ਕੈਂਸਰ ਕਾਰਨ ਹਵਾਲਾਤੀ ਮਹਿਲਾ ਦੀ ਮੌਤ

ਪੱਤਰ ਪ੍ਰੇਰਕ ਮਾਨਸਾ, 20 ਸਤੰਬਰ ਮਾਨਸਾ ਦੀ ਜ਼ਿਲ੍ਹਾ ਜੇਲ੍ਹ ਵਿੱਚ ਹਵਾਲਾਤੀ ਦੀ ਅੱਜ ਸਵੇਰੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿੱਚ ਕੈਂਸਰ ਦੀ ਬਿਮਾਰੀ ਕਾਰਨ ਮੌਤ ਹੋ ਗਈ ਹੈ। ਹਵਾਲਾਤੀ ਭੁਪਿੰਦਰ ਕੌਰ ਜੋ ਕਿ ਮਾਨਸਾ ਦੀ ਜ਼ਿਲ੍ਹਾ ਜੇਲ੍ਹ ਵਿੱਚ ਇਕ ਕਤਲ ਕੇਸ ਵਿੱਚ ਬੰਦ ਸੀ, ਜਿਸ ਨੂੰ ਪਿਛਲੇ ਕਾਫੀ ਸਮੇਂ ਤੋਂ ਪੇਟ ਦੀ ਸਮੱਸਿਆ ਸੀ। ਉਸ ਦਾ ਇਲਾਜ ਜੇਲ੍ਹ ਦੇ ਹਸਪਤਾਲ ਵਿਚ ਚੱਲ ਰਿਹਾ ਸੀ। ਸਮੱਸਿਆ ਵਧਣ ਕਾਰਨ ਪਿਛਲੇ 14 ਸਤੰਬਰ ਤੋਂ ਸਿਵਲ ਹਸਪਤਾਲ ਮਾਨਸਾ ਵਿੱਚ ਦਾਖਲ ਕਰਵਾਇਆ ਸੀ, ਜਿਸ ਨੂੰ ਸਿਵਲ ਹਸਪਤਾਲ ਮਾਨਸਾ ਦੇ ਡਾਕਟਰਾਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿੱਚ ਰੈਫਰ ਕਰ ਦਿੱਤਾ ਸੀ। ਮਹਿਲਾ ਨੂੰ ਕੈਂਸਰ ਦਾ ਪਤਾ ਲੱਗਣ ਸਿਵਲ ਹਸਪਤਾਲ ਮਾਨਸਾ ਦੇ ਡਾਕਟਰਾਂ ਵੱਲੋਂ ਦੁਬਾਰਾ ਫਿਰ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ, ਜਿਥੇ ਅੱਜ ਸਵੇਰੇ ਕਰੀਬ ਚਾਰ ਵਜੇ ਉਸ ਦੀ ਮੌਤ ਹੋ ਗਈ। ਐਡਵੋਕੇਟ ਬਲਵੀਰ ਕੌਰ ਸਿੱਧੂ ਨੇ ਕਿਹਾ ਕਿ ਮਹਿਲਾ ਹਵਾਲਾਤੀ ਨੂੰ ਸਹੀ ਸਮੇਂ ’ਤੇ ਇਲਾਜ ਨਾ ਮਿਲਣ ਕਾਰਨ ਉਹ ਮੌਤ ਦੇ ਮੂੰਹ ਜਾ ਪਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਬਹੁਤ ਸਾਰੀਆਂ ਔਰਤਾਂ ਬੰਦ ਹਨ, ਜਿਨ੍ਹਾਂ ਨੂੰ ਔਰਤਾਂ ਦੀਆਂ ਗੁਪਤ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਜੇਲ੍ਹਾਂ ਵਿੱਚ ਔਰਤਾਂ ਦੇ ਚੈੱਕਅਪ ਲਈ ਮਹਿਲਾ ਡਾਕਟਰ ਤਾਇਨਾਤ ਕੀਤੀਆਂ ਜਾਣ ਅਤੇ ਟੈਸਟਾਂ ਲਈ ਲੈਬਾਰਟਰੀਆਂ ਦਾ ਵੀ ਪ੍ਰਬੰਧ ਕੀਤਾ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All