ਕਾਂਗਰਸ ਫਿਰਕਾਪ੍ਰਸਤੀ ਖ਼ਿਲਾਫ਼ ਆਵਾਜ਼ ਬੁਲੰਦ ਕਰੇ: ਜੈਰਾਮ

ਕੋਚੀ, 13 ਫਰਵਰੀ ਮੁਲਕ ’ਚ ਕਾਂਗਰਸ ਦੇ ਘੱਟ ਗਿਣਤੀ ਫਿਰਕਿਆਂ ਪ੍ਰਤੀ ਨਰਮੀ ਦੇ ਪ੍ਰਚਾਰ ਤੋਂ ਫਿਕਰਮੰਦ ਸੀਨੀਅਰ ਆਗੂ ਜੈਰਾਮ ਰਮੇਸ਼ ਨੇ ਕਿਹਾ ਹੈ ਕਿ ਪਾਰਟੀ ਇਸ ਮੁੱਦੇ ’ਤੇ ਚੋਣਵੇਂ ਢੰਗ ਨਾਲ ਅੱਗੇ ਨਹੀਂ ਵਧ ਸਕਦੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਕਾਂਗਰਸ ਨੂੰ ਪਾਪੂਲਰ ਫਰੰਟ ਆਫ਼ ਇੰਡੀਆ (ਪੀਐੱਫਆਈ) ਵਰਗੀ ਫਿਰਕਾਪ੍ਰਸਤੀ ਨੂੰ ਵੀ ਨਿਸ਼ਾਨੇ ’ਤੇ ਲੈਣਾ ਚਾਹੀਦਾ ਹੈ। ਜੈਰਾਮ ਰਮੇਸ਼ ਨੇ ਕਿਹਾ ਕਿ ਪੀਐੱਫਆਈ ਜਾਂ ਜਮਾਤ-ਏ-ਇਸਲਾਮੀ ਵਰਗੀ ਫਿਰਕਾਪ੍ਰਸਤੀ ਵੀ ਆਰਐੱਸਐੱਸ ਵਾਂਗ ਮੁਲਕ ਲਈ ਖ਼ਤਰਨਾਕ ਹੈ। ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਬਾਰੇ ਉਨ੍ਹਾਂ ਕਿਹਾ ਕਿ ਭਾਜਪਾ ਚੋਣਾਂ ਨਹੀਂ ਜਿੱਤੀ ਪਰ ਨਤੀਜੇ ਕਾਂਗਰਸ ਲਈ ਵੀ ਮਾੜੇ ਰਹੇ ਹਨ। ‘ਇਹ ਕਾਂਗਰਸ ਲਈ ਕਰੋਨਾਵਾਇਰਸ ਵਰਗੀ ਆਫ਼ਤ ਹਨ।’ ਸੀਨੀਅਰ ਕਾਂਗਰਸ ਆਗੂ ਨੇ ਸੁਝਾਅ ਦਿੱਤਾ ਕਿ ਪਾਰਟੀ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਨ ਦੇ ਯਤਨ ਕਰਨੇ ਚਾਹੀਦੇ ਹਨ ਨਹੀਂ ਤਾਂ ਇਸ ਦੇ ਅਪ੍ਰਸੰਗਕ ਹੋਣ ਦੀ ਚੁਣੌਤੀ ਖੜ੍ਹੀ ਹੋ ਜਾਵੇਗੀ। ਉਨ੍ਹਾਂ ਵਿਵਾਦਤ ਸੀਏਏ ਬਾਰੇ ਕਿਹਾ ਕਿ ਕਿਸੇ ਦੀ ਨਾਗਰਿਕਤਾ ਨੂੰ ਖੋਹਿਆ ਨਹੀਂ ਜਾ ਸਕਦਾ ਹੈ ਪਰ ਕਿਸੇ ਖਾਸ ਫਿਰਕੇ ਨੂੰ ਨਾਗਰਿਕਤਾ ਦੇਣ ਦਾ ਉਹ ਵਿਰੋਧ ਕਰਦੇ ਹਨ। ਸ੍ਰੀ ਜੈਰਾਮ ਰਮੇਸ਼ ਨੇ ਕਿਹਾ ਕਿ ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਨੂੰ ਜੇਕਰ ਆਪਣੀ ਨਾਗਰਿਕਤਾ ਖੁੰਝਣ ਦਾ ਭੈਅ ਹੈ ਤਾਂ ਉਨ੍ਹਾਂ ਨੂੰ ਐੱਨਪੀਆਰ ਅਤੇ ਨਾਗਰਿਕਤਾ ਰਜਿਸਟਰ ਖ਼ਿਲਾਫ਼ ਪ੍ਰਦਰਸ਼ਨ ਕਰਨਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਦਰਸ਼ਨ ਜਾਰੀ ਰੱਖਣ ਨਾਲ ਭਾਜਪਾ ਅਤੇ ਫਿਰਕੂ ਮੁਸਲਿਮਾਂ ਦੇ ਹਿੱਤ ਪੂਰੇ ਹੁੰਦੇ ਹਨ। -ਪੀਟੀਆਈ

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All