ਕ੍ਰਿਕਟ: ਖ਼ਿਜ਼ਰਾਬਾਦ ਦੀ ਟੀਮ ਨੇ ਟਰਾਫ਼ੀ ਜਿੱਤੀ

ਫਾਈਨਲ ਵਿੱਚ ਭਿੜਨ ਵਾਲੀਆਂ ਟੀਮਾਂ ਨਾਲ ਹਾਜ਼ਰ ਮੁੱਖ ਮਹਿਮਾਨ ਰਾਣਾ ਕੁਸ਼ਲਪਾਲ।

ਪੱਤਰ ਪੇਰਕ ਕੁਰਾਲੀ, 11 ਜੂਨ ਨੇੜਲੇ ਪਿੰਡ ਖਿਜ਼ਰਾਬਾਦ ਦੇ ਯੂਥ ਸਪੋਰਟਸ ਕਲੱਬ ਵਲੋਂ ਸੀਮਿਤ ਓਵਰਾਂ ਦਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਤਿੰਨ ਰੋਜ਼ਾ ਇਸ ਟੂਰਨਾਮੈਂਟ ਵਿੱਚ 14 ਟੀਮਾਂ ਨੇ ਭਾਗ ਲਿਆ। ਟੂਰਨਾਮੈਂਟ ਦਾ ਉਦਘਾਟਨ ਗੁਰਿੰਦਰ ਸਿੰਘ ਨੇ ਕੀਤਾ। ਉਨ੍ਹਾਂ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਕਲੱਬ ਦੀ ਸ਼ਲਾਘਾ ਕੀਤੀ। ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ ਮੈਚ ਵਿੱਚ ਐਫਆਰ ਕਲੱਬ ਮਾਦਪੁਰ ਦੀ ਟੀਮ ਨੇ ਕੁੱਬਾਹੇੜੀ ਨੂੰ ਹਰਾ ਕੇ ਫਾਈਨਲ ਵਿੱਚ ਥਾਂ ਬਣਾਈ ਜਦਕਿ ਦੂਜੇ ਸੈਮੀਫਾਈਨਲ ਵਿੱਚ ਜਿੱਤ ਦਰਜ ਕਰਕੇ ਮੇਜ਼ਬਾਨ ਖਿਜ਼ਰਾਬਾਦ ਦੀ ਟੀਮ ਫਾਈਨਲ ਵਿੱਚ ਪੁੱਜੀ। ਖਿਜ਼ਰਾਬਾਦ ਅਤੇ ਐਫਆਰ ਕਲੱਬ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ ਫਾਈਨਲ ਮੈਚ ਦਿਲਕਸ਼ ਰਿਹਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਐਫਆਰ ਕਲੱਬ ਮਾਦਪੁਰ ਦੀ ਟੀਮ ਨਿਰਧਾਰਿਤ ਓਵਰਾਂ ਵਿੱਚ ਕੇਵਲ 44 ਦੌੜਾਂ ਹੀ ਬਣਾ ਸਕੀ। ਇਸ ਦੇ ਜਵਾਬ ਵਿੱਚ ਮੇਜ਼ਬਾਨ ਖਿਜ਼ਰਾਬਾਦ ਦੀ ਟੀਮ ਨੇ ਇਹ ਟੀਚਾ ਨਿਰਧਾਰਿਤ ਓਵਰਾਂ ਤੋਂ ਪਹਿਲਾਂ ਹੀ ਪੂਰਾ ਕਰਕੇ ਟਰਾਫ਼ੀ ’ਤੇ ਕਬਜ਼ਾ ਕੀਤਾ। ਇਨਾਮ ਵੰਡ ਸਮਾਗਮ ਵਿੱਚ ਯੂਥ ਕਾਂਗਰਸ ਦੇ ਹਲਕਾ ਖਰੜ ਦੇ ਪ੍ਰਧਾਨ ਰਾਣਾ ਕੁਸ਼ਲਪਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਜੇਤੂ ਅਤੇ ਉਪ ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਨਗਦ ਇਨਾਮਾਂ ਤੋਂ ਇਲਾਵਾ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਅਰਸ਼ਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਮਨਦੀਪ ਸਿੰਘ, ਸੰਦੀਪ ਸਿੰਘ, ਅਮਰਜੀਤ ਸਿੰਘ, ਮਨਦੀਪ ਸਿੰਘ, ਨਾਸਰ ਅਲੀ, ਅਮਨਦੀਪ ਸਿੰਘ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All