ਕਾਮਿਆਂ ਨੂੰ ਪੱਕਾ ਕਰਨ ਵਾਲਾ ਮਾਮਲਾ ਵਿਚਾਰਿਆ ਜਾਵੇਗਾ: ਧਰਮਸੋਤ

ਕੈਬਨਿਟ ਮੰਤਰੀ ਧਰਮਸੋਤ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ। -ਫੋਟੋ: ਸੋਢੀ

ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 14 ਫਰਵਰੀ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕਰਨ ਵਾਲਾ ਕੇਸ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਇਥੋਂ ਦੇ ਸੈਕਟਰ-68 ਸਥਿਤ ਵਣ ਭਵਨ ਸਥਿਤ ਜੰਗਲਾਤ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਧਰਮਸੋਤ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਦਿਹਾੜੀਦਾਰ ਕਾਮਿਆਂ ਦੀ ਸੀਨੀਅਰਤਾ ਸੂਚੀ ਤਿਆਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕਰਨ ਲਈ ਜਲਦ ਹੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਸ੍ਰੀ ਧਰਮਸੋਤ ਨੇ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਦਫ਼ਤਰੀ ਅਤੇ ਫੀਲਡ ਕਰਮਚਾਰੀਆਂ ਨੂੰ ਪੂਰੀ ਲਗਨ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਸੂਬੇ ਵਿੱਚ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਅਤੇ ਹੋਰਨਾਂ ਲੋਕਾਂ ਨੂੰ ਸਰਕਾਰੀ ਅਤੇ ਖਾਲੀ ਥਾਵਾਂ ਵਿੱਚ ਫੁੱਲ ਬੂਟੇ ਲਗਾਉਣ ਲਈ ਜਾਗਰੂਕ ਕੀਤਾ ਜਾਵੇ ਤਾਂ ਵਾਤਾਵਰਨ ਨੂੰ ਵੀ ਸਾਫ ਸੁਥਰਾ ਬਣਾਇਆ ਜਾ ਸਕੇ। ਜੰਗਲਾਤ ਮੰਤਰੀ ਨੇ ਮੁਲਾਜ਼ਮ ਜਥੇਬੰਦੀਆਂ ਨੂੰ ਸੀਨੀਅਰ ਸੂਚੀ ਮੁਤਾਬਕ ਤਰੱਕੀਆਂ ਦੇਣ ਅਤੇ ਪੱਕਾ ਕਰਨ ਅਤੇ ਉਨ੍ਹਾਂ ਦੀਆਂ ਹੋਰ ਜਾਇਜ਼ ਮੰਗਾਂ ਨੂੰ ਵੀ ਨਿਯਮਾਂ ਅਨੁਸਾਰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕੁਲਦੀਪ ਕੁਮਾਰ ਪ੍ਰਮੁੱਖ ਮੁੱਖ ਵਣਪਾਲ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ