ਕਾਂਗਰਸੀ ਸਰਪੰਚ ਦੇ ਘਰ ’ਚ ਦਾਖ਼ਲ ਹੋ ਕੇ ਅਣਪਛਾਤਿਆਂ ਨੇ ਚਲਾਈ ਗੋਲੀ

ਗੋਲੀਆਂ ਦੇ ਨਿਸ਼ਾਨ ਵਿਖਾਉਂਦੇ ਹੋਏ ਸਰਪੰਚ ਅਤੇ ਉਸ ਦੇ ਪਰਿਵਾਰਕ ਮੈਂਬਰ।

ਨਰਿੰਦਰ ਸਿੰਘ ਭਿੱਖੀਵਿੰਡ, 1 ਦਸੰਬਰ ਤਰਨਤਾਰਨ ਦੇ ਥਾਣਾ ਭਿੱਖੀਵਿੰਡ ਅਧੀਨ ਪੈਂਦੇ ਪਿੰਡ ਬੈਂਕਾ ਵਿਚ ਕਾਂਗਰਸ ਪਾਰਟੀ ਦੇ ਮੌਜੂਦਾ ਸਰਪੰਚ ’ਤੇ ਰਾਤ ਸਮੇਂ ਕੁਝ ਵਿਅਕਤੀਆਂ ਵੱਲੋਂ ਗੋਲੀ ਚਲਾਈ ਗਈ।ਅਮਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ’ਤੇ ਪਿਛਲੇ ਸਾਲ ਵੀ ਹਮਲਾ ਹੋਇਆ ਸੀ। ਉਨ੍ਹਾਂ ਮੰਗ ਕੀਤੀ ਪੁਲੀਸ ਹਮਲਾ ਕਰਨ ਵਾਲੇ ਦੋਸ਼ੀਆ ਨੂੰ ਕਾਬੂ ਕਰਕੇ ਸੱਚ ਸਾਹਮਣੇ ਲਿਆਵੇ। ਮੌਜੂਦਾ ਕਾਂਗਰਸੀ ਸਰਪੰਚ ਕਰਮਬੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਕਮਰੇ ਵਿੱਚ ਲੰਮੇ ਪਿਆ ਹੋਇਆ ਸੀ ਕਿ ਇਸ ਦੌਰਾਨ ਕੋਈ ਖੜਾਕ ਸੁਣਾਈ ਦਿੱਤਾ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆ ਨੇ ਜਾ ਕੇ ਦੇਖਿਆ ਤਾਂ ਗੱਡੀ ਦੇ ਉੱਪਰ ਗੋਲੀ ਨੁਮਾ ਚੀਜ਼ ਦੇ ਨਿਸ਼ਾਨ ਪਏ ਹੋਏ ਸਨ ਅਤੇ ਕੰਧ ’ਤੇ ਵੀ ਇਸੇ ਤਰ੍ਹਾਂ ਦੇ ਹੀ ਨਿਸ਼ਾਨ ਪਏ ਹੋਏ ਸਨ। ਜਦ ਉਨ੍ਹਾਂ ਨੇ ਭਾਲ ਸ਼ੁਰੂ ਕੀਤੀ ਤਾਂ ਉਨ੍ਹਾਂ ਨੂੰ ਕੰਧ ਦੇ ਨਜ਼ਦੀਕ ਗੋਲੀ ਦੇ ਖੋਲ੍ਹ ਦਿਖਾਈ ਦਿੱਤੇ, ਜਿਸ ’ਤੇ ਉਨ੍ਹਾਂ ਨੇ ਤੁਰੰਤ ਇਹ ਸਾਰੀ ਘਟਨਾ ਦੀ ਜਾਣਕਾਰੀ ਪੁਲੀਸ ਚੌਕੀ ਸੁਰਸਿੰਘ ਦਿੱਤੀ। ਪਹੁੰਚੀ ਪੁਲੀਸ ਪਾਰਟੀ ਵੱਲੋਂ ਗੋਲੀ ਦੇ ਖੋਖੇ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪਰਿਵਾਰ ਨੂੰ ਬੰਧਕ ਬਣਾ ਕੇ ਸਾਬਕਾ ਸਰਪੰਚ ਦੇ ਘਰੋਂ ਸੋਨਾ ਅਤੇ ਨਕਦੀ ਚੋਰੀ

ਚੋਹਲਾ ਸਾਹਿਬ (ਪੱਤਰ ਪ੍ਰੇਰਕ): ਜ਼ਿਲ੍ਹਾ ਤਰਨਤਾਰਨ ਦੇਅਧੀਨ ਆਉਂਦੇ ਪਿੰਡ ਕਿੜੀਆਂ ਵਿਚ ਹਥਿਆਰਾਂ ਨਾਲ ਲੈੱਸ ਨਕਾਬਪੋਸ਼ ਵਿਅਕਤੀਆਂ ਨੇ ਦੇ ਸਾਬਕਾ ਸਰਪੰਚ ਦੇ ਘਰ ਦਾਖਲ ਹੋ ਕੇ ਪਰਿਵਾਰਕ ਮੈਂਬਰਾਂ ਨੂੰ ਬੰਧਕ ਬਣਾ ਕੇ ਘਰ ਵਿਚੋਂ 12 ਤੋਲੇ ਸੋਨਾ ਅਤੇ ਪੌਣੇ ਦੋ ਲੱਖ ਦੀ ਨਕਦੀ ਲੁੱਟ ਲਈ। ਥਾਣਾ ਚੋਹਲਾ ਸਾਹਿਬ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਫਿੰਗਰ ਪ੍ਰਿੰਟ ਮਾਹਿਰਾਂ ਨੂੰ ਨਾਲ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਬਕਾ ਸਰਪੰਚ ਗੁਰਮੇਜ ਸਿੰਘ ਦੀ ਪਤਨੀ ਰਵਿੰਦਰਜੀਤ ਕੌਰ ਨੇ ਦੱਸਿਆ ਕਿ ਉਸਦਾ ਪਤੀ ਕੰਮ ਕਾਰ ਦੇ ਸਿਲਸਿਲੇ ਵਿਚ ਘਰ ਤੋਂ ਬਾਹਰ ਗਿਆ ਸੀ ਅਤੇ ਉਹ ਆਪਣੇ ਬੇਟੇ ਸੂਰਜਪ੍ਰਤਾਪ ਸਿੰਘ, ਬੇਟੀਆਂ ਕਿਰਨਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਸਮੇਤ ਘਰ ਸੁੱਤੀ ਪਈ ਸੀ ਤਾਂ ਅੱਧੀ ਰਾਤ ਤੋਂ ਬਾਅਦ 8-10 ਨਕਾਬਪੋਸ਼ ਵਿਅਕਤੀ ਕੰਧ ਟੱਪ ਕੇ ਘਰ ਅੰਦਰ ਦਾਖਲ ਹੋਏ ਜਿਹਨਾਂ ਨੇ ਪਿਸਤੌਲ, ਕਿਰਪਾਨਾਂ ਅਤੇ ਦਾਤਰਾਂ ਦੀ ਨੋਕ ’ਤੇ ਉਨ੍ਹਾਂ ਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਅਤੇ ਘਰ ਵਿਚ ਅਲਮਾਰੀ ਵਿਚ ਪਏ ਕਰੀਬ 12 ਤੋਲੇ ਸੋਨੇ ਦੇ ਗਹਿਣਿਆਂ ਤੋਂ ਇਲਾਵਾ ਪੌਣੇ ਦੋ ਲੱਖ ਦੀ ਨਕਦੀ ਲੈ ਕੇ ਫਰਾਰ ਹੋ ਗਏ। ਜ਼ਿਕਰਯੋਗ ਹੈ ਕਿ ਲੁਟੇਰਿਆਂ ਨੇ ਪਿੰਡ ਵਿਚ ਹੀ ਪਹਿਲਾਂ ਦੋ ਘਰਾਂ ਵਿਚ ਚੋਰੀ ਦੀ ਕੋਸ਼ਿਸ਼ ਕੀਤੀ ਸੀ । ਡਿਊਟੀ ਅਫਸਰ ਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਫਿੰਗਰ ਪ੍ਰਿੰਟ ਅਤੇ ਮੋਬਾਈਲ ਡੰਪ ਦੀ ਮਦਦ ਲਈ ਜਾ ਰਹੀ ਹੈ ਅਤੇ ਪੁਲੀਸ ਜਲਦੀ ਹੀ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕਰ ਲਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All