ਕੇਂਦਰ ਨੂੰ ਰਾਜਧਾਨੀ ’ਚ ਕੀਤੇ ਕੰਮਾਂ ਦਾ ਸਿਹਰਾ ਲੈਣਾ ਚਾਹੀਦੈ: ਕੇਜਰੀਵਾਲ

ਪੱਤਰ ਪ੍ਰੇਰਕ ਨਵੀਂ ਦਿੱਲੀ, 8 ਅਕਤੂਬਰ ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਕੇਂਦਰ ਅਤੇ ਕੇਜਰੀਵਾਲ ਸਰਕਾਰ ਵਿਚਾਲੇ ਤਿੱਖੀ ਬਹਿਸ ਸ਼ੁਰੂ ਹੋ ਗਈ ਹੈ। ਸੋਮਵਾਰ ਸਵੇਰੇ ਕੇਂਦਰੀ ਵਾਤਾਵਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦਿੱਲੀ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਤੇ ਹਰਿਆਣਾ ’ਚ ਪਰਾਲੀ ਸਾੜਨ ਦਾ ਮੁੱਦਾ ਬਣਿਆ ਹੋਇਆ ਹੈ ਪਰ ਸਰਕਾਰ ਨੂੰ ਉਮੀਦ ਹੈ ਕਿ ਇਸ ’ਚ ਕਮੀ ਆਵੇਗੀ ਜਦਕਿ ਹੁਣ ਇਸ ਬਾਰੇ ਅਰਵਿੰਦ ਕੇਜਰੀਵਾਲ ਨੇ ਵੀ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਰਾਜਧਾਨੀ ਵਿੱਚ ਕੀਤੇ ਸਾਰੇ ਕੰਮਾਂ ਦਾ ਸਿਹਰਾ ਲੈਣਾ ਚਾਹੀਦਾ ਹੈ, ਉਨ੍ਹਾਂ ਨੂੰ ਸਿਰਫ਼ ਇਹੀ ਅਪੀਲ ਹੈ ਕਿ ਉਹ ਪੰਜਾਬ ਅਤੇ ਹਰਿਆਣਾ ਤੋਂ ਪਰਾਲੀ ਦੇ ਧੂੰਏਂ ਨੂੰ ਰੋਕਣ ਲਈ ਕਦਮ ਚੁੱਕਣ। ਕੇਜਰੀਵਾਲ ਨੇ ਮੀਡੀਆ ਨੂੰ ਕਿਹਾ, ‘ਪ੍ਰਦੂਸ਼ਣ ਹਰ ਕਿਸੇ ਦੀ ਕੋਸ਼ਿਸ਼ ਨਾਲ ਘੱਟ ਹੋਵੇਗਾ ਤੇ ਇਹ ਹੋਇਆ ਹੈ।’ ਉਨ੍ਹਾਂ ਕਿਹਾ, ‘ਸਾਰਾ ਸਿਹਰਾ ਕੇਂਦਰ ਤੇ ਭਾਜਪਾ ਦਾ ਹੈ। ਦਿੱਲੀ ਵਿਚ ਡੇਂਗੂ ਦੀ ਕਮੀ ਉਨ੍ਹਾਂ ਦੇ ਕਾਰਨ ਹੈ, ਉਨ੍ਹਾਂ ਨੇ ਮੁਹੱਲਾ ਕਲੀਨਿਕਾਂ ਦੀਆਂ ਕੀਮਤਾਂ ਅਤੇ ਰੇਟ ਘਟਾ ਦਿੱਤੇ ਹਨ, ਅਸੀਂ ਉਨ੍ਹਾਂ ਨੂੰ ਸਾਰਾ ਸਿਹਰਾ ਦਿੰਦੇ ਹਾਂ, ਪਰ ਉਨ੍ਹਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਹਰਿਆਣਾ ਤੇ ਪੰਜਾਬ ਤੋਂ ਆ ਰਹੇ ਧੂੰਏਂ ਨੂੰ ਰੋਕਿਆ ਜਾਵੇ’। ਇਸ ਤੋਂ ਪਹਿਲਾਂ ਸੋਮਵਾਰ ਨੂੰ ਪਿਛਲੇ ਕੁਝ ਸਾਲਾਂ ਤੋਂ ਹਵਾ ਨੂੰ ਸਾਫ਼ ਕਰਨ ਦੇ ਯਤਨਾਂ ਅਤੇ ਇਸ ਦੇ ਪ੍ਰਭਾਵ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਕਾਸ਼ ਜਾਵੜੇਕਰ ਨੇ ਕਿਹਾ ਸੀ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੀਆਂ 47 ਵਿਸ਼ੇਸ਼ ਟੀਮਾਂ ਦਿਵਾਲੀ ਤੋਂ ਪਹਿਲਾਂ ਗਠਿਤ ਕੀਤੀਆਂ ਗਈਆਂ ਹਨ ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All