ਕੇਂਦਰ ਨੇ ਲੌਕਡਾਊਨ 30 ਜੂਨ ਤਕ ਵਧਾਇਆ

ਨਵੀਂ ਦਿੱਲੀ, 30 ਮਈ

ਕੇਂਦਰ ਸਰਕਾਰ ਨੇ ਸ਼ਨਿਚਰਵਾਰ ਨੂੰ 67 ਦਿਨਾਂ ਦੇ ‘ਲੌਕਡਾਊਨ’ ਵਿਚੋਂ ਬਾਹਰ ਨਿਕਲਣ ਵੱਲ ਕਦਮ ਪੁੱਟਦਿਆਂ ਸਖ਼ਤ ਪਾਬੰਦੀਆਂ ਨੂੰ 30 ਜੂਨ ਤੱਕ ‘ਕੰਟੇਨਮੈਂਟ ਜ਼ੋਨਾਂ’ (ਕਰੋਨਾਵਾਇਰਸ ਨਾਲ ਜ਼ਿਆਦਾ ਪ੍ਰਭਾਵਿਤ ਖੇਤਰਾਂ) ਤੱਕ ਸੀਮਤ ਕਰ ਦਿੱਤਾ ਹੈ। ਜ਼ੋਨ ਨਿਰਧਾਰਿਤ ਕਰਨ ਦਾ ਅਧਿਕਾਰ ਜ਼ਿਲ੍ਹਾ ਅਥਾਰਿਟੀ ਨੂੰ ਹੋਵੇਗਾ ਤੇ ਸਿਹਤ ਮੰਤਰਾਲੇ ਦੀਆਂ ਹਦਾਇਤਾਂ ਮੁਤਾਬਕ ਕੰਟੇਨਮੈਂਟ ਜ਼ੋਨ ਤੈਅ ਕੀਤੇ ਜਾ ਸਕਣਗੇ। ਇਨ੍ਹਾਂ ਜ਼ੋਨਾਂ ਵਿਚ ਸਿਰਫ਼ ਜ਼ਰੂਰੀ ਸੇਵਾਵਾਂ ਨੂੰ ਹੀ ਇਜਾਜ਼ਤ ਹੋਵੇਗੀ, ਪਰ ਲੋਕਾਂ ਨੂੰ ਅੰਦਰ-ਬਾਹਰ ਆਉਣ ਦੀ ਪ੍ਰਵਾਨਗੀ ਬਿਲਕੁਲ ਨਹੀਂ ਦਿੱਤੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੂਬੇ ਵਿੱਚ ਲੌਕਡਾਊਨ 30 ਜੂਨ ਤਕ( ਚਾਰ ਹਫ਼ਤਿਆਂ ਦਾ ਵਾਧਾ) ਵਧਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੁਝ ਹੋਰ ਰਿਆਇਤਾਂ ਦਿੱਤੀਆਂ ਜਾਣਗੀਆਂ। ਮਾਹਿਰਾਂ ਨੇ ਮੁੱਖ ਮੰਤਰੀ ਨੂੰ ਮਾਲਜ਼ ਅਤੇ ਮਹਿਮਾਨ ਨਿਵਾਜ਼ੀ ਸਨਅਤ ਨਾ ਖੋਲ੍ਹਣ ਦਾ ਸੁਝਾਅ ਦਿੱਤਾ ਸੀ ਪਰ ਮੁੱਖ ਮੰਤਰੀ ਨੇ ਕਿਹਾ ਕਿ ਲੌਕਡਾਊਨ 5.0 ਦੌਰਾਨ ਸੂਬੇ ਵਿੱਚ ਕੇਂਦਰ ਸਰਕਾਰ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ।

ਉਧਰ, ਕੇਂਦਰ ਨੇ ਜਿਥੇ ਕੰਟੇਨਮੈਂਟ ਜ਼ੋਨਾਂ ਵਿਚ ਦੇਸ਼ ਵਿਆਪੀ ਲੌਕਡਾਊਨ 30 ਜੂਨ ਤੱਕ ਵਧਾ ਦਿੱਤਾ ਹੈ ਉੱਥੇ ਮਹਿਮਾਨਦਾਰੀ ਨਾਲ ਜੁੜੀਆਂ ਸੇਵਾਵਾਂ, ਹੋਟਲ ਤੇ ਸ਼ਾਪਿੰਗ ਮਾਲਜ਼ ਨੂੰ 8 ਜੂਨ ਤੋਂ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਕੋਵਿਡ-19 ਕਾਰਨ ਕੀਤੇ ਗਏ ‘ਲੌਕਡਾਊਨ’ ਦਾ ਚੌਥਾ ਗੇੜ 31 ਮਈ ਨੂੰ ਮੁੱਕ ਰਿਹਾ ਹੈ। ਕਰਫ਼ਿਊ ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਜਦਕਿ ਪਹਿਲਾਂ ਇਹ ਰਾਤ 7 ਤੋਂ ਸਵੇਰੇ ਸੱਤ ਵਜੇ ਤੱਕ ਸੀ। ਸਕੂਲ, ਕਾਲਜ, ਵਿਦਿਅਕ, ਸਿਖ਼ਲਾਈ ਤੇ ਕੋਚਿੰਗ ਸੰਸਥਾਵਾਂ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਤਾਲਮੇਲ ਕਰ ਕੇ ਖੋਲ੍ਹੇ ਜਾਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਉਪ ਰਾਜਪਾਲ ਨੇ ਕੀਤਾ ਉਦਘਾਟਨ; ਕੇਂਦਰ ਤੇ ਦਿੱਲੀ ਦੇ ਆਗੂਆਂ ਨੇ ਲਿਆ ਕੋਵ...

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਸ਼ਹਿਰ

View All