ਕਾਰ ਦਰੱਖਤ ਨਾਲ ਟਰਕਾਈ, ਨੌਜਵਾਨ ਦੀ ਮੌਤ, ਪਤਨੀ ਤੇ ਬੱਚੇ ਜ਼ਖ਼ਮੀ

ਰਮੇਸ਼ ਭਾਰਦਵਾਜ ਲਹਿਰਾਗਾਗਾ, 26 ਮਈ ਲਹਿਰਾਗਾਗਾ-ਸੁਨਾਮ ਮੁੱਖ ਸੜਕ ’ਤੇ ਪਿੰਡ ਖੋਖਰ ਕਲਾ ਨੇੜੇ ਸਹੁਰੇ ਜਾ ਰਹੇ ਨੌਜਵਾਨ ਦੀ ਕਾਰ ਦਰੱਖਤ ਨਾਲ ਟਕਰਾ ਗਈ ਜਿਸ ਕਾਰਨ ਚਾਲਕ ਦੀ ਮੌਤ ਹੋ ਗਈ ਹੈ। ਇਸ ਹਾਦਸੇ ’ਚ ਚਾਲਕ ਦੀ ਪਤਨੀ ਅਤੇ ਸਾਲੀ ਅਤੇ ਦੋ ਬੱਚੇ ਗੰਭੀਰ ਜ਼ਖ਼ਮੀ ਹੋ ਗਏ ਹਨ। ਚਾਲਕ ਗਗਨਦੀਪ ਸਿੰਘ (27) ਪੁੱਤਰ ਗੁਰਜੰਟ ਸਿੰਘ ਵਾਸੀ ਬਧੇਸਾ ਸੰਗਰੂਰ ਨੂੰ ਜਦੋਂ ਇਲਾਜ ਲਈ ਰਾਜਿਦਰਾ ਹਸਪਤਾਲ ਪਟਿਆਲਾ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ’ਚ ਉਸ ਦੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਹਸਪਤਾਲ ’ਚ ਦਾਖਲ ਕਰਵਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗਗਨਦੀਪ ਸਿੰਘ ਕਾਰ ’ਤੇ ਪਤਨੀ ਰੀਤੂ ਕੌਰ, ਸਾਲੀ ਗੁਰਪ੍ਰੀਤ ਕੌਰ ਤੇ ਆਪਣੇ ਦੋ ਛੋਟੇ ਬੱਚਿਆਂ ਨਾਲ ਲਹਿਰਾਗਾਗਾ ਨੇੜਲੇ ਪਿੰਡ ਬਖੋਰਾ ਕਲਾ ਸਹੁਰੇ ਜਾ ਰਿਹਾ ਸੀ ਤਾਂ ਅਚਾਨਕ ਕਾਰ ਬੇਕਾਬੂ ਹੋ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦੋ ਦਿਨ ਬਹੁਤ ਹੀ ਭਾਰੀ ਮੀਂਹ ਦੀ ਚਿਤਾਵਨੀ

ਦੋ ਦਿਨ ਬਹੁਤ ਹੀ ਭਾਰੀ ਮੀਂਹ ਦੀ ਚਿਤਾਵਨੀ

* ਮੌਸਮ ਵਿਭਾਗ ਅਨੁਸਾਰ ਅਗਲੇ 2-3 ਦਿਨਾਂ ਦੌਰਾਨ ਉੱਤਰੀ ਅਤੇ ਪੱਛਮੀ ਭਾਰ...

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

* ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਇਮਾਨਦਾਰੀ ਟੈਕਸ ਅਦਾ ਕਰਨ ਤੇ...

ਜਲਾਲਪੁਰ ਤੇ ਕੰਬੋਜ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ

ਜਲਾਲਪੁਰ ਤੇ ਕੰਬੋਜ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ

* ਅਕਾਲੀ ਦਲ ਨੇ ਸ਼ਰਾਬ ਮਾਫ਼ੀਆ ਖਿਲਾਫ਼ ਘੱਗਰ ਸਰਾਏ ’ਚ ਦਿੱਤਾ ਧਰਨਾ * ...

ਰਾਮ ਮੰਦਰ ਟਰੱਸਟ ਦੇ ਮੁਖੀ ਨੂੰ ਕਰੋਨਾ

ਰਾਮ ਮੰਦਰ ਟਰੱਸਟ ਦੇ ਮੁਖੀ ਨੂੰ ਕਰੋਨਾ

* ਅਯੁੱਧਿਆ ’ਚ ਭੂਮੀ ਪੂਜਨ ਮੌਕੇ ਮੋਦੀ ਅਤੇ ਹੋਰ ਆਗੂਆਂ ਨਾਲ ਮੰਚ ਕੀਤਾ ...

ਕਮਲਾ ਹੈਰਿਸ ਦੀ ਚੋਣ ਭਾਰਤੀ-ਅਮਰੀਕੀ ਮੁਸਲਮਾਨਾਂ ਤੇ ਸਿੱਖਾਂ ਲਈ ਪ੍ਰਾਪਤੀ

ਕਮਲਾ ਹੈਰਿਸ ਦੀ ਚੋਣ ਭਾਰਤੀ-ਅਮਰੀਕੀ ਮੁਸਲਮਾਨਾਂ ਤੇ ਸਿੱਖਾਂ ਲਈ ਪ੍ਰਾਪਤੀ

ਏਸ਼ਿਆਈ ਮੂਲ ਦੇ ਅਮਰੀਕੀਆਂ ਨੇ ਵੀ ਹੈਰਿਸ ਦੀ ਨਾਮਜ਼ਦਗੀ ਸਲਾਹੀ

ਸ਼ਹਿਰ

View All