ਕਿਸਾਨਾਂ ਨੂੰ ਟੇਲ ਰਾਹੀਂ ਪੂਰਾ ਪਾਣੀ ਦੇਣ ’ਚ ਨਹਿਰੀ ਵਿਭਾਗ ਫੇਲ੍ਹ

ਧਰਨੇ ਦੌਰਾਨ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ।

ਜੋਗਿੰਦਰ ਸਿੰਘ ਮਾਨ ਮਾਨਸਾ, 25 ਫਰਵਰੀ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬਠਿੰਡਾ ਜ਼ਿਲ੍ਹਾ ਇਕਾਈ ਵੱਲੋਂ ਮਾਨਸਾ ਜ਼ਿਲ੍ਹਾ ਇਕਾਈ ਦੇ ਸਹਿਯੋਗ ਨਾਲ ਪਿੰਡ ਜਵਾਹਰਕੇ ਸਥਿਤ ਨਹਿਰੀ ਵਿਭਾਗ ਦੇ ਐਕਸੀਅਨ ਦੇ ਦਫ਼ਤਰ ਅੱਗੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਪਿੰਡ ਬਹਿਮਣ ਕੌਰ ਸਿੰਘ ਦੇ ਕਿਸਾਨ ਆਗੂ ਹਰਚਰਨ ਸਿੰਘ ਨੇ ਦੋਸ਼ ਲਾਇਆ ਕਿ ਪਿੰਡ ਜਗਾ ਬ੍ਰਾਂਚ ਦੇ ਸੂਏ ਦੀਆਂ ਟੇਲਾਂ ’ਤੇ ਜੋ ਪਿੰਡ ਪੈਂਦੇ ਹਨ, ਉੱਥੇ ਬਣਦੇ ਪਾਣੀ ਦਾ ਸਿਰਫ਼ ਤੀਜਾ ਹਿੱਸਾ ਪਾਣੀ ਹੀ ਪਹੁੰਚਦਾ ਹੈ। ਇਸ ਦਾ ਮੁੱਖ ਕਾਰਨ ਬਣਾਂਵਾਲੀ ਵਿੱਚ ਥਰਮਲ ਪਾਵਰ ਪਲਾਂਟ ਲੱਗਿਆ ਹੋਣਾ ਹੈ। ਉੱਥੋਂ ਦੇ ਅਧਿਕਾਰੀ ਸਾਰਾ ਸਾਲ ਸੂਏ ਵਿੱਚ ਫੱਟੇ ਲਾ ਕੇ ਪਾਣੀ ਆਪਣੇ ਪਲਾਂਟ ਵੱਲ ਲੈ ਜਾਂਦੇ ਹਨ ਤੇ ਕਿਸਾਨਾਂ ਨੂੰ ਪਾਣੀ ਦੀ ਲਗਾਤਾਰ ਘਾਟ ਬਣੀ ਰਹਿੰਦੀ ਹੈ। ਕਿਸਾਨ ਆਗੂ ਨੇ ਮੰਗ ਕੀਤੀ ਕਿ ਥਰਮਲ ਦੇ ਅਧਿਕਾਰੀਆਂ, ਜੋ ਧੱਕੇ ਨਾਲ ਕਿਸਾਨਾਂ ਦਾ ਪਾਣੀ ਲੈ ਕੇ ਜਾ ਰਹੇ ਹਨ, ਉਨ੍ਹਾਂ ’ਤੇ ਕਾਰਵਾਈ ਕੀਤੀ ਜਾਵੇ। ਪਿੰਡ ਘੁੰਮਣ ਕਲਾਂ ਦੇ ਕਿਸਾਨ ਆਗੂ ਬਲਜੀਤ ਸਿੰਘ ਨੇ ਦੱਸਿਆ ਕਿ ਘੁੰਮਣ ਬ੍ਰਾਂਚ ਦੇ ਪਿੰਡ ਘੁੰਮਣ ਕਲਾਂ ਦੇ ਮੋਘਾ ਨੰਬਰ 55036-ਆਰ ਦਾ ਕਾਫੀ ਪਾਣੀ ਪਿੰਡ ਖੜਕ ਸਿੰਘ ਵਾਲਾ ਦਾ ਰਕਬਾ ਪਾ ਕੇ ਉਨ੍ਹਾਂ ਨੂੰ ਦੇਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ, ਜਿਸ ਕਾਰਨ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਪ੍ਰੈਸ ਸਕੱਤਰ ਬੇਅੰਤ ਸਿੰਘ, ਸੁਖਦਰਸ਼ਨ ਸਿੰਘ ਖੇਮੂਆਣਾ, ਬੋਘ ਸਿੰਘ ਮਾਨਸਾ, ਕਰਨੈਲ ਸਿੰਘ, ਸੁਰਜੀਤ ਸਿੰਘ ਸੰਦੋਹਾ, ਉਗਰ ਸਿੰਘ ਮਾਨਸਾ, ਸੁਖਦੇਵ ਸਿੰਘ ਕੋਟਲੀ, ਗੁਰਦੇਵ ਸਿੰਘ ਘੁੰਮਣ, ਅਮਰਬੀਰ ਸਿੰਘ ਘੁੰਮਣ, ਗੁਰਚਰਨ ਸਿੰਘ, ਗੰਗਣ ਸਿੰਘ, ਜਗਰੂਪ ਸਿੰਘ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All