ਕਿਰਗਿਸਤਾਨ ਦੀ ਸਾਬਕਾ ਰਾਸ਼ਟਰਪਤੀ ਹਰਿਮੰਦਰ ਸਾਹਿਬ ’ਚ ਨਤਮਸਤਕ

ਕਿਰਗਿਸਤਾਨ ਦੀ ਸਾਬਕਾ ਰਾਸ਼ਟਰਪਤੀ ਹਰਿਮੰਦਰ ਸਾਹਿਬ ’ਚ ਨਤਮਸਤਕ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 18 ਫਰਵਰੀ

ਕਿਰਗਿਸਤਾਨ ਦੀ ਸਾਬਕਾ ਰਾਸ਼ਟਰਪਤੀ ਰੋਜ਼ਾ ਉਤਨਬਾਈਵਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਭਾਰਤ ਦੌਰੇ ਤੇ ਆਈ ਸਾਬਕਾ ਰਾਸ਼ਟਰਪਤੀ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ, ਜਿਥੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਸਿਰੋਪਾਓ, ਧਾਰਮਿਕ ਪੁਸਤਕਾਂ ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਉਨ੍ਹਾਂ ਨੂੰ ਸਿੱਖ ਧਰਮ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਤੋਂ ਜਾਣੂੰ ਕਰਾਇਆ। ਆਪਣੇ ਵਿਚਾਰ ਪ੍ਰਗਟ ਕਰਦਿਆਂ ਸਾਬਕਾ ਰਾਸ਼ਟਰਪਤੀ ਨੇ ਆਖਿਆ ਕਿ ਉਨ੍ਹਾਂ ਨੂੰ ਇਸ ਰੂਹਾਨੀ ਅਸਥਾਨ ’ਤੇ ਆ ਕੇ ਅਸੀਮ ਸ਼ਾਂਤੀ ਮਿਲੀ ਹੈ ਤੇ ਉਹ ਅਗਲੀ ਵਾਰ ਆਪਣੇ ਪਰਿਵਾਰ ਸਹਿਤ ਆਉਣ ਦੀ ਇਛੁੱਕ ਹੈ। ਉਸ ਨੇ ਸਿੱਖ ਧਰਮ ਨੂੰ ਆਧੁਨਿਕ ਧਰਮ ਦਸਦਿਆ ਆਖਿਆ ਕਿ ਇਹ ਸਾਂਝੀ ਵਾਲਤਾ ਦਾ ਸੰਦੇਸ਼ ਦਿੰਦਾ ਹੈ। ਸ੍ਰੀਮਤੀ ਰੋਜ਼ਾ ਅਪਰੈਲ 2010 ਤੋਂ ਦਸੰਬਰ 2011 ਤੱਕ ਕਿਰਗਿਸਤਾਨ ਦੀ ਰਾਸ਼ਟਰਪਤੀ ਰਹੀ ਹੈ। ਇਸ ਤੋਂ ਪਹਿਲਾਂ ਉਹ ਕਿਰਗੀਸਤਾਨ ਦੀ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਵੀ ਰਹਿ ਚੁੱਕੀ ਹੈ। ਉਸ ਨੇ ਇਕ ਅਧਿਆਪਕ ਤੋਂ ਸ਼ੁਰੂਆਤ ਕੀਤੀ ਸੀ ਤੇ 1981 ਵਿੱਚ ਕਮਿਊਨਿਸਟ ਪਾਰਟੀ ਰਾਹੀਂ ਸਿਆਸੀ ਜੀਵਨ ਦੀ ਸ਼ੁਰੂਆਤ ਕੀਤੀ। ਉਹ ਹੁਣ ਤਕ ਕਈ ਅਹਿਮ ਅਹੁਦਿਆਂ ‘ਤੇ ਰਹਿ ਚੁੱਕੀ ਹੈ। 2011 ਵਿੱਚ ਉਸ ਦਾ ਨਾਂ ਵਿਸ਼ਵ ਦੀਆਂ 150 ਪ੍ਰਭਾਵਸ਼ਾਲੀ ਔਰਤਾਂ ਵਿੱਚ ਸ਼ਾਮਲ ਸੀ। ਅੱਜ ਉਨ੍ਹਾਂ ਦੇ ਨਾਲ ਕਿਰਗੀਸਤਾਨ ਦੀ ਭਾਰਤ ਵਿੱਚ ਸਫੀਰ ਸਮਰ ਜਿਊਲ ਤੇ ਹੋਰ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All