ਰਾਈਵੇਟ ਕਰਜ਼ਿਆਂ ਦੀ ਮੁਆਫੀ ਲਈ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਛੇੜੀ ਮੁਹਿੰਮ ਤਹਿਤ ਅੱਜ ਸੁਨਾਮ ਦੇ ਪਿੰਡਾਂ ਉਗਰਾਹਾਂ, ਰਾਮਗੜ੍ਹ ਜਵੰਦੇ ਅਤੇ ਨੀਲੋਵਾਲ ਵਿਖੇ ਰੈਲੀਆਂ ਕੀਤੀਆਂ ਗਈਆਂ। ਰੈਲੀਆਂ ਵਿਚ ਔਰਤਾਂ ਦੀ ਭਰਵੀਂ ਸ਼ਮੂਲੀਅਤ ਰਹੀ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਆਗੂ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਗਰੀਬ ਔਰਤਾਂ ਤੋਂ ਲੌਕਡਾਊਨ ਦੇ ਦੌਰਾਨ ਕਿਸ਼ਤਾਂ ਦੀ ਵਸੂਲੀ ਧੱਕੇ ਨਾਲ ਕੀਤੀ ਜਾ ਰਹੀ ਹੈ। ਏਨਾ ਹੀ ਨਹੀਂ ਇਨ੍ਹਾਂ ਕੰਪਨੀਆਂ ਵੱਲੋਂ ਕਿਸ਼ਤਾਂ ਨਾ ਭਰਨ ’ਤੇ ਮੋਟੇ ਜ਼ੁਰਮਾਨੇ ਲਾਉਣ ਅਤੇ ਸਮਾਨ ਦੀ ਨਿਲਾਮੀ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਮਜ਼ਦੂਰ ਆਗੂ ਨੇ ਕਿਹਾ ਕਿ ਜਥੇਬੰਦੀ ਵੱਲੋਂ ਇਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਘਮੰਡ ਸਿੰਘ ਉਗਰਾਹਾਂ, ਮੇਲਾ ਸਿੰਘ, ਬਘੇਲ ਸਿੰਘ, ਹਰਪ੍ਰੀਤ ਕੌਰ, ਜਸਵੀਰ ਕੌਰ, ਹਰਦੇਵ ਕੌਰ ਅਤੇ ਚਰਨਜੀਤ ਕੌਰ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All