ਕਸ਼ਮੀਰੀ ਲੋਕਾਂ ਦੇ ਹੱਕ ਵਿਚ ਬਠਿੰਡਾ ਵਿਚ ਰੈਲੀ ਤੇ ਮੁਜ਼ਾਹਰਾ

ਬਠਿੰਡਾ ਵਿਚ ਕਸ਼ਮੀਰੀ ਲੋਕਾਂ ਦੇ ਹੱਕ ਰੋਸ ਮਾਰਚ ਕੱਢਦੇ ਹੋਏ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਵਰਕਰ। ਫ਼ੋਟੋ ਪਵਨ ਸ਼ਰਮਾ

ਮਨੋਜ ਸ਼ਰਮਾ ਬਠਿੰਡਾ 10 ਸਤੰਬਰ ਅੱਜ ਵੱਖ ਵੱਖ ਜਥੇਬੰਦੀਆਂ ਵੱਲੋਂ ਅੱਜ ਬਠਿੰਡਾ ਦੀ ਦਾਣਾ ਮੰਡੀ ਵਿਚ ਕੇਂਦਰ ਸਰਕਾਰ ਵੱਲੋਂ ਧਾਰਾ 370 ਅਤੇ 35 ਏ ਨੂੰ ਤੋੜਨ ਅਤੇ ਜੰਮੂ ਕਸ਼ਮੀਰ ਨੂੰ ਵੰਡ ਕੇ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਦੇ ਕੀਤੇ ਫ਼ੈਸਲੇ ਨੂੰ ਵਾਪਸ ਲੈਣ ਤੇ ਮੋਦੀ ਸਰਕਾਰ ਖ਼ਿਲਾਫ਼ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਔਰਤ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਹਰਿੰਦਰ ਬਿੰਦੂ, ਸ਼ਿੰਗਾਰਾ ਸਿੰਘ ਮਾਨ ਨੇ ਕਸ਼ਮੀਰ ਵਿਚੋਂ ਹਰ ਕਿਸਮ ਦੇ ਦਾਬੇ ਤੇ ਦਹਿਸ਼ਤ ਨੂੰ ਖ਼ਤਮ ਕਰ ਕੇ ਕਸ਼ਮੀਰੀ ਲੋਕਾਂ ਨੂੰ ਸਵੈ-ਨਿਰਨੇ ਦਾ ਹੱਕ ਦੇਣ ਦੀ ਮੰਗ ਕਰਦਿਆਂ ਕਸ਼ਮੀਰੀ ਲੋਕਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨਾਲ ਇੱਕਮੁੱਠਤਾ ਦਾ ਪ੍ਰਗਟਾਵਾ ਕੀਤਾ। ਰੈਲੀ ਉਪਰੰਤ ਸ਼ਹਿਰ ਅੰਦਰ ਮਾਰਚ ਕੱਢਿਆ ਫਾਇਰ ਜੋ ਬਰਗੇਡ ਚੌਂਕ ਸਮਾਪਤ ਹੋਇਆ। ਮਾਰਚ ਮੌਕੇ ਕਸ਼ਮੀਰ ਕਸ਼ਮੀਰੀ ਲੋਕਾਂ ਦਾ- ਨਹੀਓ ਹਿੰਦ ਪਾਕ ਜੋਕਾਂ ਦਾ, ਸ਼ਾਹ ਮੋਦੀ ਦੀ ਨਹੀਂ ਜਗੀਰ-ਕਸ਼ਮੀਰੀ ਲੋਕਾਂ ਦਾ ਕਸ਼ਮੀਰ, ਕਸ਼ਮੀਰ ਵਿਚੋਂ ਫ਼ੌਜਾਂ ਬਾਹਰ ਕੱਢੋ-ਬਾਹਰ ਕੱਢੋ ਆਦਿ ਨਾਅਰੇ ਲਾ ਕੇ ਲੋਕਾਂ ਨੂੰ ਕਸ਼ਮੀਰੀ ਲੋਕਾਂ ਦੇ ਹੱਕ ਵਿਚ ਨਾਅਰੇ ਲਗਾਏ। , ਮੋਠੂ ਸਿੰਘ ਕੋਟੜਾ, ਹਰਜਿੰਦਰ ਸਿੰਘ ਬੱਗੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਜ਼ੋਰਾ ਸਿੰਘ ਨਸਰਾਲੀ, ਸੇਵਕ ਸਿੰਘ ਮਹਿਮਾ ਸਰਜਾ, ਤੀਰਥ ਸਿੰਘ ਕੋਠਾ ਗੁਰੂ ਤੇ ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਕੁਮਾਰ ਘੁੱਦਾ ਆਦਿ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤੀ ਹਾਕਮਾਂ ਨੇ 72 ਸਾਲ ਤੋਂ ਕਸ਼ਮੀਰ ਦੇ ਲੋਕਾਂ ਨੂੰ ਫ਼ੌਜਾਂ ਦੀ ਤਾਕਤ ਨਾਲ ਦਬਾ ਕੇ ਰੱਖਿਆ ਹੋਇਆ ਹੈ । ਬੁਲਾਰਿਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਪਣੇ ਰਾਜ-ਭਾਗ ਦੀ ਉਮਰ 0ਲੰਮੀ ਕਰਨ ਅਤੇ ਆਪਣੇ ਆਰਥਿਕ ਹੱਲੇ ਨੂੰ ਲੋਕਾਂ ’ਤੇ ਮੜ੍ਹਨ ਲਈ ਫ਼ਿਰਕੂ ਤੇ ਅੰਨ੍ਹੀ ਕੌਮਪ੍ਰਸਤੀ ਦੇ ਦੁਆਲੇ ਫਾਸੀ ਲਾਮ ਬੰਦੀਆਂ ਕਰ ਰਹੀ ਹੈ। ਦਲਿਤ ਲੋਕਾਂ, ਦਬਾਈਆਂ ਕੌਮੀਅਤਾਂ ਤੇ ਧਾਰਮਿਕ ਘੱਟ ਗਿਣਤੀਆਂ ਵਿਸ਼ੇਸ਼ ਕਰ ਕੇ ਮੁਸਲਮਾਨ ਧਾਰਮਿਕ ਫ਼ਿਰਕੇ ਨੂੰ ਆਰ.ਐਸ.ਐਸ. ਤੇ ਬਜਰੰਗ ਦਲ ਵਰਗੀਆਂ ਇਹਦੀਆਂ ਫ਼ਿਰਕੂ ਜਥੇਬੰਦੀਆਂ ਨਿਸ਼ਾਨਾਂ ਬਣਾ ਰਹੀਆਂ ਹਨ। ਉਨਾ ਹੋਕਾ ਦਿੱਤਾ ਕਿ ਇਸ ਦਾ ਡਟ ਕੇ ਵਿਰੋਧ ਹੋਣਾ ਚਾਹੀਦਾ ਹੈ। ਰੈਲੀ ਵਿਚ ਹਾਜ਼ਰ ਲੋਕਾਂ ਨੇ ਮਨਜੀਤ ਧਨੇਰ ਦੀ ਉਮਰ ਕੈਦ ਦੀ ਕੀਤੀ ਸਜ਼ਾ ਨੂੰ ਰੱਦ ਕਰਨ ਦਾ ਮਤਾ ਪਾਸ ਕੀਤਾ। ਇਸ ਮੌਕੇ ਜਸਵੀਰ ਸਿੰਘ ਬੁਰਜ ਸੇਮਾ, ਮੋਹਣਾ ਸਿੰਘ ਚੱਠੇਵਾਲ, ਬਲਜੀਤ ਸਿੰਘ ਪੂਹਲਾ, ਮਾਸਟਰ ਸੁਖਦੇਵ ਸਿੰਘ ਜਵੰਦਾ, ਅਮਰੀਕ ਸਿੰਘ ਸਿਵੀਆ, ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ । ਅਜਮੇਰ ਸਿੰਘ ਅਕਲੀਆ ਅਤੇ ਨਿਰਮਲ ਸਿੰਘ ਸਿਵੀਆ ਨੇ ਲੋਕ ਪੱਖੀ ਗੀਤ ਸੰਗੀਤ ਪੇਸ਼ ਕੀਤੇ।

ਪਿੰਡ ਭਾਗਸਰ ’ਚ ਰੋਸ ਮਾਰਚ, ਸਵੈ-ਨਿਰਣੇ ਦਾ ਹੱਕ ਬਹਾਲ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ ) ਪਿੰਡ ਭਾਗਸਰ ’ਚ ਕਿਸਾਨਾਂ, ਖੇਤ ਮਜ਼ਦੂਰਾਂ, ਔਰਤਾਂ ਤੇ ਨੌਜਵਾਨਾਂ ਵਲੋਂ ਕਸ਼ਮੀਰੀ ਲੋਕਾਂ ਦੇ ਸਵੈ-ਨਿਰਣੇ ਦੇ ਹੱਕ ’ਚ ਇੱਕਤਰਤਾ ਕੀਤੀ ਗਈ ਤੇ ਪਿੰਡ ’ਚ ਰੋਸ ਮਾਰਚ ਕੀਤਾ ਗਿਆ। ਲੋਕ ਮੋਰਚਾ ਪੰਜਾਬ ਦੇ ਸੂਬਾ ਕਮੇਟੀ ਆਗੂ ਗੁਰਦੀਪ ਸਿੰਘ ਖੁੱਡੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਠੋਸੇ ਗਏ ਇਸ ਅਮਲ ਉਪਰੰਤ ਵਿਰੋਧ ਕਰ ਰਹੇ ਕਸ਼ਮੀਰੀ ਆਗੂਆਂ ਸਮੇਤ ਸੈਂਕੜੇ ਲੋਕਾਂ ਨੂੰ ਜੇਲ੍ਹਾਂ ’ਚ ਡੱਕਿਆ ਗਿਆ। ਮੀਡੀਆ ’ਤੇ ਐਮਰਜੈਂਸੀ ਲਾ ਕੇ ਸਰਕਾਰੀ ਤਸ਼ੱਦਦ ਨੂੰ ਲੁਕੋਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਹਾਕਮ ਜਮਾਤੀ ਸਿਆਸੀ ਪਾਰਟੀਆਂ ਕਸ਼ਮੀਰ ਦੀ ਵਰਤੋਂ ਫ਼ਿਰਕੂ ਤੇ ਕੌਮੀ ਸ਼ਾਸਨ ਵਾਦੀ ਲਾਮਬੰਦੀਆਂ ਲਈ ਕਰਦੀਆਂ ਰਹੀਆਂ ਹਨ। ਕਸ਼ਮੀਰ ’ਚੋਂ ਧਾਰਾ 35ਏ ਖਤਮ ਕਰਕੇ ਕਾਰਪੋਰੇਟਾਂ ਦੀ ਅੰਨ੍ਹੀ ਲੁੱਟ ਲਈ ਦਰਵਾਜ਼ੇ ਖੋਲ ਦਿੱਤੇ ਗਏ ਹਨ। ਇਸ ਮੌਕੇ ਪਿਆਰਾ ਲਾਲ ਦੋਦਾ ਨੇ ਸੰਬੋਧਨ ਕੀਤਾ। ਇਸ ਮੌਕੇ ਲੋਕ ਮੋਰਚਾ ਪੰਜਾਬ ਨੇ ਜੇਐਨਯੂ ਦੀ ਸਾਬਕਾ ਵਿਦਿਆਰਥਣ ਆਗੂ ਸ਼ਾਹਿਲਾ ਰਸ਼ੀਦ ’ਤੇ ਸਰਕਾਰ ਵੱਲੋਂ ਦੇਸ਼ ਧ੍ਰੋਹ ਦਾ ਪਰਚਾ ਦਰਜ ਕਰਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਪਰਿਵਾਰ ਨੇ ਦਾਅਵਾ ਕੀਤਾ; ਜਾਨ ਬਚਾਊਣ ਲਈ ਸਰਕਾਰ ਤੋਂ ਇਲਾਜ ਦੀ ਮੰਗ

ਪਿਸ਼ਾਵਰ ਦੀ ਮਸ਼ਹੂਰ ‘ਕਪੂਰ ਹਵੇਲੀ’ ਨੂੰ ਢਾਹੁਣਾ ਚਾਹੁੰਦਾ ਹੈ ਮਾਲਕ

ਪਿਸ਼ਾਵਰ ਦੀ ਮਸ਼ਹੂਰ ‘ਕਪੂਰ ਹਵੇਲੀ’ ਨੂੰ ਢਾਹੁਣਾ ਚਾਹੁੰਦਾ ਹੈ ਮਾਲਕ

ਬੌਲੀਵੁੱਡ ਦੇ ਕਪੂਰ ਪਰਿਵਾਰ ਦੀ ਜੱਦੀ ਵਿਰਾਸਤ ਹੈ ਇਤਿਹਾਸਕ ਇਮਾਰਤ

ਸ਼ਹਿਰ

View All